ਮਹਿਲਾ ਸਸ਼ਕਤੀਕਰਨ ਸਬੰਧੀ ਵਿਦਿਆਰਥੀਆਂ ਦੇ ਅੰਤਰ ਕਾਲਜ ਭਾਸ਼ਣ ਮੁਕਾਬਲੇ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 23 April 2015

ਮਹਿਲਾ ਸਸ਼ਕਤੀਕਰਨ ਸਬੰਧੀ ਵਿਦਿਆਰਥੀਆਂ ਦੇ ਅੰਤਰ ਕਾਲਜ ਭਾਸ਼ਣ ਮੁਕਾਬਲੇ

  • ਹਿਮਾ ਸ਼ਰਮਾ ਕੇ. ਐਮ. ਵੀ ਪਹਿਲੇ, ਰਜਤ ਡੀ. ਏ. ਵੀ ਦੂਸਰੇ ਅਤੇ ਅੰਮ੍ਰਿਤ ਐਚ ਐਮ ਵੀ ਤੀਸਰੇ ਸਥਾਨ 'ਤੇ
  • ਜ਼ਿਲਾ ਪੱਧਰੀ ਸਮਾਗਮ ਰੈਡ ਕਰਾਸ ਭਵਨ ਵਿਖੇ ਅੱਜ 2 ਵਜੇ
ਭਾਸ਼ਣ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਮੁੱਖ ਮਹਿਮਾਨ ਡਾ. ਰਿਚਾ ਅਤੇ ਹੋਰਨਾਂ ਸ਼ਖਸੀਅਤਾਂ ਨਾਲ
ਜਲੰਧਰ, 23 ਅਪ੍ਰੈਲ (ਬਿਊਰੋ)- ਜ਼ਿਲਾ ਰੈਡ ਕਰਾਸ ਸੁਸਾਇਟੀ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਹਿਲਾ ਸਸ਼ਕਤੀਕਰਨ ਵਿਸ਼ੇ 'ਤੇ ਅੱਜ ਡੀ. ਏ. ਵੀ ਕਾਲਜ ਵਿਖੇ ਸਥਾਨਕ ਕਾਲਜਾਂ ਦੇ ਵਿਦਿਆਰਥੀਆਂ ਦੇ ਅੰਤਰ ਕਾਲਜ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਆਈ ਏ ਐਸ ਡਾ ਰਿਚਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਕਰਨਲ ਮਨਮੋਹਨ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸਾਰੇ ਪ੍ਰਤੀਯੋਗੀਆਂ ਨੇ ਆਪਣੇ ਦਮਦਾਰ ਭਾਸ਼ਣਾਂ ਵਿਚ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਸ਼ਵੀਕਰਨ ਦੇ ਦੌਰ ਵਿਚ ਔਰਤ ਨੂੰ ਪਛਾੜ ਕੇ ਵਿਕਾਸ ਦੀ ਕਲਪਨਾ ਅਸੰਭਵ ਹੈ। ਇਸ ਮੌਕੇ ਡਾ ਰਿਚਾ ਨੇ ਕਿਹਾ ਕਿ ਸਮਾਜ ਦੇ ਸੰਪੂਰਨ ਵਿਕਾਸ ਲਈ ਔਰਤ ਦਾ ਪੜੀ-ਲਿਖੀ ਅਤੇ ਸ਼ਕਤੀਸ਼ਾਲੀ ਹੋਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਇਸ ਤਰਾਂ ਦੇ ਮੁਕਾਬਲੇ ਨੌਜਵਾਨ ਵਰਗ ਨੂੰ ਇਸ ਦਿਸ਼ਾ ਵਿਚ ਪ੍ਰੇਰਿਤ ਕਰਨ ਲਈ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ। ਇਸ ਮੌਕੇ ਪ੍ਰਿੰਸੀਪਲ ਬੀ ਬੀ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਔਰਤ ਹੱਜ ਹਰੇਕ ਖੇਤਰ ਵਿਚ ਅੱਗੇ ਹੈ ਅਤੇ ਕੋਈ ਅਜਿਹਾ ਖੇਤਰ ਨਹੀਂ ਜਿਥੇ ਔਰਤ ਮਰਦ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਨਹੀਂ ਕਰ ਰਹੀ।  ਉਨਾਂ ਕਿਹਾ ਕਿ ਸਿੱਖਿਆ ਅਤੇ ਰਾਜਨੀਤੀ ਦੇ ਖੇਤਰ ਵਿਚ ਉਸ ਦੇ ਯੋਗਦਾਨ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ। ਪ੍ਰੋ. ਹਰਦ ਮਨੋਚਾ, ਪ੍ਰੋ.ਐਸ ਕੇ ਮਿੱਡਾ ਅਤੇ ਡਾ ਰਿਚਾ ਨੇ ਇਸ ਮੌਕੇ ਜੱਜਾਂ ਦੀ ਭੂਮਿਕਾ ਨਿਭਾਈ।
ਇਨਾਂ ਮੁਕਾਬਲਿਆਂ ਵਿਚ ਕੇ ਐਮ ਵੀ ਕਾਲਜ ਦੀ ਹਿਮਾ ਸ਼ਰਮਾ ਪਹਿਲੇ, ਡੀ ਏ ਵੀ ਕਾਲਜ ਦਾ ਰਜਤ ਸ਼ਰਮਾ ਦੂਸਰੇ ਅਤੇ ਐਚ ਐਮ ਵੀ ਅੰਮ੍ਰਿਤ ਕੌਰ ਤੀਸਰੇ ਸਥਾਨ 'ਤੇ ਰਹੇ। ਪ੍ਰੋਜੈਕਟ ਡਾਇਰੈਕਟਰ ਡਾ ਅਨੂਪ ਵਤਸ ਨੇ ਦੱਸਿਆ ਕਿ ਇਨਾਂ ਜੇਤੂਆਂ ਨੂੰ 24 ਅਪ੍ਰੈਲ ਨੂੰ ਦੁਪਹਿਰ ਬਾਅਦ 2 ਵਜੇ ਰੈਡ ਕਰਾਸ ਭਵਨ, ਜਲੰਧਰ ਵਿਖੇ ਮਹਿਲਾ ਸਸ਼ਕਤੀਕਰਨ ਸਬੰਧੀ ਕਰਵਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਗਮ ਵਿਚ ਸਨਮਾਨਿਤ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਮਾਗਮ ਵਿਚ ਪੰਜਾਬੀ ਯੂਨੀਵਰਸਟੀ ਪਟਿਆਲਾ ਨਾਲ ਸਬੰਧਤ 'ਮਿੱਟੀ ਰੁਦਨ ਕਰੇ' ਨਾਟਕ ਪੇਸ਼ ਕੀਤਾ ਜਾਵੇਗਾ ਅਤੇ ਲੜਕੀਆਂ  ਦੀ ਘੱਟ ਰਹੀ ਗਿਣਤੀ ਅਤੇ ਪੀ. ਐਨ. ਡੀ. ਟੀ ਐਕਟ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਹ ਜੇਤੂ ਵਿਦਿਆਰਥੀ ਇਸ ਜ਼ਿਲਾ ਪੱਧਰੀ ਸਮਾਗਮ ਵਿਚ ਵੀ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਮੌਕੇ ਡੀ. ਪੀ. ਆਰ. ਓ ਸ੍ਰੀ ਗੁਰਮੀਤ ਸਿੰਘ, ਜ਼ਿਲਾ ਗਾਈਡੈਂਸ ਕੌਂਸਲਰ ਸ੍ਰੀ ਸੁਰਜੀਤ ਲਾਲ ਤੋਂ ਇਲਾਵਾ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

No comments:

Post Top Ad

Your Ad Spot