ਰਾਜੇਸ਼ ਬਾਘਾ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਹਫਤੇ ਅੰਦਰ ਦੇਣ ਦੇ ਹੁਕਮ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 21 November 2016

ਰਾਜੇਸ਼ ਬਾਘਾ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਹਫਤੇ ਅੰਦਰ ਦੇਣ ਦੇ ਹੁਕਮ

ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਦਾ ਲਿਆ ਜਾਇਜ਼ਾ
ਜਲੰਧਰ 21 ਨਵੰਬਰ (ਗੁਰਕੀਰਤ ਸਿੰਘ)- ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਜਿਲਾ ਜਲੰਧਰ ਅੰਦਰ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਰਦੀਆਂ ਲਈ ਵਰਦੀਆਂ ਤੇ ਮਿਡ-ਡੇ-ਮੀਲ ਯੋਜਨਾ ਦੀ ਵੰਡ ਦਾ ਜਾਇਜ਼ਾ ਲਿਆ ਅਤੇ ਜੋ ਵਿਦਿਆਰਥੀ ਅਜੇ ਤੱਕ ਵਰਦੀਆਂ ਤੋਂ ਵਾਂਝੇ ਹਨ, ਨੂੰ ਇਕ ਹਫਤੇ ਦੇ ਅੰਦਰ-ਅੰਦਰ ਵਰਦੀਆਂ ਦੇਣ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਜਿਲਾ ਭਲਾਈ ਅਫਸਰ ਰਜਿੰਦਰ ਸਿੰਘ, ਡੀ.ਈ.ਓ. ਐਲੀਮੈਂਟਰੀ ਗੁਰਪ੍ਰੀਤ ਕੌਰ, ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਅਨਿਲ ਅਵਸਥੀ ਨਾਲ ਮੀਟਿੰਗ ਦੌਰਾਨ ਸ੍ਰੀ ਬਾਘਾ ਨੇ ਕਿਹਾ ਕਿ ਸਰਦੀਆਂ ਦੀ ਆਮਦ ਦੇ ਮੱਦੇਨਜ਼ਰ ਸਾਰੀਆਂ ਲੜਕੀਆਂ ਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਤੁਰੰਤ ਦਿੱਤੀਆਂ ਜਾਣ।  ਮੌਕੇ 'ਤੇ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 4 ਕਰੋੜ 55 ਲੱਖ ਰੁਪੈ ਜਿਲੇ ਅੰਦਰ ਬੱਚਿਆਂ ਨੂੰ ਵਰਦੀਆਂ ਦੇਣ ਲਈ ਪ੍ਰਾਪਤ ਹੋਈ ਸੀ, ਜਿਸ ਹੁਣ ਤੱਕ ਇਕ ਲੱਖ ਬੱਚਿਅਾਂ ਨੂੰ ਵਰਦੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਉਨਾਂ ਕਿਹਾ ਕਿ ਵਰਦੀਆਂ ਲਈ ਸਾਰੇ 1397 ਸਕੂਲਾਂ ਨੂੰ ਗ੍ਰਾਂਟ ਜਾਰੀ  ਕੀਤੀ ਜਾ ਚੁੱਕੀ ਹੈ , ਜਿਸ ਵਿਚੋੋਂ 900 ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ ਜਾ ਚੁੱਕੀਆਂ ਹਨ।  ਸ੍ਰੀ ਬਾਘਾ ਨੇ ਕਿਹਾ ਕਿ ਬਾਕੀ 497 ਸਕੂਲਾਂ ਦੇ ਪਹਿਲੀ ਤੋਂ ਅਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਵਰਦੀਆਂ ਦੇ ਕੇ ਰਿਪੋਰਟ ਸੌਂਪੀ ਜਾਵੇ। ਇਸ ਪਿੱਛੋਂ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਲਾਡੋਵਾਲੀ ਰੋਡ, ਦਾ ਦੌਰਾ ਕਰਕੇ ਸ੍ਰੀ ਬਾਘਾ ਨੇ ਵਿਦਿਆਰਥਣਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।  ਉਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੇ ਵਿਦਿਆਰਥੀਆਂ ਦਾ ਮੈਡੀਕਲ ਚੈਕਅਪ ਯਕੀਨੀ ਬਣਾਇਆ ਜਾਵੇ।

No comments:

Post Top Ad

Your Ad Spot