ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ-ਵਧੀਕ ਡਿਪਟੀ ਕਮਿਸ਼ਨਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 20 January 2017

ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ-ਵਧੀਕ ਡਿਪਟੀ ਕਮਿਸ਼ਨਰ

  • ਅਗੇਤੇ ਪ੍ਰਬੰਧਾਂ ਲਈ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ
  • 24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ
ਜਲੰਧਰ 20 ਜਨਵਰੀ (ਜਸਵਿੰਦਰ ਆਜ਼ਾਦ)- ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਮੀਤ ਸਿੰਘ ਮੁਲਤਾਨੀ ਨੇ ਕਿਹਾ ਹੈ ਕਿ ਗਣਤੰਤਰਤਾ ਦਿਵਸ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ਨੂੰ ਸਫ਼ਲ ਬਣਾਉਣ ਲਈ ਸਾਰੇ ਵਿਭਾਗ ਨੂੰ ਸੌਂਪੀ ਗਈ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਕੋਈ ਢਿੱਲ ਨਾ ਵਰਤੀ ਜਾਵੇ। ਉਹਨਾਂ ਕਿਹਾ ਕਿ ਇਸ ਮੌਕੇ ਜਿਥੇ ਸਕੂਲੀ ਬੱਚਿਆਂ ਵਲੋਂ ਸਭਿਆਚਾਰਕ ਦੇਸ਼ ਭਗਤੀ ਦੀਆਂ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ, ਉਥੇ ਇਸ ਵਾਰ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਵੋਟਰਾਂ ਜਾਗਰੂਕ ਕਰਨ ਲਈ ਵਿਦਿਆਰਥੀਆਂ ਵਲੋਂ ਵਿਸ਼ੇਸ਼ ਝਾਕੀਆਂ ਵੀ ਕੱਢੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ, ਬੀ.ਐਸ.ਐਫ, ਕੇਂਦਰੀ ਸੁਰੱਖਿਆ ਬਲਾਂ ਤੇ ਐਨ.ਸੀ.ਸੀ ਕਡੇਟਾ ਵਲੋਂ ਮਾਰਚ ਪਾਸਟ ਵੀ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।
ਉਨਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਮਾਸ ਪੀ.ਟੀ. ਸ਼ੋਅ ਅਤੇ ਵੱਖ-ਵੱਖ ਟੁਕੜੀਆਂ ਵਲੋਂ ਮਾਰਚ ਪਾਸਟ ਵੀ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਸਬੰਧੀ ਸਭਿਆਚਾਰਕ ਕਮੇਟੀ ਨਿਯੁਕਤ ਕਰ ਦਿੱਤੀ ਗਈ , ਇਸ ਲਈ ਕਮੇਟੀ ਗਣਤੰਤਰਤਾ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਤੋਂ ਪਹਿਲਾਂ ਰਿਹਰਸਲਾਂ ਯਕੀਨੀ ਬਣਾਉਣ। ਉਨਾਂ ਕਿਹਾ ਕਿ ਬੱਚਿਆਂ ਲਈ ਖਾਣ-ਪੀਣ ਅਤੇ ਆਵਾਜਾਈ ਦੇ ਸੁਚੱਜੇ ਪ੍ਰਬੰਧ ਹੋਣੇ ਚਾਹੀਦੇ ਹਨ।
ਉਹਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੁਮ-ਹੁੰਮਾ ਕੇ ਇਸ ਦਿਹਾੜੇ 'ਤੇ ਸ਼ਿਰਕਤ ਕਰਨ। ਉਨਾਂ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਤਾਜ਼ਾ ਕਰਨ ਲਈ ਹੀ ਅਜਿਹੇ ਦਿਹਾੜੇ ਮਨਾਏ ਜਾ ਰਹੇ ਹਨ, ਇਸ ਲਈ ਨੌਜਵਾਨ ਪੀੜੀ ਨੂੰ ਦੇਸ਼ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ। ਇਸ ਮੌਕੇ ਸਹਾਇਕ ਕਮਿਸ਼ਨਰ ਦਮਨਦੀਪ ਕੌਰ, ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ, ਕਰਨਲ ਮਨਮੋਹਣ ਸਿੰਘ, ਜਿਲਾ ਸਿੱਖਿਆ ਅਫਸਰ ਹਰਿੰਦਰ ਪਾਲ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:

Post Top Ad

Your Ad Spot