ਡੀ.ਏ.ਵੀ. ਕਾਲਜ ਜਲੰਧਰ ਦੇ ਸਾਬਕਾ ਪ੍ਰਿੰਸੀਪਲ ਡਾ. ਵੀ.ਕੇ. ਤਿਵਾੜੀ ਸੋਮਵਾਰ ਰਾਤ ਅਕਾਲ ਚਲਾਣਾ ਕਰ ਗਏ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 11 October 2016

ਡੀ.ਏ.ਵੀ. ਕਾਲਜ ਜਲੰਧਰ ਦੇ ਸਾਬਕਾ ਪ੍ਰਿੰਸੀਪਲ ਡਾ. ਵੀ.ਕੇ. ਤਿਵਾੜੀ ਸੋਮਵਾਰ ਰਾਤ ਅਕਾਲ ਚਲਾਣਾ ਕਰ ਗਏ

ਜਲੰਧਰ 11 ਅਕਤੂਬਰ (ਜਸਵਿੰਦਰ ਆਜ਼ਾਦ)- ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਿੰਗ ਯੂਨੀਅਨ, ਏ.ਆਈ. ਫਕਟੋ ਦੇ ਸਾਬਕਾ ਆਗੂ ਤੇ ਡੀ.ਏ.ਵੀ. ਕਾਲਜ ਜਲੰਧਰ ਦੇ ਸਾਬਕਾ ਪ੍ਰਿੰਸੀਪਲ ਡਾ. ਵੀ.ਕੇ. ਤਿਵਾੜੀ ਸੰਖੇਪ ਬਿਮਾਰੀ ਤੋਂ ਬਾਅਦ ਅਚਾਨਕ ਸੋਮਵਾਰ ਰਾਤ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੀ ਮੌਤ ਨਾਲ ਸਮੁੱਚੇ ਵਿਦਿਅਕ ਜਗਤ ਨੂੰ ਨਾ ਪੂਰਾ ਹੋ ਸਕਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਬੁੱਧਵਾਰ ਮਿਤੀ 12 ਅਕਤੂਬਰ 2016 ਦੁਪਹਿਰ 12:00 ਵਜੇ ਮਾਡਲ ਟਾਊਨ, ਜਲੰਧਰ ਦੇ ਸ਼ਮਸਾਨ ਘਾਟ ਵਿਖੇ ਹੋਵੇਗਾ। ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਸਮੂਹ ਗਵਰਨਿੰਗ ਕੌਂਸਲ, ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਸਟਾਫ ਤੇ ਸਮੂਹ ਵਿਦਿਆਰਥੀ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਨ੍ਹਾਂ ਨੂੰ ਆਪਣੇ ਚਰਨਾ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮਨਣ ਦਾ ਬੱਲ ਬਖ਼ਸ਼ਣ।

No comments:

Post Top Ad

Your Ad Spot