ਪੰਜਾਬ ਐਸ.ਸੀ ਕਮਿਸ਼ਨ ਨੇ ਗੂੰਗੀ ਤੇ ਬੋਲੀ ਲੜਕੀ ਨਾਲ ਹੋਏ ਜਬਰ-ਜ਼ਨਾਹ ਦੀਆਂ ਖ਼ਬਰਾਂ ਦਾ ਸੂ-ਮੋਟੋ ਨੋਟਿਸ ਲਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 26 June 2016

ਪੰਜਾਬ ਐਸ.ਸੀ ਕਮਿਸ਼ਨ ਨੇ ਗੂੰਗੀ ਤੇ ਬੋਲੀ ਲੜਕੀ ਨਾਲ ਹੋਏ ਜਬਰ-ਜ਼ਨਾਹ ਦੀਆਂ ਖ਼ਬਰਾਂ ਦਾ ਸੂ-ਮੋਟੋ ਨੋਟਿਸ ਲਿਆ

ਐਸ.ਐਸ.ਪੀ, ਪਟਿਆਲਾ ਤੋਂ 15 ਦਿਨਾਂ 'ਚ ਮੰਗੀ ਰਿਪੋਰਟ
ਚੰਡੀਗੜ, 26 ਜੂਨ (ਜਸਵਿੰਦਰ ਆਜ਼ਾਦ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇੱਕ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਇੱਕ 20 ਸਾਲਾ ਗੂੰਗੀ ਤੇ ਬੋਲੀ ਨਾਲ ਹੋਏ ਜਬਰ-ਜ਼ਨਾਹ ਦੀਆਂ ਖ਼ਬਰਾਂ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ., ਪਟਿਆਲਾ ਨੂੰ ਮਾਮਲੇ ਬਾਬਤ ਰਿਪੋਰਟ 15 ਦਿਨਾਂ 'ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਕਮਿਸ਼ਨ ਨੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਨੋਹਰਾ ਨਾਲ ਸਬੰਧਤ ਇੱਕ 20 ਸਾਲਾ ਅਨੁਸੂਚਿਤ ਜਾਤੀ ਲੜਕੀ, ਜੋ ਕਿ ਬੋਲਣ ਤੇ ਸੁਣਨ ਤੋਂ ਅਸਮਰੱਥ ਹੈ, ਨਾਲ ਹੋਏ ਜਬਰ-ਜ਼ਨਾਹ ਅਤੇ ਉਸਦੇ 4 ਮਹੀਨਿਆਂ ਦੀ ਗਰਭਵਤੀ ਹੋਣ ਸਬੰਧੀ ਖ਼ਬਰਾਂ ਅਖ਼ਬਾਰਾਂ 'ਚ ਪ੍ਰਕਾਸ਼ਿਤ ਹੋਈਆਂ ਹਨ, ਜਿਸ ਸਬੰਧੀ ਕਾਰਵਾਈ ਅਮਲ 'ਚ ਲਿਆਉਂਦਿਆਂ ਐਸ.ਐਸ. ਪੀ., ਪਟਿਆਲਾ ਨੂੰ ਸਮੁੱਚੀ ਕਾਰਵਾਈ ਰਿਪੋਰਟ 15 ਦਿਨਾਂ 'ਚ ਕਮਿਸ਼ਨ ਅੱਗੇ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਘਾ ਨੇ ਕਿਹਾ ਕਿ ਕਮਿਸ਼ਨ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ 'ਚ ਲਿਆਉਣੀ ਯਕੀਨੀ ਬਣਾਈ ਜਾਵੇਗੀ।

No comments:

Post Top Ad

Your Ad Spot