ਹਲਕਾ ਮੋਹਾਲੀ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਾਗੇ-ਬੱਬੀ ਬਾਦਲ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 1 September 2016

ਹਲਕਾ ਮੋਹਾਲੀ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਾਗੇ-ਬੱਬੀ ਬਾਦਲ

ਆਪ ਨੂੰ ਪੰਜਾਬੀਆਂ ਤੇ ਭਰੋਸਾ ਨਹੀਂ
ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਲਿਖਤੀ ਰੂਪ ਵਿੱਚ ਆਪਣੀਆਂ ਸਮੱਸਿਆਵਾ ਸਬੰਧੀ ਜਾਣੂ ਕਰਵਾਉਂਦੇ ਹੋਏ ਵਰਕਰ।
ਚੰਡੀਗੜ੍ਹ 1 ਸਤੰਬਰ (ਬਲਜੀਤ ਰਾਏ)- ਪੰਜਾਬ ਦੀ ਅਕਾਲੀ ਭਾਜਾਪਾ ਸਰਕਾਰ ਹਲਕਾ ਮੋਹਾਲੀ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਮੋਹਾਲੀ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤਾਂ ਜੋ ਕਿ ਹਲਕੇ ਦਾ ਕੋਈ ਵੀ ਪਿੰਡ ਅਤੇ ਸ਼ਹਿਰ ਦਾ ਵਾਰਡ ਵਿਕਾਸ ਪੱਖੋਂ ਅਧੂਰਾ ਨਾ ਰਹਿ ਸਕੇ। ਇਸ ਗੱਲ ਦਾ ਪ੍ਰਗਟਾਵਾ ਸੋ੍ਰਮਣੀ ਅਕਾਲੀਦਲ ਦੇ ਕੌਮੀ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਅੱਜ ਹਲਕਾ ਮੋਹਾਲੀ ਦੇ ਪਿੰਡਾਂ ਵਿੱਚੋਂ ਵਰਕਰਾਂ ਦੀਆਂ ਸਮੱਸਿਆ ਤੋਂ ਜਾਣੂ ਹੁਦਿੰਆ ਆਖੇ ਅਤੇ ਉਹਨਾ ਨੇ ਬੱਬੀ ਬਾਦਲ ਨੂੰ ਲਿਖਤੀ ਰੂਪ ਵਿੱਚ ਸਮੱਸਿਆਵਾ ਸਬੰਧੀ ਜਾਣੂ ਕਰਵਾਇਆ। ਬੱਬੀ ਬਾਦਲ ਨੇ ਕਿਹਾ ਕਿ ਹਲਕੇ ਦੀ ਲੀਡਰਸਿਪ ਤੇ ਵੱਖ੍ਰਵੱਖ ਵਿੰਗਾ ਦੇ ਅਹੁਦੇਦਾਰਾ ਨੂੰ ਨਾਲ ਲੈ ਕੇ ਪਿੰਡਾਂ ਤੇ ਸਹਿਰਾਂ ਦੇ ਲੋਕਾ ਨਾਲ ਰਾਵਤਾ ਕਾਇਮ ਕਰਕੇ ਉਹਨਾਂ ਦੀਆਂ ਮੁਸਕਿਲਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਬੱਬੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਈਸਟ ਇੰਡੀਆ ਕੰਪਨੀ ਦੇ ਫਾਰਮੂਲੇ ਅਨੁਸਾਰ ਕੰਮ ਕਰ ਰਹੀ ਹੈ। ਇਸ ਪਾਰਟੀ ਨੂੰ ਪੰਜਾਬੀਆਂ ਉਪਰ ਬਿਲਕੁਲ ਵੀ ਭਰੋਸਾ ਨਹੀਂ ਹੈ। ਇਸ ਲਈ ਹਰ ਵਿਧਾਨ ਸਭਾ ਹਲਕੇ ਵਿੱਚ ਅਬਜਰਵਰਾ ਦੇ ਰੂਪ ਵਿੱਚ ਪੰਜਾਬੀਆਂ ਉਪਰ ਆਪਣੀ ਮੁੱਖਬਰ ਛੱਡੇ ਹੋਏ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਬਾਹਰੀ ਸੂਬੀਆ ਤੋਂ ਲੀਡਰ ਲਿਆ ਕੇ ਪੰਜਾਬੀਆਂ ਉੱਪਰ ਥੋਪ ਰਹੀ ਹੈ। ਇਸ ਮੌਕੇ ਤੇ ਸਰਪੰਚ ਸੁਰਿੰਦਰ ਸਿੰਘ, ਧਰਮ ਸਿੰਘ ਸਰਪੰਚ, ਕੁਲਬੀਰ ਸਿੰਘ ਸਰਪੰਚ, ਜਸਵੀਰ ਸਿੰਘ ਸਰਪੰਚ, ਦਵਿੰਦਰ ਸਿੰਘ ਸਾਬਕਾ ਸਰਪੰਚ, ਜਗਦੀਪ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਵੈਦਵਾਣ, ਪਰਮਜੀਤ ਸਿੰਘ ਸਾਬਕਾ ਸਰਪੰਚ, ਧਰਮ ਸਿੰਘ ਲੰਬਰਦਾਰ, ਜਸਪਾਲ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਲੰਬਰਦਾਰ, ਗੁਰਦੇਵ ਸਿੰਘ ਸਾਬਕਾ ਸਰਪੰਚ, ਪਾਲਾ ਸਿੰਘ ਸਾਬਕਾ ਸਰਪੰਚ, ਸੁਰਮੁਖ ਸਿੰਘ ਸਾਬਕਾ ਸਰਪੰਚ, ਸਲਵਿੰਦਰ ਸਿੰਘ, ਜਸਪਾਲ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਆਦਿ ਅਕਾਲੀ ਵਰਕਰ ਹਾਜਿਰ ਸਨ।

No comments:

Post Top Ad

Your Ad Spot