ਸੋਢਲ ਮੇਲੇ ਲਈ ਤਿਆਰੀਆਂ ਸ਼ੁਰੂ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 7 September 2016

ਸੋਢਲ ਮੇਲੇ ਲਈ ਤਿਆਰੀਆਂ ਸ਼ੁਰੂ

ਜਲੰਧਰ 7 ਸਤੰਬਰ (ਜਸਵਿੰਦਰ ਆਜ਼ਾਦ)- ਜਲੰਧਰ ਦੇ ਪ੍ਰਸਿੱਧ ਸਿੱਧ ਬਾਬਾ ਸੋਢਲ ਮੇਲੇ ਲਈ ਜਿਲਾ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਅੱਜ ਵਿਧਾਇਕ ਕੇ.ਡੀ. ਭੰਡਾਰੀ ਤੇ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਦੀ ਅਗਵਾਈ ਹੇਠ ਸੋਢਲ ਟਰੱਸਟ, ਮੈਨੇਜਿੰਗ ਕਮੇਟੀ, ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਫਤਾ ਭਰ ਚੱਲਣ ਵਾਲੇ ਸਮਾਗਮ ਨੂੰ ਨਿਰਵਿਘਨ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਨ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਸੁਚਾਰੂ ਆਵਾਜਾਈ ਲਈ ਟ੍ਰੈਫਿਕ ਪੁਲਿਸ ਨੂੰ ਕਰਮਚਾਰੀਆਂ ਦੀ ਤਾਇਨਾਤੀ ਤੇ ਕੰਟਰੋਲ ਰੂਮ ਸਥਾਪਿਤ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੂੰ ਲੇਡੀ ਪੁਲਿਸ ਦੀ ਤਾਇਨਾਤੀ ਤੇ ਸੀ.ਸੀ.ਟੀ.ਵੀ. ਕੈਮਰੇ ਵੀ ਲਾਉਣ  ਦੇ ਹੁਕਮ ਦਿੱਤੇ ਗਏ ਹਨ। ਕਿਸੇ ਵੀ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਸਿਵਲ ਸਰਜਨ ਨੂੰ ਮੇਲੇ ਦੌਰਾਨ 2 ਟੀਮਾਂ , ਐਂਬੂਲੈਂਸ ਆਦਿ ਵੀ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਪੀਣ ਵਾਲਾ ਪਾਣੀ ਥਾਂ-ਥਾਂ ਮੁਹੱਈਆ ਕਰਵਾਇਆ ਜਾਵੇਗਾ ਜਿਸ ਲਈ ਮਾਰਕੀਟ ਕਮੇਟੀ ਜਲੰਧਰ ਨੂੰ ਜਿਮੇਵਾਰੀ  ਸੌਂਪੀ ਗਈ ਹੈ। ਇਸ ਤੋਂ ਇਲਾਵਾ ਸੜਕਾਂ ਤੇ ਮੇਲੇ  ਵਾਲੀ ਥਾਂ ਦੀ ਸਾਫਸਫਾਈ ਲਈ ਨਗਰ ਨਿਗਮ ਨੂੰ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।

No comments:

Post Top Ad

Your Ad Spot