ਕੈਪਟਨ ਦੀ ਅਗਵਾਈ ਚ ਕਾਂਗਰਸ ਦੀ ਸਰਕਾਰ ਇਤਿਹਾਸਿਕ ਜਿੱਤ ਪ੍ਰਾਪਤ ਕਰੇਗੀ- ਹਰਪ੍ਰਤਾਪ ਅਜਨਾਲਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 17 January 2017

ਕੈਪਟਨ ਦੀ ਅਗਵਾਈ ਚ ਕਾਂਗਰਸ ਦੀ ਸਰਕਾਰ ਇਤਿਹਾਸਿਕ ਜਿੱਤ ਪ੍ਰਾਪਤ ਕਰੇਗੀ- ਹਰਪ੍ਰਤਾਪ ਅਜਨਾਲਾ

ਕਾਂਗਰਸੀ ਉਮੀਦਵਾਰ ਸ: ਹਰਪ੍ਰਤਾਪ ਸਿੰਘ ਅਜਨਾਲਾ ਪਿੰਡ ਜੱਟਾ ਵਿਖੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲਾਮਬੰਦ ਕਰਦੇ ਹੋਏ
ਰਮਦਾਸ 17 ਜਨਵਰੀ (ਸਾਹਿਬ ਖੋਖਰ) ਵਿਧਾਨ ਸਭਾ ਹਲਕਾ ਅਜਨਾਲਾ ਤੋ ਕਾਂਗਰਸ ਦੇ ਉਮੀਦਵਾਰ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਪਿੰਡ ਜੱਟਾ ਵਿਖੇ ਇੱਕ ਭਰਵੇ ਇਕੱਠ ਨੂੰ ਸੰਬੋਧਨ ਕਰਦਿਆ ਆਖਿਆਂ ਕਿ ਅਕਾਲੀ ਭਾਜਪਾ ਗੱਠਜੋੜ ਸਰਕਾਰ ਨੇ 10 ਸਾਲ ਦੇ ਰਾਜ ਦੌਰਾਨ ਲੋਕਾਂ ਨੂੰ ਕੰਗਾਲ ਕਰ ਕੇ ਰੱਖ ਦਿੱਤਾ ਹੈ । ਕਿਸਾਨ, ਮਜਦੂਰ ਤੇ ਹਰੇਕ ਵਰਗ ਕਰਜੇ ਦੀ ਮਾਰ ਹੇਠ ਆ ਚੁੱਕਾ ਹੈ । ਬੇਰੁਜਗਾਰਾਂ ਨੂੰ ਰੁਜਗਾਰ ਦੇਣ ਦੀ ਥਾਂ ਡਾਗਾਂ ਨਾਲ ਕੁਿੱਟਆ ਗਿਆ । ਇਸ ਰਾਜ ਦੌਰਾਨ ਬਹੁਤ ਸਾਰੇ ਕਿਸਾਨਾਂ ਮਜਬੂਰ ਹੋ ਕੇ ਖੁਦਕੁਸ਼ੀਆ ਕਰ ਲਈਆ ਹਨ ਪਰ ਅਕਾਲੀ ਭਾਜਪਾ ਸਰਕਾਰ ਆਪਣੀਆਂ ਜੇਬਾਂ ਭਰਨ ਵੱਲ ਲੱਗੀ ਰਹੀ ਹੈ । ਜਿਸ ਕਰਕੇ ਇਸ ਸਰਕਾਰ ਨੂੰ ਚਲਦਾ ਕਰਨ ਲਈ ਲੋਕ ਤਿਆਰ ਬੈਠੇ ਹਨ । ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਵੀ ਦੋਗਲੀਆ ਨੀਤੀਆ ਨੂੰ ਲੋਕ ਭਲੀਭਾਤ ਜਾਣ ਚੁੱਕੇ ਹਨ ਜਿਸ ਕਰਕੇ ਆਪ ਨੂੰ ਵੀ ਲੋਕ ਮੂੰਹ ਨਹੀ ਲਗਾ ਰਹੇ । ਉਹਨਾ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ । ਸ: ਅਜਨਾਲਾ ਨੇ ਆਪਣੇ ਹੱਕ ਵਿੱਚ ਲੋਕਾਂ ਨੂੰ ਲਾਮਬੰਦ ਵੀ ਕੀਤਾ । ਇਸ ਮੌਕੇ ਜਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਸ: ਹਰਬੀਰ ਸਿੰਘ ਬੱਬਲੂ ਸਿੰਧੀ, ਸਾਬਕਾ ਸਰਪੰਚ ਸੁਖਵਿਦਰ ਸਿੰਘ, ਜੋਗਿੰਦਰ ਸਿੰਘ, ਸਾਬਕਾ ਸਰਪੰਚ ਹਰਦੀਪ ਸਿੰਘ, ਬਾਬਾ ਬਲਬੀਰ ਸਿੰਘ, ਹਰਪਾਲ ਸਿੰਘ ਸਿਧੀ, ਸੁਰਜੀਤ ਸਿੰਘ, ਸੁਰਿੰਦਰ ਸਿੰਘ, ਸ਼ਮਸ਼ੇਰ ਸਿੰਘ ਮੰਦਰਾਵਾਲਾ, ਰਣਜੀਤ ਸਿੰਘ ਰਾਣਾਭੱਖਾ, ਸਾਬਕਾ ਸਰਪੰਚ ਗੁਰਦੀਪ ਸਿੰਘ, ਚਰਨ ਸਿੰਘ, ਬਲਵੰਤ ਸਿੰਘ ਰਮਦਾਸ ਤੋ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ।

No comments:

Post Top Ad

Your Ad Spot