ਵਿਦਿਆਰਥਣ ਰੁਪਾਲੀ ਨੇ 600 ਵਿਚੋਂ 491 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 9 September 2016

ਵਿਦਿਆਰਥਣ ਰੁਪਾਲੀ ਨੇ 600 ਵਿਚੋਂ 491 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ

ਜਲੰਧਰ 9 ਸਤੰਬਰ (ਜਸਵਿੰਦਰ ਆਜ਼ਾਦ)- ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਪੋਸਟ ਗਰੈਜੂਏਟ ਡਿਪਲੋਮਾ ਇਨ ਮਾਰਕਿਟਿੰਗ ਮੇਨੈਜਮੈਂਟ (ਫਘਧੰੰ) ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਰੁਪਾਲੀ ਨੇ 600 ਵਿਚੋਂ 491 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਦਿਆਰਥੀਆਂ 'ਤੇ ਬਹੁਤ ਮਾਣ ਹੈ। ਇਸ ਮੌਕੇ ਡਾ. ਰਛਪਾਲ ਸਿੰਘ, ਮੁਖੀ ਕਾਮਰਸ ਵਿਭਾਗ ਵੀ ਹਾਜ਼ਰ ਸਨ।

No comments:

Post Top Ad

Your Ad Spot