ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜ੍ਹੇ ਨੂੰ ਸਮਰਪਿਤ ਮਹਾਨ ਅਲੌਕਿਕ ਨਗਰ ਕੀਰਤਨ ਰਮਦਾਸ 'ਚ ਸਜਾਇਆ ਗਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 23 October 2016

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜ੍ਹੇ ਨੂੰ ਸਮਰਪਿਤ ਮਹਾਨ ਅਲੌਕਿਕ ਨਗਰ ਕੀਰਤਨ ਰਮਦਾਸ 'ਚ ਸਜਾਇਆ ਗਿਆ

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਤੋ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼
ਰਮਦਾਸ 22 ਅਕਤੂਬਰ (ਸਾਹਿਬ ਖੋਖਰ)- ਧੰਨ ਧੰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜ੍ਹੇ ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਜੱਥੇਬੰਦੀਆਂ ਤੇ ਇਲਾਕੇ ਦੇ ਸਹਿਯੋਗ ਨਾਲ  ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਤੋ ਪੰਜਾਂ ਪਿਆਰਿਆ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ । ਇਹ ਨਗਰ ਕੀਰਤਨ ਕਸਬੇ ਦੇ ਵੱਖ ਵੱਖ ਬਜਾਰਾਂ ਤੋ ਹੁੰਦਾ ਹੋਇਆ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਸੰਪਨ ਹੋਇਆ । ਨਗਰ ਕੀਰਤਨ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜਰੀ ਭਰੀ । ਇਸ ਨਗਰ ਕੀਰਤਨ 'ਚ ਸ੍ਰੀ ਗੁਰੁੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਰਮਦਾਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਦੇ ਬੱਚਿਆਂ ਤੇ ਸਕੂਲ ਦੇ ਸਟਾਫ ਨੇ ਵੀ ਸਮੂਲੀਅਤ ਕੀਤੀ । ਇਸ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਸ਼ਰਧਾਲੂਆ ਵੱਲੋ ਵੱਖ ਵੱਖ ਤਰ੍ਹਾ ਦੇ ਲੰਗਰ ਵੀ ਲਗਾਏ ਗਏ ।ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜ੍ਹੇ ਤੇ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ , ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਰੱਖੇ ਗਏ ਅਖੰਡ ਪਾਠ ਸਾਹਿਬ ਜੀ ਭੋਗ ਪੈਣ ਉਪਰੰਤ ਰਾਗੀ ਸਿੰਘਾਂ ਵੱਲੋ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਸ ਮੌਕੇ ਮੈਨੇਜਰ ਹਰਜਿੰਦਰ ਸਿੰਘ ਲਸ਼ਕਰੀ ਨੰਗਲ, ਇੰਚਾ: ਨਿਸ਼ਾਨ ਸਿੰਘ, ਜੁਝਾਰ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਸੇਵਕ ਜੱਥੇ ਦੇ ਪ੍ਰਧਾਨ ਸੁਖਵੰਤ ਸਿੰਘ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਸਵਿੰਦਰ ਸਿੰਘ, ਰਜਿੰਦਰ ਸਿੰਘ, ਬਾਬਾ ਗੁਰਦਿਆਲ ਸਿੰਘ, ਮਾ: ਅਵਤਾਰ ਸਿੰਘ, ਗੁਰਮੇਜ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਮੋਤੀ, ਜਗਦੀਸ਼ ਸਿੰਘ, ਬੀਬੀ ਬਲਬੀਰ ਕੌਰ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਭਾਜਪਾ ਦੇ ਸ਼ਹਿਰੀ ਪ੍ਰਧਾਨ ਨੱਥਾ ਸਿੰਘ, ਸੁੱਚਾ ਸਿੰਘ, ਮਾ. ਡੀ.ਪੀ ਆਦਿ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।

No comments:

Post Top Ad

Your Ad Spot