ਨਿਊਜ਼ੀਲੈਂਡ ਵਿੱਚ ਗੁਰਦੁਆਰਾ ਨਾਨਕਸਰ ਠਾਠ ਈਸ਼ਰ ਦਰਬਾਰ ਮੈਨੁਰੇਵਾ ਵਿਖੇ 15 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 26 April 2015

ਨਿਊਜ਼ੀਲੈਂਡ ਵਿੱਚ ਗੁਰਦੁਆਰਾ ਨਾਨਕਸਰ ਠਾਠ ਈਸ਼ਰ ਦਰਬਾਰ ਮੈਨੁਰੇਵਾ ਵਿਖੇ 15 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ

ਗੁਰਦੁਆਰਾ ਨਾਨਕਸਰ ਠਾਠ ਈਸ਼ਰ ਦਰਬਾਰ ਮੈਨੁਰੇਵਾ ਵਿਖੇ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਪ੍ਰਾਣੀ।
ਆਕਲੈਂਡ 26 ਅਪ੍ਰੈਲ (ਹਰਜਿੰਦਰ ਸਿੰਘ ਬਸਿਆਲਾ)- ਗੁਰਦੁਆਰਾ ਨਾਨਕਸਰ ਠਾਠ ਈਸ਼ਰ ਦਰਬਾਰ ਮੈਨੁਰੇਵਾ ਵਿਖੇ ਕੱਲ ਹੋਏ ਚੌਥੇ ਅੰਮ੍ਰਿਤ ਸੰਚਾਰ ਵਿਚ 15 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਅੰਮ੍ਰਿਤ ਛਕਣ ਵਾਲਿਆਂ ਵਿਚ ਸਭ ਤੋਂ ਛੋਟੀ ਉਮਰ ਦੀ ਬੱਚੀ 11 ਕੁ ਸਾਲਾਂ ਦੀ ਸੀ ਅਤੇ ਵੱਧ ਉਮਰ ਵਾਲਿਆਂ ਵਿਚ 65-70 ਸਾਲ ਦੀ ਸੀ। ਪੰਜਾਂ ਪਿਆਰਿਆਂ ਦੀ ਸੇਵਾ ਭਾਈ ਉਂਕਾਰ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਨਛੱਤਰ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਭਗਵੰਤ ਸਿੰਘ ਨੇ ਨਿਭਾਈ ਅਤੇ ਭਾਈ ਵਰਿੰਦਰ ਸਿੰਘ ਨੇ ਗ੍ਰੰਥੀ ਸਿੰਘ ਦੀ ਸੇਵਾ ਨਿਭਾਈ। ਕਕਾਰਾਂ ਦੀ ਸੇਵਾ ਅੰਮ੍ਰਿਤ ਪਾਨ ਕਰਵਾਉਣ ਵਾਲੇ ਸਿੰਘਾਂ ਵੱਲੋਂ ਕੀਤੀ ਗਈ।

No comments:

Post Top Ad

Your Ad Spot