ਸੀਨੀਅਰ ਵਾਈਸ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ 30 ਨਵੰਬਰ ਨੂੰ ਸੰਭਾਲਣਗੇ ਅਹੁਦਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 29 November 2016

ਸੀਨੀਅਰ ਵਾਈਸ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ 30 ਨਵੰਬਰ ਨੂੰ ਸੰਭਾਲਣਗੇ ਅਹੁਦਾ

ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਪੋ. ਪ੍ਰੇਮ ਸਿੰਘ ਚੰਦੂਮਾਜਰਾ ਅਹੁਦਾ ਸੰਭਾਲਣ ਦੀ ਰਸਮ ਕਰਵਾਉਣਗੇ ਅਦਾ
ਪਟਿਆਲਾ, 29 ਨਵੰਬਰ (ਬਿਊਰੋ)- ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਭਲਕੇ ਯਾਨੀ 30 ਨਵੰਬਰ ਦਿਨ ਬੁੱਧਵਾਰ ਨੂੰ ਚੰਡੀਗੜ ਵਿਖੇ ਆਪਣਾ ਅਹੁਦਾ ਸੰਭਾਲਣਗੇ। ਉਨਾਂ ਨੂੰ ਅਹੁਦਾ ਸੰਭਾਲਣ ਦੀ ਰਸਮ ਉਪ ਮੁੱਖ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਪੋ. ਪ੍ਰੇਮ ਸਿੰਘ ਚੰਦੂਮਾਜਰਾ ਅਦਾ ਕਰਨਗੇ। ਇਸ ਤੋਂ ਪਹਿਲਾਂ ਅੱਜ ਹਰਵਿੰਦਰ ਸਿੰਘ ਹਰਪਾਲਪੁਰ ਨੇ ਅਹੁਦਾ ਸੰਭਾਲਣ ਤੋਂ ਪਹਿਲਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਆਸ਼ੀਰਵਾਦ ਲਿਆ। ਇਥੇ ਦੱਸਣਯੋਗ ਹੈ ਕਿ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਇਕ ਅਹਿਮ ਬੋਰਡ ਹੈ ਜੋ ਪੰਜਾਬ ਦੀ ਵੱਡੇ ਬੋਰਡਾਂ ਵਿਚੋਂ ਇਕ ਮੰਨਿਆ ਜਾਂਦਾ ਹੈ ਤੇ ਇਸ ਦਾ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ ਹੋਣਾ ਇਕ ਵੱਡੀ ਜ਼ਿੰਮੇਵਾਰੀ ਹੈ ਜੋ ਕਿ ਪਾਰਟੀ ਵਲੋਂ ਯੂਥ ਅਕਾਲੀ ਦਲ ਦੇ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਸੌਂਪੀ ਗਈ ਹੈ।

No comments:

Post Top Ad

Your Ad Spot