ਦੋ ਹਫਤਿਆਂ ਦੌਰਾਨ ਉਮੀਦਵਾਰਾਂ ਦਾ ਐਲਾਨ ਕਰੇਗਾ ਅਕਾਲੀ ਦਲ- ਸੁਖਬੀਰ ਸਿੰਘ ਬਾਦਲ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 24 October 2016

ਦੋ ਹਫਤਿਆਂ ਦੌਰਾਨ ਉਮੀਦਵਾਰਾਂ ਦਾ ਐਲਾਨ ਕਰੇਗਾ ਅਕਾਲੀ ਦਲ- ਸੁਖਬੀਰ ਸਿੰਘ ਬਾਦਲ

  • ਕੇਜਰੀਵਾਲ ਗੁੰਮਰਾਹਕੁੰਨ ਦਸਤਾਵੇਜ ਜਾਰੀ ਕਰਨ ਤੋਂ ਬਚਣ
  • ਦੁਆਬਾ ਖੇਤਰ ਵਿਚ ਕਾਂਗਰਸ ਨੂੰ ਵੱਡਾ ਝਟਕਾ- ਸੇਠ ਸਤਪਾਲ ਮੱਲ ਅਕਾਲੀ ਦਲ ਵਿੱਚ ਸ਼ਾਮਿਲ
ਜਲੰਧਰ 24 ਅਕਤੂਬਰ (ਜਸਵਿੰਦਰ ਆਜ਼ਾਦ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ 2 ਹਫਤਿਆਂ ਦੌਰਾਨ ਕਰ ਦਿੱਤਾ ਜਾਵੇਗਾ। ਅੱਜ ਇੱਥੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਤੇ ਅਜੀਤ ਸਿੰਘ ਕੋਹਾੜ ਸਮੇਤ ਦੁਆਬਾ ਖੇਤਰ ਦੇ ਪ੍ਰਭਾਵਸ਼ਾਲੀ  ਕਾਂਗਰਸੀ ਆਗੂ ਸੇਠ ਸੱਤਪਾਲ ਮੱਲ ਨੂੰ ਅਕਾਲੀ ਦਲ ਵਿਚ ਸ਼ਾਮਿਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਭਾਵੇਂ ਕਿ ਅਕਾਲੀ ਦਲ ਵਲੋਂ ਆਪਣੇ ਸੰਭਾਵੀ ਉਮੀਦਵਾਰਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾ ਚੁੱਕਾ ਹੈ, ਪਰ ਉਨਾਂ ਦੀ ਉਮੀਦਵਾਰੀ ਦਾ ਰਸਮੀ ਐਲਾਨ 2 ਹਫਤਿਆਂ ਤੱਕ ਕਰ ਦਿੱਤਾ ਜਾਵੇਗਾ।
ਆਮ ਆਦਮੀ ਪਾਰਟੀ ਵਲੋਂ ਜਾਰੀ ਮੈਨੀਫੈਸਟੋ ਵਿਚ ਵੈਟ ਦਰਾਂ ਘਟਾਉਣ ਦੇ ਐਲਾਨ ਨੂੰ ਗੁੰਮਰਾਹਕੁੰਨ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਦਸਤਾਵੇਜ਼ ਜਾਰੀ ਨਾ ਕਰਨ ਜਿਨਾਂ ਦਾ ਕੋਈ ਠੋਸ ਆਧਾਰ ਨਾ ਹੋਵੇ ਤੇ ਉਹ ਸੱਚਾਈ ਤੋਂ ਕੋਹਾਂ ਦੂਰ ਹੋਣ। ਉਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਵਲੋਂ ਵੈਟ ਘਟਾਉਣ ਦਾ ਵਾਅਦਾ ਕੀਤਾ ਗਿਆ ਹੈ ਜਦਕਿ ਸਾਰੇ ਦੇਸ਼ ਵਿਚ ਅਗਲੇ ਵਿੱਤੀ ਸਾਲ ਤੋਂ ਜੀ.ਐਸ.ਟੀ. ਲਾਗੂ ਹੋ ਜਾਵੇਗਾ, ਜਿਸ ਤੋਂ ਉਨਾਂ ਦੀ ਲੋਕਾਂ ਨੂੰ ਦਰਪੇਸ਼ ਮੁੱਦਿਆਂ ਬਾਰੇ ਆਮ ਸਮਝ ਦਾ ਪਤਾ ਲਗਦਾ ਹੈ।
ਕਾਂਗਰਸ ਨੂੰ ਡੁੱਬਦਾ ਜਹਾਜ਼  ਕਰਾਰ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਅਗਲੇ 10 ਦਿਨਾਂ ਵਿਚ ਅਨੇਕਾਂ ਸੀਨੀਅਰ ਕਾਂਗਰਸੀ ਆਗੂ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ। ਉਨਾਂ ਕਿਹਾ ਕਿ ਅਕਾਲੀ ਦਲ-ਭਾਜਪਾ ਗਠਜੋੜ ਜਿੱਥੇ ਜਿੱਤ ਦੀ ਹੈਟ੍ਰਿਕ ਬਣਾਏਗਾ ਉੱਥੇ ਹੀ ਕਾਂਗਰਸ ਹਾਰ ਦੀ ਹੈਟ੍ਰਿਕ ਬਣਾਏਗੀ। ਇਸ ਤੋਂ ਪਹਿਲਾਂ ਅਕਾਲੀ ਦਲ ਵਿਚ ਸ਼ਾਮਿਲ ਹੋਏ ਸੇਠ ਸੱਤਪਾਲ ਮੱਲ ਨੂੰ ਪਾਰਟੀ ਵਿਚ ਜੀ ਆਇਆਂ ਕਹਿੰਦਿਆਂ ਸ. ਬਾਦਲ ਨੇ ਕਿਹਾ ਕਿ ਉਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸੱਤਪਾਲ ਮੱਲ , ਜੋ ਕਿ ਕਾਂਗਰਸ ਦੇ ਜਨਰਲ ਸਕੱਤਰ ਹਨ, ਨੇ ਕਿਹਾ ਕਿ ਉਹ ਕਾਂਗਰਸ ਵਿਚ ਵਰਕਰਾਂ ਦੀ ਲਗਾਤਾਰ ਹੋ ਰਹੀ ਅਣਦੇਖੀ ਤੋਂ ਆਹਤ ਸਨ, ਕਿਉਂਕਿ ਉਹ ਪਾਰਟੀ ਦੀ ਨਿਰਸਵਾਰਥ ਸੇਵਾ ਕਰ ਰਹੇ ਸਨ, ਪਰ ਉਨਾਂ ਨੂੰ ਹੋਰ ਵਰਕਰਾਂ ਵਾਂਗ ਹਮੇਸ਼ਾ ਨਜ਼ਰਅੰਦਾਜ ਕੀਤਾ ਗਿਆ। ਉਨਾਂ ਕਿਹਾ ਕਿ ਉਹ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ  ਤੇ ਭਾਜਪਾ ਦੇ ਉਮੀਦਵਾਰਾਂ ਦੀ ਜਿੱਤ :ਲਈ ਡਟਕੇ ਕੰਮ ਕਰਨਗੇ। ਇਸ ਮੌਕੇ ਵਿਧਾਇਕ ਪਵਨ ਕੁਮਾਰ ਟੀਨੂੰ, ਕੇ.ਡੀ.ਭੰਡਾਰੀ, ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ, ਅਕਾਲੀ ਦਲ ਦੇ ਜਿਲਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਤੇ ਹੋਰ ਆਗੂ ਹਾਜ਼ਰ ਸਨ।

No comments:

Post Top Ad

Your Ad Spot