ਗੁਰੂ ਰਵਿਦਾਸ ਦੇ ਜਨਮ ਦਿਹਾੜੇ 'ਤੇ ਧਾਰਮਿਕ ਸਮਾਗਮ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 11 February 2017

ਗੁਰੂ ਰਵਿਦਾਸ ਦੇ ਜਨਮ ਦਿਹਾੜੇ 'ਤੇ ਧਾਰਮਿਕ ਸਮਾਗਮ

ਜਲਾਲਾਬਾਦ, 11 ਫਰਵਰੀ (ਬਬਲੂ ਨਾਗਪਾਲ)-ਸ਼ਹਿਰ ਦੇ ਨਾਲ ਲੱਗਦੀ ਬਸਤੀ ਬੱਲੂਆਣਾ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ 640ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਭ ਤੋਂ ਪਹਿਲਾਂ ਝੰਡੇ ਦੀ ਰਸਮ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਸ਼ੋਕ ਅਨੇਜਾ ਵਲੋਂ ਅਦਾ ਕੀਤੀ ਗਈ। ਇਸ ਮੌਕੇ ਉਨ?ਾਂ ਨਾਲ ਬਲਾਕ ਪ੍ਰਧਾਨ ਟਿੱਕਣ ਪਰੂਥੀ, ਤਿਲਕ ਰਾਜ ਨੰਬਰਦਾਰ, ਦੀਪੂ ਦਰਗਨ, ਡਾ. ਜੇ.ਪੀ ਸਿੰਘ, ਦੇਵਾ ਅਨੰਦ, ਰਾਜੇਸ਼ ਕੁਮਾਰ, ਜਸਰਾਜ, ਸੂਰਜ ਕੁਮਾਰ, ਓਮ ਪ੍ਰਕਾਸ਼ ਅਤੇ ਹੋਰ ਮੰਦਿਰ ਕਮੇਟੀ ਦੇ ਮੈਂਬਰ ਮੌਜੂਦ ਸਨ। ਮੰਡੀ ਅਰਨੀਵਾਲਾ ਦੇ ਪੰਚਾਇਤੀ ਗੁਰਦੁਆਰਾ ਸਾਹਿਬ ਵਿਖੇ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਸਮੂਹ ਮੈਂਬਰਾ ਵੱਲੋਂ ਨਗਰ ਵਾਸੀਆਾ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਰਵਿਦਾਸ ਦਾ 640ਵਾ ਪ੍ਰਕਾਸ਼ ਉਤਸਵ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕਥਾਵਾਚਕਾਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਦੇ ਜੀਵਨ ਇਤਿਹਾਸ 'ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਨਗਰ ਪੰਚਾਇਤ ਪ੍ਰਧਾਨ ਸੁਖਦੇਵ ਸਿੰਘ ਠੇਠੀ, ਸਮੂਹ ਐਮ.ਸੀ., ਸੁਸਾਇਟੀ ਦੇ ਪ੍ਰਧਾਨ ਹੇਮਰਾਜ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:

Post Top Ad

Your Ad Spot