ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ 3 ਜ਼ਖ਼ਮੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 20 February 2017

ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ 3 ਜ਼ਖ਼ਮੀ

ਜਲਾਲਾਬਾਦ, 20 ਫਰਵਰੀ (ਬਬਲੂ ਨਾਗਪਾਲ)-ਮੰਡੀ ਰੋੜਾਂਵਾਲੀ ਤੋਂ ਫਾਜ਼ਿਲਕਾ ਰੋਡ 'ਤੇ ਪਿੰਡ ਨੁਕੇਰੀਆਂ ਦੇ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋ ਜਾਣ ਕਾਰਨ ਤਿੰਨ ਵਿਅਕਤੀਆਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮੁਖਤਿਆਰ ਸਿੰਘ ਪੁੱਤਰ ਤੇਜਾ ਸਿੰਘ, ਬਲਵੀਰ ਸਿੰਘ ਪੁੱਤਰ ਠਾਕਰ ਸਿੰਘ, ਸੰਦੀਪ ਸਿੰਘ ਪੁੱਤਰ ਜੁਗਿੰਦਰ ਸਿੰਘ ਤਿੰਨੋ ਵਾਸੀ ਟਾਹਲੀਵਾਲਾ ਨੁਕੇਰੀਆਂ ਰੋਡ 'ਤੇ ਸਥਿਤ ਸਿਵੀਆ ਪੰਪ ਤੋਂ ਤੇਲ ਪਵਾ ਕੇ ਜਦ ਰੋਡ 'ਤੇ ਚੜੇ ਤਾਂ ਅੱਗੋਂ ਪਿੰਡ ਨੁਕੇਰੀਆਂ ਸਾਈਡ ਤੋਂ ਤੇਜ਼ ਰਫ਼ਤਾਰ ਆ ਰਹੇ ਮੋਟਰਸਾਈਕਲ ਜਿਸ ਨੂੰ ਜਸ਼ਨ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਇਸਲਾਮ ਵਾਲਾ ਚਲਾ ਰਿਹਾ ਸੀ, ਨਾਲ ਟੱਕਰ ਹੋ ਗਈ। ਜਿਸ ਵਿਚ ਜਸ਼ਨ ਸਿੰਘ, ਮੁਖਤਿਆਰ ਸਿੰਘ ਅਤੇ ਸੰਦੀਪ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮੌਕੇ 'ਤੇ ਪੁੱਜੀ ਸਥਾਨਕ ਪੁਲਿਸ ਨੇ ਕਾਰਵਾਈ ਕਰਕੇ ਜ਼ਖ਼ਮੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ।

No comments:

Post Top Ad

Your Ad Spot