ਮਾਪੇ-ਅਧਿਆਪਕ ਮਿਲਣੀ ਆਯੋਜਿਤ, ਸਲਾਨਾ ਨਤੀਜੇ ਕੀਤੇ ਗਏ ਘੋਸ਼ਿਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 31 March 2017

ਮਾਪੇ-ਅਧਿਆਪਕ ਮਿਲਣੀ ਆਯੋਜਿਤ, ਸਲਾਨਾ ਨਤੀਜੇ ਕੀਤੇ ਗਏ ਘੋਸ਼ਿਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਨਤੀਜੇ ਘੋਸ਼ਿਤ ਕਰਨ ਮੋਕੇ ਹਾਜਰ ਸਕੂਲ ਪ੍ਰਿੰਸੀਪਲ ਅਤੇ ਪੀ.ਟੀ.ਏ ਕਮੇਟੀ ਪ੍ਰਧਾਨ ਤੇ ਮੈਂਬਰ।
ਜਲਾਲਾਬਾਦ, 31 ਮਾਰਚ (ਬਬਲੂ ਨਾਗਪਾਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਅੱਜ ਸਵੇਰੇ ਮਾਪੇ-ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ। ਇਸ ਮਿਲਣੀ ਦੇ ਦੌਰਾਨ ਪੀ.ਟੀ.ਏ ਕਮੇਟੀ ਦੇ ਪ੍ਰਧਾਨ ਦਰਸ਼ਨ ਲਾਲ ਵਧਵਾ, ਹਰੀਸ਼ ਗਿਰਧਰ, ਕਮਲ ਕੁਮਾਰ, ਰੋਹਿਤ ਗੁਡਾਲੀਆ ਆਦਿ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੋਕੇ ਤੇ ਸਕੂਲ ਸਟਾਫ ਦੇ ਅਧਿਆਪਕਾਂ ਨੇ ਘਰੇਲੂ ਪ੍ਰੀਖਿਆਵਾਂ ਦਾ ਸਲਾਨਾ ਰਿਜ਼ਲਟ ਘੋਸ਼ਿਤ ਕੀਤਾ ਗਿਆ ਅਤੇ ਇਸ ਸਾਲ ਦਾ ਸਲਾਨਾ ਨਤੀਜਾ ਬਹੁਤ ਹੀ ਵਧੀਆ ਰਿਹਾ।
ਸਕੂਲ ਦੇ ਪ੍ਰਿੰਸੀਪਲ ਡਾ. ਵੇਦ ਪ੍ਰਕਾਸ਼ ਗਾਬਾ ਨੇ ਹਾਜਰ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਹੋਰ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਦੇ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸਕੂਲੀ ਇਮਤਿਹਾਨਾਂ ਦੇ ਨਤੀਜੇ ਸਾਨੂੰ ਹੋਰ ਵੀ ਮਿਹਨਤ ਕਰਨ ਦੀ ਪੇ੍ਰਰਣਾ ਦਿੰਦੇ ਹਨ ਅਤੇ ਉਤਸ਼ਾਹਿਤ ਵੀ ਕਰਦੇ ਹਨ। ਇਸ ਦੇ ਨਾਲ ਪੀ.ਟੀ.ਏ ਕਮੇਟੀ ਦੇ ਪ੍ਰਧਾਨ ਅਤੇ ਮੈਂਬਰਾਂ ਨੇ ਸਕੂਲ ਸਟਾਫ ਨੂੰ ਸਲਾਨਾ ਨਤੀਜਾ ਚੰਗਾ ਆਉਣ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਉਨਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉਤਮ ਦਰਜੇ ਵਿੱਚ ਪ੍ਰੀਖਿਆਂ ਪਾਸ ਕੀਤੀ ਹੈ। ਮਿਲਣੀ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦੀ ਸਖ਼ਤ ਮਿਹਨਤ ਅਤੇ ਵਿਦਿਆਰਥੀਆਂ ਪ੍ਰਤੀ ਸਮਰਪਣ ਦੀ ਭਾਵਨਾ ਦੀ ਤਾਰੀਫ ਕਰਦੇ ਹੋਏ ਆਪਣਾ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

No comments:

Post Top Ad

Your Ad Spot