ਵਲਿੰਗਟਨ ਵਿਖੇ ਨਵੇਂ ਉਸਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 26 September 2016

ਵਲਿੰਗਟਨ ਵਿਖੇ ਨਵੇਂ ਉਸਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼

ਨਵੇਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼
ਆਕਲੈਂਡ 26 ਸਤੰਬਰ (ਹਰਜਿੰਦਰ ਸਿੰਘ ਬਸਿਆਲਾ)-ਦੇਸ਼ ਦੀ ਰਾਜਧਾਨੀ ਵਲਿੰਗਟਨ ਵਿਖੇ ਉਸਰੇ ਨਵੇਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਰ ਦਿੱਤਾ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਪੁਰਾਣੇ ਗੁਰਦੁਆਰਾ ਸਾਹਿਬ ਤੋਂ ਪੰਜਾਂ ਪਿਆਰਿਆਂ ਅਤੇ ਪੰਜ ਨਿਸ਼ਾਨਚੀਆਂ ਦੀ ਅਗਵਾਈ ਵਿਚ ਨਵੇਂ ਗੁਰਦੁਆਰਾ ਸਾਹਿਬ ਲਿਆ ਕੇ ਪ੍ਰਕਾਸ਼ਮਾਨ ਕੀਤਾ ਗਿਆ। ਲਗਪਗ 980 ਵਰਗ ਮੀਟਰ ਦੇ ਵਿਚ ਸ਼ਾਨਦਾਰ ਬਿਲਡਿੰਗ ਨੂੰ ਗੁਰਦੁਆਰਾ ਸਾਹਿਬ ਦਾ ਨਵਾਂ ਸਵਰੂਪ ਦਿੱਤਾ ਗਿਆ ਹੈ। ਗੁਰਦੁਆਰਾ ਸਾਹਿਬ ਦੀ ਛੱਤ ਉਤੇ ਸੁਨਹਿਰੇ ਰੰਗ ਦੇ ਗੁਬੰਦ ਲਗਾਏ ਗਏ ਹਨ। ਲਗਪਗ 1 ਮਿਲੀਅਨ ਦਾ ਖਰਚਾ ਇਸ ਇਮਾਰਤ ਨੂੰ ਗੁਰਦੁਆਰਾ ਸਾਹਿਬ ਦੇ ਵਿਚ ਪਰਿਵਰਤਨ ਕਰਨ ਲਈ ਲੱਗਾ ਹੈ।

No comments:

Post Top Ad

Your Ad Spot