ਮਾਮਲਾ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ-ਲੁਧਿਆਣੇ 'ਚ ਗ੍ਰੰਥੀ ਅਤੇ ਇਕ ਔਰਤ ਗ੍ਰਿਫਤਾਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 19 October 2015

ਮਾਮਲਾ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ-ਲੁਧਿਆਣੇ 'ਚ ਗ੍ਰੰਥੀ ਅਤੇ ਇਕ ਔਰਤ ਗ੍ਰਿਫਤਾਰ

ਜਲੰਧਰ 19 ਅਕਤੂਬਰ (ਬਿਊਰੋ)- ਲੁਧਿਆਣਾ ਦੇ ਪਿੰਡ ਘਵੱਦੀ ਕਲਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਪੁਲਸ ਨੇ ਗ੍ਰੰਥੀ ਸਿਕੰਦਰ ਸਿੰਘ ਅਤੇ ਇਕ ਔਰਤ ਬਲਵਿੰਦਰ ਕੌਰ ਨੂੰ ਗ੍ਰਿਫਤਾਰ ਕੀਤਾ ਹੈ। ਖਾਸ ਗੱਲ ਇਹ ਹੈ ਕਿ ਜਿਸ ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ ਉਹ ਅੰਮ੍ਰਿਤਧਾਰੀ ਹੈ। ਪੁਲਸ ਨੇ ਪ੍ਰੈਸ਼ ਕਾਨਫਰੰਸ ਵਿਚ ਇਸ ਦੀ ਜਾਣਕਾਰੀ ਦਿੱਤੀ ਹੈ। ਪੁਲਸ ਦਾ ਦਾਅਵਾ ਹੈ ਕਿ ਉਕਤ ਮਹਿਲਾ ਗੁਰਦੁਆਰਾ ਸਾਹਿਬ ਦੀ ਸੇਵਾ ਕਰਦੀ ਸੀ ਅਤੇ ਉਸ ਨੇ ਬੇਅਦਬੀ ਦੀ ਗੱਲ ਵੀ ਕਬੂਲੀ ਹੈ ਜਦਕਿ ਗ੍ਰੰਥੀ ਨੇ ਇਸ ਗੱਲ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਸੀ। ਪਿਛਲੇ ਕਾਫੀ ਦਿਨਾਂ ਤੋਂ ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਵਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਨ੍ਹਾਂ ਧਰਨੇ ਪ੍ਰਦਰਸ਼ਨਾਂ 'ਚ ਅਜੇ ਤੱਕ ਤਿੰਨ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਪੁਲਿਸ ਹਿਰਾਸਤ ਵਿਚ ਲਈ ਗਈ ਔਰਤ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਪੂਰੇ ਮਾਮਲੇ ਦਾ ਸੱਚ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ। ਸਭ ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਬੇਅਦਬੀ ਦੇ ਮਾਮਲੇ ਵਿਚ ਅਜੇ ਤੱਕ ਪੁਲਸ ਦੇ ਹੱਥ ਖਾਲੀ ਹਨ ਅਤੇ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

No comments:

Post Top Ad

Your Ad Spot