ਬੱਬੀ ਬਾਦਲ ਵੱਲੋਂ ਪਿੰਡਾਂ ਵਿੱਚ ਮੀਟਿੰਗਾ ਜਾਰੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 21 October 2016

ਬੱਬੀ ਬਾਦਲ ਵੱਲੋਂ ਪਿੰਡਾਂ ਵਿੱਚ ਮੀਟਿੰਗਾ ਜਾਰੀ

ਕਾਂਗਰਸ 'ਤੇ ਆਮ ਆਦਮੀ ਪਾਰਟੀ ਨੂੰ ਨਹੀ ਪੰਜਾਬੀਆਂ ਦਾ ਦਰਦ
ਹਰਸੁੱਖਇੰਦਰ ਸਿੰਘ ਬੱਬੀ ਬਾਦਲ ਮੀਟਿੰਗ ਦੌਰਾਨ ਸਵਾਗਤ ਕਰਦੇ ਹੋਏ ਪਿੰਡ ਵਾਸੀ
ਚੰਡੀਗੜ੍ਹ 21 ਅਕਤੂਬਰ (ਬਲਜੀਤ ਰਾਏ)- ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ਤੇ ਹਲਕੇ ਅੰਦਰ ਮਜਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾ ਦਾ ਲਗਾਤਾਰ ਸਿਲਸਿਲਾ ਜਾਰੀ ਹੈ। ਇਸ ਤਹਿਤ ਉਨ੍ਹਾਂ ਵੱਲੋਂ ਹਲਕੇ ਦੀ ਲੀਡਰਸਿਪ ਤੇ ਵੱਖਵੱਖ ਵਿੰਗਾਂ ਦੇ ਅਹੁਦੇਦਾਰਾ ਨੂੰ ਨਾਲ ਲੈ ਕੇ ਪਿੰਡਾਂ ਅਤੇ ਸ਼ਹਿਰਾ ਦੇ ਵੱਖਵੱਖ ਵਾਰਡਾ ਵਿੱਚ ਜਨ ਸਪਰਕ ਮੁਹਿਮ ਤਹਿਤ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ। ਤਾਂ ਜ਼ੋ ਅਗਾਮੀ ਵਿਧਾਨ ਸਭਾਂ ਚੋਣਾਂ ਵਿੱਚ ਸਰਦਾਰ ਸੁਖਬੀਰ ਬਾਦਲ ਦੇ ਮਿਸਨ 2017 ਨੂੰ ਕਾਮਯਾਬ ਕੀਤਾ ਜਾ ਸਕੇ। ਅੱਜ ਉਨ੍ਹਾਂ ਵੱਲੋਂ ਪਿੰਡ ਠਸਕਾ, ਜੁਝਾਰ ਨਗਰ ਵਿੱਚ ਪੁੱਜ ਕੇ ਮੀਟਿੰਗਾ ਕੀਤੀਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾ ਤਹਿਤ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀਆ ਯੋਜਨਾਵਾ ਤੋਂ ਜਿੱਥੇ ਲੋੜਵੰਦ ਵਿਅਕਤੀਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਉੱਥੇ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾ ਦੇ ਅਧੁਰੇ ਪਏ ਵਿਕਾਸ ਕਾਰਜਾਂ ਦਾ ਜਾਇਜਾ ਲੈ ਕੇ ਹੋਣ ਵਾਲੇ ਕੰਮਾ ਦੀ ਰਿਪੋਰਟ ਪੰਜਾਬ ਦੇ ਉੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਹਲਕਾ ਮੋਹਾਲੀ ਵਿੱਚ ਸੰਗਤ ਦਰਸ਼ਨ ਕਰ ਕੇ ਹਲਕੇ ਵਿੱਚ ਵੱਡੀਆਂ ਰਾਸੀਆਂ ਦਿੱਤੀਆਂ ਜਾਣਗੀਆ। ਇੱਕ ਸਵਾਲ ਦੇ ਜੁਆਬ ਵਿੱਚ ਬੱਬੀ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਜ਼ੋ ਆਪਣੇ ਆਪ ਦੇ ਵਿੱਚ ਝੂਠੇ ਵਾਅਦੇ ਕਰ ਕੇ ਪੰਜਾਬੀਆਂ ਦਾ ਹਿਤੈਸੀ ਹੋਣ ਦਾ ਡਰਾਮਾ ਕਰ ਰਹੇ ਹਨ। ਉਨ੍ਹਾਂ ਨੂੰ ਪੰਜਾਬੀਆਂ ਦਾ ਕੋਈ ਦਰਦ ਨਹੀ। ਕਿਉਂਕਿ ਬਾਦਲ ਸਾਹਿਬ ਦੇ ਤਜਰਬੇ ਤੇ ਸੁਖਬੀਰ ਬਾਦਲ ਦੀ ਉੱਦਮੀ ਸੋਚ ਨੇ ਪੰਜਾਬ ਨੂੰ ਹਰ ਪੱਖੋ ਮੂਹਰੀ ਸੂਬਾ ਬਣਾਇਆ ਹੈ। ਅਤੇ ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਹੈ।
ਇਸ ਮੌਕੇ ਜੋਗਿੰਦਰ ਸਿੰਘ ਸਲੈਚ ਸਾਬਕਾ ਸ਼ਹਿਰੀ ਪ੍ਰਧਾਨ, ਸੁਖਦੇਵ ਸਿੰਘ ਪੰਜੇਟਾ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ, ਇਕਬਾਲ ਸਿੰਘ ਸਾਬਕਾ ਸਰਪੰਚ, ਬਾਬਾ ਨਰਿੰਦਰ ਸਿੰਘ, ਅਮਨਿੰਦਰ ਸਿੰਘ, ਜਸਵੰਤ ਸਿੰਘ ਠਸਕਾ ਮੀਤ ਪ੍ਰਧਾਨ ਯੂਥ ਅਕਾਲੀ ਦਲ, ਪਰਸੋਤਮ ਸਿੰਘ, ਨਿਰਮਲ ਖਾਨ ਪਡਿਆਲਾ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆ, ਕੁਲਬੀਰ ਸਿੰਘ ਝਾਮਪੁਰ, ਸੁਖਚੈਨ ਸਿੰਘ ਲਾਲੜੂ, ਬਲਦੇਵ ਸਿੰਘ ਢਿੰਲੋ, ਪਰਦੀਪ ਸਿੰਘ ਦੱਪਰ, ਗੁਰਪ੍ਰੀਤ ਸਿੰਘ ਸੰਧੂ ਆਦਿ ਹਾਜ਼ਰ ਸਨ।

No comments:

Post Top Ad

Your Ad Spot