ਸੁਖਬੀਰ ਸਿੰਘ ਬਾਦਲ ਦੀ ਉਸਾਰੂ ਸੋਚ ਨਾਲ ਪੰਜਾਬ ਮੁੜ ਤੋਂ ਖੇਡਾਂ ਵਿੱਚ ਮੋਹਰੀ ਸੂਬਾ ਬਣਿਆ-ਬੱਬੀ ਬਾਦਲ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 6 November 2016

ਸੁਖਬੀਰ ਸਿੰਘ ਬਾਦਲ ਦੀ ਉਸਾਰੂ ਸੋਚ ਨਾਲ ਪੰਜਾਬ ਮੁੜ ਤੋਂ ਖੇਡਾਂ ਵਿੱਚ ਮੋਹਰੀ ਸੂਬਾ ਬਣਿਆ-ਬੱਬੀ ਬਾਦਲ

ਹਰਸੁਖਇੰਦਰ ਸਿੰਘ ਬੱਬੀ ਬਾਦਲ ਨੌਜਵਾਨਾਂ ਨੂੰ ਖੇਡ ਕਿਟਾਂ ਵੰਡਦੇ ਹੋਏ।
ਚੰਡੀਗੜ੍ਹ 6 ਨਵੰਬਰ (ਬਲਜੀਤ ਰਾਏ)- ਪੰਜਾਬ ਦੇ ਉੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬੀੜਾ ਚੁੱਕਿਆ ਹੈ ਕਿ ਪੰਜਾਬ ਵਿੱਚੋ ਨਸਿਆਂ ਦੀ ਲਾਹਨਤ ਨੂੰ ਖਤਮ ਕਰਕੇ ਪੰਜਾਬ ਨੂੰ ਤੰਦਰੁਸਤ ਅਤੇ ਸਿਹਤਮੰਦ ਸੂਬਾ ਬਣਾਉਣਾ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਹਰ ਪੰਜਾਬੀ ਨੂੰ ਉਨ੍ਹਾਂ ਦਾ ਸਾਥ ਦੇਣ ਲਈ ਤੱਤਪਰ ਰਹਿਣਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਕੌਂਸਲ ਆਫ ਇੰਡੀਆਂ ਦੀ ਅਗਵਾਈ ਵਿਚ ਨੌਜਵਾਨਾਂ ਨੂੰ ਖੇਡ ਕਿਟਾਂ ਦਿੰਦਿਆਂ ਆਖੇ। ਉਨ੍ਹਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਯਤਨਾਂ ਸਦਕਾ ਹੀ ਮਾਂ ਖੇਡ ਕਬੱਡੀ ਨੂੰ ਵਿਸ਼ਵ ਪੱਧਰ ਤੇ ਪਹਿਚਾਣ ਮਿਲੀ ਹੈ। ਜਿਸ ਦੇ ਚਲਦਿਆਂ ਇਸ ਸਾਲ ਵੀ 6ਵਾਂ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੰਜਾਬ ਦੇਸ ਦੀ ਰੱਖਿਆ ਵਿੱਚ ਵੱਡਾ ਯੋਗਦਾਨ ਪਾਉਂਦਾ ਰਿਹਾ ਹੈ ਅਤੇ ਖੇਡ ਪ੍ਰੇਮੀ ਸੂਬਾ ਹੋਣ ਕਾਰਨ ਇਸਦੇ ਨੌਜਵਾਨ ਪੂਰੀ ਦੁਨੀਆਂ ਵਿਚ ਆਪਣੀ ਭਲਵਾਨੀ ਦਿੱਖ ਲਈ ਮਸਹੂਰ ਹਨ। ਪੰਜਾਬ ਦੇ ਉੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵਧਾਈ ਦੇ ਪਾਤਰ ਹਨ ਜਿਨ੍ਹਾਂ ਨੇ ਪ੍ਰਸਾਸਨ ਦਾ ਸਾਰਾ ਜੋਰ ਨਸਿਆਂ ਦੀ ਰੋਕਥਾਮ ਵੱਲ ਲਗਾਇਆ ਹੋਇਆ ਹੈ।
ਇਸ ਮੌਕੇ ਆਰ. ਐੱਸ. ਡਾਂਡੀਵਾਲ, ਐਡਵੋਕੇਟ ਗੁਰਿੰਦਰ ਸਿੰਘ, ਸਰਪੰਚ ਲਖਵਿੰਦਰ ਸਿੰਘ, ਕਲੱਬ ਦੇ ਪ੍ਰਧਾਨ ਕਰਮਜੀਤ ਸਿੰਘ, ਗੁਰਬਿੰਦਰ ਸਿੰਘ, ਮਾਨ ਸਿੰਘ, ਗੁਰਜਿੰਦਰ ਸਿੰਘ ਗਿੰਦਾ ਕਜਹੇੜੀ, ਬਹਾਦਰ ਸਿੰਘ, ਬਲਜਿੰਦਰ ਸਿੰਘ, ਜਸਵਿੰਦਰ ਸਿੰਘ, ਬਲਬੀਰ ਸਿੰਘ ਝਾਮਪੁਰ, ਪ੍ਰੀਤਮ ਸਿੰਘ, ਬਿਕਰਮ ਸਿੰਘ ਮੁੱਲਾਂਪੁਰ, ਬਲਦੇਵ ਸਿੰਘ ਢਿੰਲੋਂ, ਕਮਲ ਚੌਹਾਨ, ਰਣਜੀਤ ਸਿੰਘ ਬਰਾੜ ਮੀਤ ਪ੍ਰਧਾਨ ਯੂਥ ਅਕਾਲੀ ਦਲ, ਜਗਤਾਰ ਸਿੰਘ ਘੜੂੰਆਂ, ਤਰਸੇਮ ਸਿੰਘ, ਨਿਰਮਲ ਖਾਨ ਪਡਿਆਲਾ, ਬਲਵਿੰਦਰ ਸਿੰਘ, ਜਸਵੀਰ ਸਿੰਘ ਆਦਿ ਹਾਜਰ ਸਨ।

No comments:

Post Top Ad

Your Ad Spot