'ਡਾ. ਭੀਮ ਰਾਓ ਅੰਬੇਦਕਰ ਅਤੇ ਮੀਡੀਆ' ਵਿਸ਼ੇ 'ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਤੀਜਾ ਰਾਸ਼ਟਰੀ ਸੈਮੀਨਾਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 7 September 2016

'ਡਾ. ਭੀਮ ਰਾਓ ਅੰਬੇਦਕਰ ਅਤੇ ਮੀਡੀਆ' ਵਿਸ਼ੇ 'ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਤੀਜਾ ਰਾਸ਼ਟਰੀ ਸੈਮੀਨਾਰ

ਫਗਵਾੜਾ, 07 ਸਤੰਬਰ (ਜਸਵਿੰਦਰ ਆਜ਼ਾਦ)- ਪੰਜਾਬ ਸਰਕਾਰ ਵੱਲੋਂ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 125ਵੀਂ ਜੈਯੰਤੀ ਦੇ ਸਬੰਧ ਵਿਚ ਰਾਜ ਵਿਚ ਕੀਤੇ ਜਾ ਰਹੇ ਸੈਮੀਨਾਰਾਂ ਦੀ ਲੜੀ ਵਿਚੋਂ ਤੀਜਾ ਰਾਸ਼ਟਰੀ ਸੈਮੀਨਾਰ ਅੱਜ 'ਡਾ. ਭੀਮ ਰਾਓ ਅੰਬੇਦਕਰ ਅਤੇ ਮੀਡੀਆ' ਵਿਸ਼ੇ 'ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਕਰਵਾਇਆ ਗਿਆ ਹੈ।ਇਸ ਮੌਕੇ ਮਾਨਯੋਗ ਰਾਜਪਾਲ ਹਿਮਾਚਲ ਪ੍ਰਦੇਸ਼ ਅਚਾਰੀਆ ਦੇਵਰਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਵਿਜੈ ਸਾਂਪਲਾ ਕੇਂਦਰੀ ਰਾਜ ਮੰਤਰੀ, ਡਾ. ਚਰਨਜੀਤ ਸਿੰਘ ਅਟਵਾਲ ਸਪੀਕਰ ਵਿਧਾਨ ਸਭਾ, ਸ੍ਰੀ ਸੋਹਨ ਸਿੰਘ ਠੰਡਲ ਕੈਬਨਿਟ ਮੰਤਰੀ, ਸ੍ਰੀ ਸੋਮ ਪ੍ਰਕਾਸ਼ ਕੈਂਥ ਵਿਧਾਇਕ ਹਲਕਾ ਫਗਵਾੜਾ, ਸ੍ਰੀ ਪਵਨ ਕੁਮਾਰ ਟੀਨੂੰ ਵਿਧਾਇਕ ਹਲਕਾ ਆਦਮਪੁਰ, ਸ੍ਰੀ ਸਰਵਣ ਸਿੰਘ ਫਿਲੌਰ ਵਿਧਾਇਕ ਹਲਕਾ ਕਰਤਾਰਪੁਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਅਚਾਰੀਆ ਦੇਵਰਤ ਨੇ ਸੱਦਾ ਦਿੱਤਾ ਕਿ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੇ ਫਲਸਫੇ ਅਤੇ ਸੋਚ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਮਾਜ ਦੇ ਸਾਰੇ ਵਰਗ ਸਮਾਜਿਕ ਨਿਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਸਾਂਝੇ ਯਤਨ ਕਰਨ।ਉਹਨਾਂ ਕਿਹਾ ਕਿ ਇਸ ਜਰੀਏ ਡਾ. ਅੰਬੇਦਕਰ ਵੱਲੋਂ ਆਜ਼ਾਦੀ, ਬਰਾਬਰਤਾ ਅਤੇ ਭਾਈਚਾਰਕ ਸਾਂਝ ਦੇ ਸੰਕਲਪ ਨੂੰ ਸਮਾਜ ਅੰਦਰ ਜ਼ਮੀਨੀ ਪੱਧਰ 'ਤੇ ਅਮਲੀ ਰੂਪ ਦਿੱਤਾ ਜਾ ਸਕੇਗਾ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਚਾਰੀਆ ਦੇਵਰਤ ਨੇ ਕਿਹਾ ਕਿ ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਵੇਲੇ ਡਾ. ਬੀ. ਆਰ. ਅਬੰਦੇਕਰ ਨੇ ਬੋਲਣ ਅਤੇ ਆਪਣੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਨੂੰ ਪ੍ਰਮੁੱਖਾ ਨਾਲ ਸ਼ੁਮਾਰ ਕਰਕੇ ਪ੍ਰੈਸ ਦੀ ਆਜ਼ਾਦੀ ਲਈ ਨਰੋਆ ਆਧਾਰ ਕਾਇਮ ਕੀਤਾ।ਗਰੀਬ ਵਰਗਾਂ ਦੇ ਉਥਾਨ ਲਈ ਬਾਬਾ ਸਾਹੇਬ ਦੀ ਸੋਚ ਅਨੁਸਾਰ ਸਮਾਜ ਵਿੱਚੋਂ ਜਾਤੀਵਾਦ ਦੇ ਮੁਕੰਮਲ ਖਾਤਮੇ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਡਾ. ਅੰਬੇਦਕਰ ਜਿੱਥੇ ਮਹਾਨ ਰਾਜਨੀਤੀਵੇਤਾ ਸਨ, ਉੱਥੇ ਉਹਨਾਂ ਛੂਆਛਾਤ ਦੇ ਖਾਤਮੇ ਲਈ ਵੱਡੇ ਪੈਮਾਨੇ 'ਤੇ ਮੁਹਿੰਮ ਚਲਾਈ। ਇਸ ਮੌਕੇ ਡਾ. ਚਰਨਜੀਤ ਸਿੰਘ ਅਟਵਾਲ ਸਪੀਕਰ ਪੰਜਾਬ ਵਿਧਾਨ ਸਭਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿਖੇ ਡਾ. ਬੀ. ਆਰ. ਅੰਬੇਦਕਰ ਦਾ ਵੱਡਾ ਬੁੱਤ ਲਗਾਉਣ ਦਾ ਫੈਸਲਾ ਕੀਤਾ ਹੈ।ਇਸੇ ਤਰਾਂ ਬਾਬਾ ਸਾਹੇਬ ਦੇ ਫਲਸਫੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਸਾ ਮੁਕੰਮਲ ਸ਼ੈਸਨ ਕਰਵਾਉਣ ਦਾ ਵੀ ਫੈਸਲਾ ਲਿਆ ਹੈ।ਉਹਨਾਂ ਦੱਸਿਆ ਕਿ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਮੀਡੀਆ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਡਾ. ਅੰਬੇਦਕਰ ਨੇ ਉਸ ਸਮੇਂ ਪ੍ਰਭੂਸੱਤਾ, ਜਨਤਾ, ਸਮਤਾ ਅਤੇ ਮੂਕਨਾਇਕ ਆਦਿ ਅਖਬਾਰ ਵੀ ਪ੍ਰਕਾਸ਼ਿਤ ਕੀਤੇ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮਾਜ ਵਿੱਚੋਂ ਨਾ-ਬਰਾਬਰਤਾ ਨੂੰ ਦੂਰ ਕਰਨ ਲਈ ਸਾਰਿਆਂ ਵਰਗਾਂ ਨੂੰ ਸਮਾਨ ਰੂਪ ਵਿੱਚ ਸਿੱਖਿਆ ਮੁਹੱਈਆ ਕਰਵਾਉਣ ਸਭ ਤੋਂ ਵੱਧ ਮਹੱਤਵਪੂਰਨ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਡਾ. ਬੀ. ਆਰ. ਅੰਬੇਦਕਰ ਦੀ 125ਵੀਂ ਜਨਮ ਸ਼ਤਾਬਦੀ ਸਬੰਧੀ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਜਲਦੀ ਹੀ ਇੱਕ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਏਗੀ।
ਇਸ ਉਪਰੰਤ ਅਕੈਡਮਿਕ ਸੈਸ਼ਨ ਵਿਚ ਪ੍ਰੋ. ਬੀ. ਏ. ਚੋਪਾਡੇ ਵਾਈਸ ਚਾਂਸਲਰ ਡਾ. ਬਾਬਾ ਸਾਹਿਬ ਅੰਬੇਦਕਰ ਮਰਾਠਵਾੜਾ ਯੂਨੀਵਰਸਿਟੀ ਔਰੰਗਾਬਾਦ ਮਹਾਂਰਾਸ਼ਟਰ, ਸ੍ਰੀ ਦਲੀਪ ਮੁੰਡਾਲ ਵਿਦਵਾਨ, ਡਾ. ਮਨਮੋਹਨ ਸਿੰਘ ਲੇਖਕ, ਮਿਸ ਮਨੀਸ਼ਾ ਪਾਂਡੇ ਐਡੀਟਰ ਇੰਡੀਆ ਟੂਡੇ, ਸ੍ਰੀ ਪੂਰਨ ਮਹਿਰਮ ਰਜਿਸਟਰਾਰ ਨਾਗਪੁਰ ਯੂਨੀਵਰਸਿਟੀ ਅਤੇ ਸ੍ਰੀ ਦੇਸ਼ ਰਾਜ ਕਾਲੀ ਲੇਖਕ ਅਤੇ ਹੋਰ ਉੱਘੀਆਂ ਸ਼ਖਸੀਅਤਾਂ  ਨੇ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਅਤੇ ਮੀਡੀਆ ਵਿਸ਼ੇ 'ਤੇ ਆਪਣੇ ਵਿਚਾਰ ਸਾਂਝੇ ਕੀਤੇ।ਡਾ. ਚਰਨਜੀਤ ਸਿੰਘ ਅਟਵਾਲ ਸਪੀਕਰ ਵਿਧਾਨ ਸਭਾ ਨੇ ਇਸ ਸ਼ੈਸਨ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਪੰਜਾਬ ਸਰਕਾਰ ਵਲੋਂ ਗਠਿਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ 125ਵੀਂ ਜੈਯੰਤੀ ਸਬੰਧੀ ਕਮੇਟੀ ਦੇ ਕਨਵੀਨਰ ਸ. ਇੰਦਰ ਇਕਬਾਲ ਸਿੰਘ ਅਟਵਾਲ, ਸ੍ਰੀ ਰਾਜੇਸ਼ ਬਾਘਾ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ, ਸ੍ਰੀ ਅਸੋਕ ਮਿੱਤਲ ਚਾਂਸਲਰ ਐਲ. ਪੀ. ਯੂ., ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਜਸਕਿਰਨ ਸਿੰਘ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ੍ਰੀ ਇਕਬਾਲ ਸਿੰਘ ਸੰਧੂ, ਸ੍ਰੀ ਬਲਬੀਰ ਰਾਜ ਸਿੰਘ ਐੱਸ. ਡੀ. ਐੱਮ ਫਗਵਾੜਾ ਤੋਂ ਇਲਾਵਾ ਹੋਰ ਰਾਜਨੀਤਿਕ ਤੇ ਸਮਾਜਿਕ ਸ਼ਖਸੀਅਤਾਂ ਹਾਜ਼ਰ ਸਨ।

No comments:

Post Top Ad

Your Ad Spot