ਮਲਕੀਤ ਥਿੰਦ ਨੇ ਕੀਤਾ ਪਿੰਡਾਂ ਦਾ ਦੌਰਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 18 November 2016

ਮਲਕੀਤ ਥਿੰਦ ਨੇ ਕੀਤਾ ਪਿੰਡਾਂ ਦਾ ਦੌਰਾ

ਪਿੰਡ ਲੈਪੋ ਵਿਖੇ ਵਰਕਰਾਂ ਨੂੰ ਸੰਬੋਧਨ ਕਰਨ ਦੌਰਾਨ ਮਲਕੀਤ ਥਿੰਦ ਤੇ ਹੋਰ ਆਗੂ
ਗੁਰੂਹਰਸਹਾਏ 18 ਨਵੰਬਰ (ਮਨਦੀਪ ਸਿੰਘ ਸੋਢੀ)- ਆਪ ਪਾਰਟੀ ਦੇ ਹਲਕਾ ਗੁਰੂਹਰਸਹਾਏ ਦੇ ਉਮੀਦਵਾਰ ਮਲਕੀਤ ਥਿੰਦ ਨੇ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਤੇ ਸ਼੍ਰੀ ਪ੍ਰਗਟ ਸਾਹਿਬ ਵਿਖੇ ਨਤਮਸਤਕ ਹੋਏ। ਪਿੰਡ ਲੱਖੋ ਕੇ ਬਹਿਰਾਮ ਵਿਖੇ ਉਹਨਾਂ ਦੇ ਸਾਥੀ ਤਰਸੇਮ ਸਿੰਘ ਸਾਬਕਾ ਸਰਪੰਚ ਨੇ ਮਲਕੀਤ ਥਿੰਦ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਤੇ ਰਿਬਨ ਕਟਵਾ ਕੇ ਉਹਨਾਂ ਦਾ ਸੁਆਗਤ ਕੀਤਾ। ਇਸ ਤੋਂ ਬਾਅਦ ਪਿੰਡ ਜੰਗ ਅਤੇ ਡੋਡ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ 20 ਨਵੰਬਰ ਨੂੰ ਅਰਵਿੰਦ ਕੇਜਰੀਵਾਲ ਦੀ ਰੈਲੀ ਦੌਰਾਨ ਹਲਕਾ ਗੁਰੂਹਰਸਹਾਏ ਤੋਂ 88 ਹਜਾਰ ਤੋਂ ਵੱਧ ਲੋਕ ਰੈਲੀ ਵਿੱਚ ਸ਼ਮੂਲਿਅਤ ਕਰਨਗੇ ਤੇ ਜਲਾਲਾਬਾਦ ਦੀ ਇਹ ਰੈਲੀ ਨਵੇ ਪੰਜਾਬ ਦੀ ਸਿਰਜਣਾ ਕਰਨ ਦੇ ਵਿੱਚ ਇਕ ਅਹਿਮ ਰੋਲ ਅਦਾ ਕਰੇਗੀ। ਉਹਨਾਂ ਕਿਹਾ ਕਿ ਉਹਨਾਂ ਨੂੰ ਪਾਰਟੀ ਨੇ ਟਿਕਟ ਦੇ ਕੇ ਜੋ ਮਾਣ ਨਿਵਾਜਿਆ ਹੈ, ਉਹ ਪਾਰਟੀ ਦੀ ਚੜਦੀ ਕਲਾ ਲਈ ਦਿਨ-ਰਾਤ ਮਿਹਨਤ ਕਰਕੇ ਟਿਕਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।

No comments:

Post Top Ad

Your Ad Spot