ਜਲੰਧਰ 12 ਨਵੰਬਰ (ਜਸਵਿੰਦਰ ਆਜ਼ਾਦ)- ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸ਼ੁਭ ਮੌਕੇ ਉੱਤੇ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਨੰਗਲ ਕਰਾਰ ਖਾਂ ਵਿੱਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿਸ ਵਿੱਚ ਸਕੂਲ ਦੇ ਸਭ ਸਟਾਫ ਮੈਂਬਰਸ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ।ਸਭ ਨੇ ਮਿਲਕੇ ਪਾਠ ਉਚਾਰਣ ਕੀਤਾ ਅਤੇ ਗੁਰੂ ਜੀ ਵਲੋਂ ਦਿੱਤੀ ਗਈ ਨੇਕ ਸਿੱਖਿਆ ਦੇ ਬਾਰੇ ਵਿੱਚ ਜਾਣਿਆ। ਪਾਠ ਦੇ ਉਪਰਾਤ ਵਿਦਿਆਰਥੀਆਂ ਵਲੋਂ ਗੁਰੂ ਦਾ ਗੁਣਗਾਣ ਕਰਦੇ ਹੋਏ ਸ਼ਬਦ ਕੀਤਰਨ ਕੀਤਾ ਗਿਆ।ਵਿਦਿਆਰਥੀਆਂ ਵਲੋਂ ਬੋਲੇ ਸੌ ਨੇਹਾਲ, ਸੱਤਸ਼੍ਰੀ ਅਕਾਲ ਦੇ ਜੈਕਾਰਿਆਂ ਦੇ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਭ ਨੂੰ ਵਧਾਈ ਦਿੱਤੀ ਗਈ। ਅੰਤ ਵਿੱਚ ਸੰਸਥਾ ਦੀ ਉੱਨਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ।ਇਸਦੇ ਨਾਲ ਹੀ ਗੁਰੂ ਦਾ ਲੰਗਰ ਤਿਆਰ ਕਰ ਸਭ ਨੂੰ ਖਵਾਇਆ ਗਿਆ। ਪ੍ਰਿੰਸੀਪਲ ਸ਼੍ਰੀਮਤੀ ਅਵਨੀਤ ਕੌਰ ਭੱਟ ਨੇ ਸਭ ਨੂੰ ਪ੍ਰਕਾਸ਼ ਪਰਵ ਦੀ ਵਧਾਈ ਦਿੰਦੇ ਹੋਏ ਗੁਰੂ ਜੀ ਵਲੋਂ ਦਿੱਤੀਆਂ ਗਈਆ ਤਿੰਨ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ, ਵੰਡ ਕੇ ਛਕੋ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਨੂੰ ਕਿਹਾ ਜਿਸ ਵਿੱਚ ਜੀਵਨ ਦਾ ਸਾਰ ਛੁੁਪਿਆ ਹੋਇਆ ਹੈ।
Post Top Ad
Your Ad Spot
Saturday, 12 November 2016
ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਸੇਂਟ ਸੋਲਜਰ ਨੇ ਮਨਾਇਆ ਪ੍ਰਕਾਸ਼ ਦਿਹਾੜਾ
Tags
# Youth

About Jaswinder Azad
Templatesyard is a blogger resources site is a provider of high quality blogger template with premium looking layout and robust design. The main mission of templatesyard is to provide the best quality blogger templates which are professionally designed and perfectlly seo optimized to deliver best result for your blog.
Youth
Labels:
Youth
Subscribe to:
Post Comments (Atom)
Post Top Ad
Your Ad Spot
No comments:
Post a Comment