ਦੁਸਾਂਝ ਕਲਾਂ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 14 November 2016

ਦੁਸਾਂਝ ਕਲਾਂ ਵਿੱਚ ਅਲੌਕਿਕ ਨਗਰ ਕੀਰਤਨ ਸਜਾਇਆ

ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ
ਦੁਸਾਂਝ ਕਲਾਂ 13 ਨਵੰਬਰ (ਸੁਰਿੰਦਰ ਪਾਲ ਕੁੱਕੂ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਪਿੰਡ ਦੁਸਾਂਝ ਕਲਾਂ ਵਿਖੇ ਬਾਬਾ ਸੰਗ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਵਿਸ਼ਾਲ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋ ਹੁੰਦਾ ਹੋਇਆ। ਬਾਬਾ ਸੰਗ ਗੁਰਦੁਆਰਾ ਵਿਖੇ ਆ ਕੇ ਸਮਾਪਤ ਹੋਇਆ। ਇਸ ਮੌਕੇ ਵੱਖ-ਵੱਖ ਪ੍ਰਬੰਧਕ ਕਮੇਟੀਆਂ ਵਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਂਟ ਕੀਤੇ ਗਏ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਟ ਕੀਤੇ ਗਏ।ਇਸ ਮੌਕੇ ਮੱਖਣ ਸਿੰਘ ਪਾਸਲਾ ਦੇ ਢਾਡੀ ਜਥੇ ਨੇ ਆਇਆਂ ਸੰਗਤਾਂ ਨੂੰ ਗੁਰੂ ਦੀ ਬਾਣੀ ਨਾਲ ਜੋੜਿਆਂ ਅਤੇ ਵੱਖ-ਵੱਖ ਪ੍ਰਸੰਗਾਂ ਰਾਹੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਤੋ ਜਾਣੂ ਕਰਵਾਇਆਂ ਤੇ ਪ੍ਰਸੰਗਾਂ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵਲੋਂ ਫਲ-ਫਰੂਟ ਅਤੇ ਕੜਾਹ ਪ੍ਰਸ਼ਾਦ ਦੇ ਲੰਗਰ ਵਰਤਾਏ ਗਏ। ਸਹਿਯੋਗ ਲਈ ਧੰਨਵਾਦ ਕੀਤਾ ਗਿਆ ਅਤੇ ਸਹਿਯੋਗੀ ਸੱਜਣਾ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸੰਗਤਾਂ ਵਲੋ ਦਿੱਤੇ ਗਏ।

No comments:

Post Top Ad

Your Ad Spot