ਸਰਕਾਰੀ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਵਿਖੇ ਖੂਨਦਾਨ ਕੈਂਪ ਆਯੋਜਿਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 23 December 2016

ਸਰਕਾਰੀ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਵਿਖੇ ਖੂਨਦਾਨ ਕੈਂਪ ਆਯੋਜਿਤ

113 ਯੂਨਿਟ ਖੂਨ ਇਕੱਤਰ
ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਰਾਮਵੀਰ ਤੇ ਹੋਰ
ਪਟਿਆਲਾ 23 ਦਸੰਬਰ (ਜਸਵਿੰਦਰ ਆਜ਼ਾਦ)- ਸਰਕਾਰੀ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ ਐਨ. ਐਸ. ਐਸ. ਵਿਭਾਗ ਵਲੋਂ ਪਿ੍ਰੰਸੀਪਲ ਡਾ. ਸਿਮਰਤ ਕੌਰ ਅਤੇ ਜਨ ਸੰਮਤੀ ਪਟਿਆਲਾ ਦੇ ਸਹਿਯੋਗ ਨਾਲ ਥੈਲਾਸੀਮੀਆ ਪੀੜਤ ਬੱਚਿਆਂ ਲਈ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਰਜਿੰਦਰਾ ਹਸਪਤਾਲ ਦੀ ਬਲੱਡ ਬੈਂਕ ਟੀਮ ਵਲੋਂ 113 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕੈਂਪ ਵਿਚ ਡਿਪਟੀ ਕਮਿਸ਼ਨਰ ਰਾਮਵੀਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਪੰਜਾਬੀ ਯੂਨੀਵਰਸਿਟੀ ਦੇ ਐਨ. ਐਸ. ਐਸ. ਵਿਭਾਗ ਦੇ ਮੁਖੀ ਡਾ. ਪਰਮਵੀਰ ਸਿੰਘ, ਜਨਹਿਤ ਸੰਮਤੀ ਤੇ ਪਾਵਰ ਹਾਊਸ ਯੂਥ ਕਲੱਬ ਪਟਿਆਲਾ ਦੇ ਪੈਟਰਨ ਬੀ. ਐਸ. ਸੈਣੀ ਤੇ ਸੇਵਾਮੁਕਤ ਪਿ੍ਰੰਸੀਪਲ ਆਰ. ਐਸ. ਬੰਗਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਕੈਂਪ ਦੌਰਾਨ ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਜਿਥੇ ਖਿਡਾਰੀ ਆਪਣੇ ਅਨੁਸ਼ਾਸ਼ਨ ਅਤੇ ਸਮੇਂ ਦੀ ਪਾਬੰਦੀ ਕਾਰਨ ਜਾਣੇ ਜਾਂਦੇ ਹਨ, ਉਥੇ ਥੈਲਾਸੀਮੀਆ ਪੀੜਤ ਬੱਚਿਆਂ ਲਈ ਖੂਨਦਾਨ ਕਰਕੇ ਇਸ ਸਮਾਜ ਨੂੰ ਇਕ ਨਵੀਂ ਸੇਧ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਥੈਲਾਸੀਮੀਆ ਪੀੜਤ ਬੱਚਿਆਂ ਦੀ ਜ਼ਿੰਦਗੀ ਦੀ ਡੋਰ ਖੂਨਦਾਨੀਆਂ 'ਤੇ ਹੀ ਨਿਰਭਰ ਹੈ ਤੇ ਫਿਜ਼ੀਕਲ ਕਾਲਜ ਦੇ ਵਿਦਿਆਰਥੀਆਂ ਦਾ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਕਾਲਜ ਦੀ ਪਿ੍ਰੰਸੀਪਲ ਡਾ. ਸਿਮਰਤ ਕੌਰ ਨੇ ਕਿਹਾ ਕਿ ਹਰ ਸਾਲ ਐਨ. ਐਸ. ਐਸ. ਵਿਭਾਗ ਵਲੋਂ ਥੈਲਾਸੀਮੀਆ ਪੀੜਤ ਬੱਚਿਆਂ ਲਈ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਅੱਜ ਤੋਂ ਸ਼ੁਰੂ ਹੋ ਰਹੇ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਦੌਰਾਨ ਸਫਾਈ ਮੁਹਿੰਮ, ਵੋਟਰ ਜਾਗਰੁਕਤਾ, ਸਮਾਜਿਕ ਕੁਰੀਤੀਆਂ ਲਈ, ਸਿਹਤ ਸੰਬੰਧੀ ਜਾਗਰੁਕਤਾ ਕੈਂਪਾਂ ਦਾ ਆਯੋਜਨ ਅਗਲੇ ਸੱਤ ਦਿਨਾ ਵਿਚ ਕੀਤਾ ਜਾ ਰਿਹਾ ਹੈ। ਇਸ ਮੌਕੇ ਪੋ. ਪਰਮਜੀਤ ਸਿੰਘ, ਇੰਦਰਦੀਪ ਸਿੰਘ ਜੱਸੜ, ਰੁਪਿੰਦਰ ਕੌਰ ਆਦਿ ਹਾਜ਼ਰ ਸਨ।

No comments:

Post Top Ad

Your Ad Spot