ਸਮਾਜ ਸੇਵੀ ਨੇ ਲੋੜਵੰਦ ਬੱਚਿਆਂ ਨੂੰ ਕਿਤਾਬਾਂ ਤੇ ਹੋਰ ਸਾਮਾਨ ਵੰਡਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Sunday, 26 February 2017

ਸਮਾਜ ਸੇਵੀ ਨੇ ਲੋੜਵੰਦ ਬੱਚਿਆਂ ਨੂੰ ਕਿਤਾਬਾਂ ਤੇ ਹੋਰ ਸਾਮਾਨ ਵੰਡਿਆ

ਜਲਾਲਾਬਾਦ 26 ਫਰਵਰੀ (ਬਬਲੂ ਨਾਗਪਾਲ)- ਸਰਕਾਰੀ ਪ੍ਰਾਇਮਰੀ ਸਕੂਲ ਚੱਕ ਦੁਮਾਲ ਵਿਖੇ ਪੰਜਵੀਂ ਜਮਾਤ ਦੇ ਬੱਚਿਆ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੇ ਨੌਜਵਾਨ ਸਮਾਜ ਸੇਵਕ ਮੰਨਾ ਸੈਣੀ ਵੱਲੋਂ ਸਕੂਲ ਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਕਿਤਾਬਾਂ, ਕਾਪੀਆਂ ਤੇ ਪੈੱਨ ਵੰਡੇ ਗਏ। ਇਸ ਮੌਕੇ ਮੰਨਾ ਸੈਣੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਵੀ ਸੈਣੀ ਪਰਿਵਾਰ ਵੱਲੋਂ ਹਮੇਸ਼ਾ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਮੈਡਮ ਜਸਵੰਤ ਕੌਰ, ਬਿੰਦਰ ਕੌਰ, ਹਰਭਜਨ ਕੌਰ, ਮਾਸਟਰ ਪਰਮਜੀਤ ਸਿੰਘ ਤੇ ਸਕੂਲ ਦੇ ਬੱਚੇ ਹਾਜ਼ਰ ਸਨ।

No comments:

Post Top Ad

Your Ad Spot