ਕੰਧਵਾਲਾ ਸਕੂਲ ਅਪਗ੍ਰੇਡ ਹੋਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 9 February 2017

ਕੰਧਵਾਲਾ ਸਕੂਲ ਅਪਗ੍ਰੇਡ ਹੋਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਜਲਾਲਾਬਾਦ, 9 ਫਰਵਰੀ (ਬਬਲੂ ਨਾਗਪਾਲ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਪਿੰਡ ਕੰਧਵਾਲਾ ਹਾਜ਼ਰ ਖਾਂ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰ ਕੇ ਸੀਨੀਅਰ ਸੈਕੰਡਰੀ ਸਕੂਲ ਦਾ ਦਰਜਾ ਦਿੱਤੇ ਜਾਣ 'ਤੇ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਖ਼ੁਸ਼ੀ ਜ਼ਾਹਿਰ ਕੀਤੀ ਹੈ। ਪਿੰਡ ਦੇ ਸਰਪੰਚ ਜਸਵੰਤ ਸਿੰਘ ਸੰਧੂ ਨੇ ਸਕੂਲ ਪੁੱਜ ਕੇ ਜਿੱਥੇ ਇਸ ਲਈ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉੱਥੇ ਹੀ ਬੱਚਿਆਂ ਨੂੰ ਵੀ ਆਪਣੀ ਅਗਲੀ ਪੜਾਈ ਹੋਰ ਮਿਹਨਤ ਅਤੇ ਲਗਨ ਲਾਲ ਕਰਨ ਲਈ ਕਿਹਾ। ਸਰਪੰਚ ਸੰਧੂ ਨੇ ਸਕੂਲ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਅਤੇ ਜਥੇਦਾਰ ਚਰਨ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

No comments:

Post Top Ad

Your Ad Spot