ਸ਼੍ਰੋਮਣੀ ਕਮੇਟੀ ਵੱਲੋ ਗੁ.ਸਾਹਿਬ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਭੇਟ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 9 September 2016

ਸ਼੍ਰੋਮਣੀ ਕਮੇਟੀ ਵੱਲੋ ਗੁ.ਸਾਹਿਬ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਭੇਟ


ਪਿੰਡ ਸੜੀਆ ਦੀ ਗੁ.ਪ੍ਰੰਬਧਕ ਕਮੇਟੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਦੀਆ ਸੈਂਚੀਆਂ ਭੇਟ ਕਰਦੇ ਜਥੇਦਾਰ ਮੋਠਾਂ ਵਾਲਾ ਤੇ ਹੋਰ
ਗੁਰੂਹਰਸਹਾਏ 9 ਸਤੰਬਰ (ਮਨਦੀਪ ਸਿੰਘ ਸੋਢੀ)- ਸ਼੍ਰੋਮਣੀ ਗੁ.ਪ੍ਰੰਬਧਕ ਕਮੇਟੀ ਸ਼੍ਰੀ ਅਮ੍ਰਿਤਸਰ ਸਾਹਿਬ ਵੱਲੋ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਘਰ-ਘਰ ਪਹੰਚਾਉਣ ਦੇ ਮਕਸਦ ਨਾਲ  ਚਲਾਈ ਗਈ ਮੁਹਿਮ ਤਹਿਤ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਨੇ ਸ਼੍ਰੋਮਣੀ ਕਮੇਟੀ ਤਰਫੋ ਭੇਜੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆ ਸੈਂਚੀਆਂ ਦੇ ਛੇ ਭਾਗ ਪਿੰਡ ਸੜੀਆ ਦੇ ਗੁ.ਸਿੰਘ ਸਭਾ  ਦੀ ਪ੍ਰਬੰਧਕ ਕਮੇਟੀ ਨੂੰ ਭੇਟ ਕੀਤੇ।ਇਸ ਮੋਕੇ ਸਤਿਕਾਰ ਸਹਿਤ ਸੈਂਚੀਆਂ ਪ੍ਰਾਪਤ ਕਰਨ ਉਪਰੰਤ ਗੁ.ਪ੍ਰੰਬਧਕ ਕਮੇਟੀ ਦੇ ਪ੍ਰਧਾਨ ਨੇ ਸ਼੍ਰੋਮਣੀ ਗੁ.ਪ੍ਰੰਬਧਕ ਕਮੇਟੀ ਸ਼੍ਰੀ ਅਮ੍ਰਿਤਸਰ ਸਾਹਿਬ ਦੇ ਇਸ ਉਪਰਾਲੇ ਨੂੰ ਸਲਾਹਿਆ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੋਠਾਂ ਵਾਲਾ ਦਾ ਸਿਰਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੋਕੇ ਉਹਨਾ ਨਾਲ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸੁਰਜੀਤ ਸਿੰਘ ਫਿਰੋਜਪੁਰੀਆ, ਬਲਵਿੰਦਰ ਸਿੰਘ ਕਲਸੀ ਜਿਲਾ ਮੀਤ ਪ੍ਰਧਾਨ (ਸ਼ੌ੍ਰ. ਅਕਾਲੀ ਦਲ ਬਾਦਲ), ਦਲਜੀਤ ਸਿੰਘ ਪੰਚ ਮੋਠਾਂ ਵਾਲਾ, ਕਮੇਟੀ ਮੈਂਬਰ ਹਰਜਿੰਦਰ ਸਿੰਘ, ਪ੍ਰਧਾਨ ਜਿੰਦਰਪਾਲ ਸਿੰਘ, ਰੇਸ਼ਮ ਸਿੰਘ, ਦਵਿੰਦਰ ਸਿੰਘ, ਅਮਰਜੀਤ ਸਿੰਘ ਗ੍ਰੰਥੀ ਤੇ ਸੁਖਦੇਵ ਸਿੰਘ ਆਦਿ ਹਾਜਰ ਰਹੇ।

No comments:

Post Top Ad

Your Ad Spot