ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਮੰਤਰੀ ਬਣਨਾ ਸੂਬੇ ਦੇ ਸੁਨਿਹਰੀ ਭਵਿੱਖ ਦੀ ਨਿਸ਼ਾਨੀ-ਬਿਮਲ ਸਿਡਾਨਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 16 March 2017

ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਮੰਤਰੀ ਬਣਨਾ ਸੂਬੇ ਦੇ ਸੁਨਿਹਰੀ ਭਵਿੱਖ ਦੀ ਨਿਸ਼ਾਨੀ-ਬਿਮਲ ਸਿਡਾਨਾ

ਜਲਾਲਾਬਾਦ, 16 ਮਾਰਚ (ਬਬਲੂ ਨਾਗਪਾਲ) ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀ ਜਨਤਾ ਨੇ ਕਾਂਗਰਸ ਪਾਰਟੀ ਵਲੋਂ ਦਿੱਤਾ ਗਿਆ ਨਾਅਰਾ ਚਾਹੁੰਦਾ ਹੈ ਪੰਜਾਬ ਕੈਪਟਨ ਦੀ ਸਰਕਾਰ ਨੂੰ ਸਿੱਧ ਕਰਕੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਜੋਂ ਕੁਰਸੀ ਤੇ ਬਿਠਾ ਦਿੱਤਾ ਹੈ ਅਤੇ ਉਨਾਂ ਵਲੋਂ ਵਾਂਗਡੋਰ ਸੰਭਾਲਣ ਤੋਂ ਬਾਅਦ ਇਹ ਨਿਸ਼ਚਿਤ ਹੈ ਕਿ ਪੰਜਾਬ ਸੂਬੇ ਦਾ ਭਵਿੱਖ ਹੁਣ ਸੁਨਿਹਰੀ ਹੱਥਾਂ ਵਿੱਚ ਆ ਗਿਆ ਹੈ। ਇਹ ਵਿਚਾਰ ਜਲਾਲਾਬਾਦ ਤੋਂ ਐਮ.ਆਰ.ਕੇ.ਸੀ ਦੇ ਸੰਚਾਲਕ ਅਤੇ  ਕੈਪਟਨ ਅਮਰਿੰਦਰ ਸਿੰਘ ਦੇ ਨਜਦੀਕੀ ਮਿੱਤਰ ਬਿਮਲ ਸਿਡਾਨਾ ਨੇ ਗੱਲਬਾਤ ਕਰਦਿਆਂ ਕੀਤੇ।
ਸ਼੍ਰੀ ਸਿਡਾਨਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਨਾਲ ਸੂਬੇ ਦਾ ਹਰ ਵਰਗ ਖੁਸ਼ਹਾਲ ਹੋਵੇਗਾ ਅਤੇ ਕਾਂਗਰਸ ਪਾਰਟੀ ਦੀਆਂ ਕਿਸਾਨ, ਮਜਦੂਰੀ, ਵਪਾਰੀ ਵਰਗ ਪੱਖੀ ਨੀਤੀਆਂ ਨਾਲ ਉਕਤ ਵਰਗਾਂ ਨੂੰ ਰਾਹਤ ਮਿਲੇਗੀ ਅਤੇ ਨਾਲ ਪੰਜਾਬ ਵਿੱਚ ਨੌਜਵਾਨਾਂ ਦੇ ਸੁਨਿਹਰੀ ਭਵਿੱਖ ਲਈ ਸਖਤ ਕਦਮ ਚੁੱਕੇ ਜਾਣਗੇ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣਾ ਪੂਰਾ ਵਿਸ਼ਵਾਸ਼ ਕੈਪਟਨ ਅਮਰਿੰਦਰ ਸਿੰਘ ਤੇ ਜਤਾਇਆ ਹੈ ਅਤੇ ਇਹੀ ਕਾਰਣ ਹੈ ਕਿ ਕਾਂਗਰਸ ਪਾਰਟੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਪੂਰੀ ਤਰਾਂ ਪਛਾੜ ਕੇ 77 ਸੀਟਾਂ ਹਾਸਲ ਕਰਨ ਤੋਂ ਬਾਅਦ ਸੂਬੇ ਵਿੱਚ ਪੂਰੇ ਬਹੁਮਤ ਨਾਲ ਸਰਕਾਰ ਬਨਾਉਣ ਵਿੱਚ ਕਾਮਯਾਬ ਹੋਈ ਹੈ।

No comments:

Post Top Ad

Your Ad Spot