ਸੁਵਿਧਾ ਕਰਮਚਾਰੀਆਂ ਨੇ ਬੱਸ ਸਟੈਂਡ ਤੋਂ ਫੁਆਰਾ ਚੌਕ ਤੱਕ ਕੱਢਿਆ ਰੋਸ ਮਾਰਚ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 29 November 2016

ਸੁਵਿਧਾ ਕਰਮਚਾਰੀਆਂ ਨੇ ਬੱਸ ਸਟੈਂਡ ਤੋਂ ਫੁਆਰਾ ਚੌਕ ਤੱਕ ਕੱਢਿਆ ਰੋਸ ਮਾਰਚ

ਡੀ. ਸੀ. ਨੂੰ ਦਿੱਤਾ ਮੰਗ ਪੱਤਰ
ਸੁਵਿਧਾ ਕਰਮਚਾਰੀ ਯੂਨੀਅਨ ਦੇ ਮੈਂਬਰ ਬੱਸ ਸਟੈਂਡ ਤੋਂ ਫੁਆਰਾ ਚੌਕ ਤੱਕ ਰੋਸ ਮਾਰਚ ਕੱਢਦੇ ਹੋਏ ਅਤੇ ਸੱਜੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ।
ਪਟਿਆਲਾ, 29 ਨਵੰਬਰ (ਬਿਊਰੋ)- ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਬੱਸ ਸਟੈਂਡ ਤੋਂ ਫੁਆਰਾ ਚੌਕ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ ਅਤੇ ਮਾਲਵਾ ਜ਼ੋਨ 2 ਦੇ ਪ੍ਰਧਾਨ ਹਰਪਾਲ ਜੁਨੇਜਾ ਨੂੰ ਮੰਗ ਪੱਤਰ ਸੌਂਪਿਆ ਗਿਆ। ਕਰਮਚਾਰੀ ਯੂਨੀਅਨ ਦੇ ਆਗੂ ਪਰਮਜੀਤ ਕੌਰ, ਰਿਧਿਕਾ ਕਪੂਰ, ਰੁਪਿੰਦਰ ਕੌਰ, ਨਰਿੰਦਰ ਸਿੰਘ ਤੇ ਨਵਕਿਰਨ ਸਿੰਘ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਡੀ ਭਰਤੀ 12 ਸਾਲ ਪਹਿਲਾਂ ਕੀਤੀ ਗਈ ਸੀ ਤੇ ਹੁਣ ਸਾਡੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਸਰਕਾਰ ਸੁਣ ਨਹੀਂ ਰਹੀ। ਉਨਾਂ ਦੱਸਿਆ ਕਿ ਸੁਵਿਧਾ ਯੂਨੀਅਨ ਦੇ ਕਰਮਚਾਰੀ ਪਿਛਲੇ ਦੋ ਮਹੀਨੇ ਤੋਂ ਵੱਧ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਜਦੋਂ ਕਿ ਸਰਕਾਰ ਉਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਹੀ ਪੰਜਾਬ ਪੁਲਸ ਨੇ ਸੁਵਿਧਾ ਕਰਮਚਾਰੀਆਂ ਨਾਲ ਬਹੁਤ ਜ਼ਿਆਦਾ ਜ਼ਿਆਦਤੀ ਕੀਤੀ ਤੇ ਉਨਾਂ 'ਤੇ ਲਾਠੀਚਾਰਜ ਕਰਦਿਆਂ ਬੁਰੀ ਤਰਾਂ ਮਾਰਕੁੱਟ ਕਰਕੇ ਵੱਖ-ਵੱਖ ਧਾਰਾਵਾਂ ਅਧੀਨ ਪੁਲਸ ਕੇਸ ਦਰਜ ਕਰਕੇ ਕਰਮਚਾਰੀਆਂ ਨੂੰ ਜੇਲ ਵਿਚ ਬੰਦ ਕੀਤਾ ਗਿਆ ਜਦੋਂ ਕਿ ਇਨਾਂ ਕਰਮਚਾਰੀਆਂ ਦਾ ਕੋਈ ਕਸੂਰ ਵੀ ਨਹੀਂ ਸੀ। ਇਨਾਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ 12-12 ਸਾਲ ਦੀਆਂ ਸੇਵਾਵਾਂ ਲੈਣ ਤੋਂ ਬਾਅਦ ਪੰਜਾਬ ਸਰਕਾਰ ਸੁਵਿਧਾ ਕਰਮਚਾਰੀਆਂ ਨੂੰ ਇਕ ਪ੍ਰਾਈਵੇਟ ਕੰਪਨੀ ਦੇ ਹਵਾਲੇ ਕਰਨਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜੇਕਰ ਬਾਦਲ ਸਰਕਾਰ ਸਚਮੁਚ ਲੋਕ ਹਿਤੈਸ਼ੀ ਸਰਕਾਰ ਕਹਾਉਂਦੀ ਹੈ ਤਾਂ ਉਹ ਸਾਡੀਆਂ ਸੇਵਾਵਾਂ ਤੁਰੰਤ ਰੈਗੂਲਰ ਕਰੇ ਤਾਂ ਜੋ ਹਜ਼ਾਰਾਂ ਪਰਿਵਾਰਾਂ ਦਾ ਜੀਵਨ ਗੁਜਰ ਹੋ ਸਕੇ। ਅੱਜ ਰੋਸ ਮਾਰਚ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਮੁਰਦਾਬਾਦ ਸਮੇਤ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਖਿਲਾਫ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਮਾਰਚ ਉਪਰੰਤ ਕਰਮਚਾਰੀ ਵਫਦ ਦੇ ਰੂਪ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ ਤੇ ਮਾਲਵਾ ਜ਼ੋਨ ਦੇ 2 ਪ੍ਰਧਾਨ ਹਰਪਾਲ ਜੁਨੇਜਾ ਨੂੰ ਮਿਲੇ ਅਤੇ ਆਪਣਾ ਮੰਗ ਪੱਤਰ ਉਨਾਂ ਨੂੰ ਸੌਂਪਿਆ।

No comments:

Post Top Ad

Your Ad Spot