ਪੁਲਿਸ ਪ੍ਰਸ਼ਾਸ਼ਨ ਵੱਲੋਂ ਸ਼ਹਿਰ ਅੰਦਰ ਵੱਖ ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ 4 ਦਰਜਨ ਦੇ ਕਰੀਬ ਦੋ ਪਹੀਆ ਵਾਹਨਾਂ ਦੇ ਕੱਟੇ ਗਏ ਚਲਾਣ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 6 February 2017

ਪੁਲਿਸ ਪ੍ਰਸ਼ਾਸ਼ਨ ਵੱਲੋਂ ਸ਼ਹਿਰ ਅੰਦਰ ਵੱਖ ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ 4 ਦਰਜਨ ਦੇ ਕਰੀਬ ਦੋ ਪਹੀਆ ਵਾਹਨਾਂ ਦੇ ਕੱਟੇ ਗਏ ਚਲਾਣ

  • ਵਾਹਨ ਚਾਲਕਾਂ ਨੂੰ ਵਾਹਨਾਂ 'ਤੇ ਨੰਬਰ ਪਲੇਟਾਂ ਲਗਵਾਉਣ ਦੀ ਕੀਤੀ ਗਈ ਅਪੀਲ
  • ਭੂੰਡ ਆਸ਼ਕਾ ਨੂੰ ਦਿੱਤੀ ਚੇਤਾਵਨੀ
ਜਲਾਲਾਬਾਦ, 6 ਫਰਵਰੀ (ਬਬਲੂ ਨਾਗਪਾਲ)- ਸਥਾਨਕ ਥਾਣਾ ਸਿਟੀ ਮੁੱਖੀ ਐਸ.ਐਚ.ਓ ਤਜਿੰਦਰਪਾਲ ਸਿੰਘ ਵੱਲੋਂ ਆਪਣੀ ਟੀਮ ਨਾਲ ਮਿਲ ਕੇ ਸਥਾਨਕ ਸ਼ਹਿਰ ਅੰਦਰ ਵੱਖ ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਦੋ ਪਹੀਆ ਵਾਹਨ ਚਾਲਕਾਂ ਦੇ ਚਾਲਾਣ ਕੱਟੇ ਗਏ। ਨਾਕਾਬੰਦੀ ਦੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸ.ਐਚ.ਓ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਉਨਾਂ ਵੱਲੋਂ ਜ਼ਿਲਾ ਫਾਜ਼ਿਲਕਾ ਦੇ ਐਸ.ਐਸ.ਪੀ ਡਾ. ਕੇਤਨ ਪਾਟਿਲ ਬਲੀਰਾਮ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸਥਾਨਕ ਸ਼ਹਿਰ ਅੰਦਰ ਨਵੇਂ ਆਏ ਡੀ.ਐਸ.ਪੀ ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਸਥਾਨਕ ਸ਼ਹਿਰ ਅੰਦਰ ਵੱਖ ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਇਸ ਨਾਕਾਬੰਦੀ ਦੇ ਦੌਰਾਨ ਦੋ ਪਹੀਆ ਵਾਹਨਾਂ ਦੇ ਕਾਗਜ਼ਾਤਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਨਾਂ ਦੋ ਪਹੀਆ ਵਾਹਨ ਚਾਲਕਾਂ ਦੇ ਵਾਹਨਾਂ 'ਤੇ ਨੰਬਰ ਪਲੇਟਾਂ ਨਹੀਂ ਲਗਾਈਆਂ ਹੋਈਆਂ ਹਨ ਜਾਂ ਫਿਰ ਵਾਹਨ ਦੇ ਕਾਗਜ਼ਾਤ ਪੂਰੇ ਨਹੀਂ ਹਨ, ਉਨਾਂ ਦੋ ਪਹੀਆ ਵਾਹਨ ਚਾਲਕਾਂ ਦੇ ਚਲਾਣ ਕੱਟੇ ਜਾ ਰਹੇ ਹਨ। ਇਸ ਮੋਕੇ ਐਸ.ਐਚ.ਓ ਤਜਿੰਦਰਪਾਲ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਜਿਨਾਂ ਵਾਹਨ ਚਾਲਕਾਂ ਦੇ ਵਾਹਨਾਂ ਦੇ ਕਾਗਜ਼ਾਤ ਪੂਰੇ ਨਹੀਂ ਹਨ, ਉਹ ਆਪਣੇ ਵਾਹਨ ਦੇ ਕਾਗਜ਼ਾਤ ਪੂਰੇ ਕਰ ਲੈਣ ਅਤੇ ਆਪਣੇ ਵਾਹਨਾਂ 'ਤੇ ਨੰਬਰ ਪਲੇਟਾਂ ਜ਼ਰੂਰ ਲਗਵਾ ਲੈਣ ਤਾਂ ਜੋ ਘਰ ਤੋਂ ਬਾਹਰ ਰੋਡ 'ਤੇ ਚੱਲਣ ਸਮੇਂ ਕਿਸੇ ਵੀ ਪ੍ਰਕਾਰ ਦੀ ਪੇ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਐਸ.ਐਚ.ਓ ਤਜਿੰਦਰਪਾਲ  ਸਿੰਘ ਨੇ ਦੱਸਿਆ ਕਿ ਅੱਜ ਜੋ ਇਹ ਪੁਲਸ ਪ੍ਰਸ਼ਾਸ਼ਨ ਵੱਲੋਂ ਵੱਖ ਵੱਖ ਟੀਮਾਂ ਗਠਿਤ ਕਰਕੇ ਸਥਾਨਕ ਸ਼ਹਿਰ ਅੰਦਰ ਨਾਕਾਬੰਦੀ ਕੀਤੀ ਗਈ ਹੈ। ਇਹ ਨਾਕਾਬੰਦੀ ਨਵੇਂ ਆਏ ਡੀ.ਐਸ.ਪੀ ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਵੱਲੋਂ ਸ਼ਪੈਸ਼ਲ ਤੌਰ 'ਤੇ ਕਰਵਾਈ ਗਈ ਹੈ। ਕਿਉਂਕਿ ਪੁਲਸ ਪ੍ਰਸ਼ਾਸ਼ਨ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਭੂੰਡ ਆਸ਼ਕ ਸਵੇਰੇ ਸਕੂਲ ਲੱਗਣ ਸਮੇਂ ਅਤੇ ਸਕੂਲ ਵਿੱਚ ਛੁੱਟੀ ਸਮੇਂ ਪੜਣ ਲਈ ਆਉਣ ਵਾਲੀਆਂ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ। ਜਿਸ 'ਤੇ ਕਾਰਵਾਈ ਕਰਦੇ ਹੋਏ ਅੱੱਜ ਪੁਲਿਸ ਵੱਲੋਂ ਕਈ ਭੂੰਡ ਆਸ਼ਕਾਂ ਦੇ ਚਲਾਣ ਵੀ ਕੱਟੇ ਗਏ ਹਨ। ਉਨਾਂ ਦੱਸਿਆ ਕਿ ਪੁਲਸ ਪ੍ਰਸ਼ਾਸ਼ਨ ਭੂੰਡ ਆਸ਼ਕਾਂ ਨੂੰ ਚੇਤਾਵਨੀ ਦਿੰਦੀ ਹੈ ਕਿ ਉਹ ਆਪਣੀ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਾਬੂ ਆਉਣ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

No comments:

Post Top Ad

Your Ad Spot