ਖੂਨਦਾਨ ਕਰਨਾ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ-ਗੁਰਮੀਤ ਟਿਵਾਣਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 24 March 2017

ਖੂਨਦਾਨ ਕਰਨਾ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ-ਗੁਰਮੀਤ ਟਿਵਾਣਾ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਬਲੱਡ ਬੈਂਕ ਐਸੋਸੀਏਸ਼ਨ ਖੂਨਦਾਨ ਕੈਂਪ ਲਗਾਇਆ
ਜਲੰਧਰ 24 ਮਾਰਚ (ਜਸਵਿੰਦਰ ਆਜ਼ਾਦ)- ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਤੇ ਬਲੱਡ ਬੈਂਕ ਐਸੋਸੀਏਸ਼ਨ ਵਲੋਂ ਸ਼ਹੀਦ-ਏ-ਆਜ਼ਮ ਸz.ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਸ਼ਹੀਦ ਭਗਤ ਸਿੰਘ ਚੌਕ ਜਲੰਧਰ ਵਿਖੇ ਲਗਾਇਆ ਗਿਆ ਜਿਸ ਵਿਚ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਸz.ਗੁਰਮੀਤ ਟਿਵਾਣਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਤੇ ਖੁਦ ਖੂਨਦਾਨ ਕੀਤਾ। ਉਨਾਂ ਕਿਹਾ ਕਿ ਖੂਨਦਾਨ ਕਰਨਾ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਕਰਨ ਦਾ ਉਤੱਮ ਜ਼ਰੀਆ ਹੈ ਅਤੇ ਸਾਨੂੰ ਸਮੇਂ-ਸਮੇਂ 'ਤੇ ਖੂਨਦਾਨ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ 'ਤੇ ਉਨਾਂ ਵਲੋਂ ਖੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵਲੋਂ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ,ਵਿਕਟਮ ਕੰਪਨਸੇਸ਼ਨ ਸਕੀਮਾਂ ਦੇ ਪੈਂਫਲੇਟ ਵੀ ਵੰਡੇ ਗਏ। ਇਸ ਮੌਕੇ ਜਗਨ ਨਾਥ, ਜਤਿੰਦਰ ਸੋਨੀ, ਬਲਬੀਰ ਸਿੰਘ, ਅਸ਼ਵਨੀ ਕੁਮਾਰ, ਵਰਦਾਨ ਚੱਡਾ, ਮੁਨੀਸ਼ ਅਨਰੇਜਾ, ਅਮਨਜੋਤ ਸਿੰਘ, ਪੰਕਜ ਮਲਹੋਤਰਾ, ਰਣਜੀਤ ਸੈਣੀ, ਮਨਦੀਪ ਸਿੰਘ ਹਾਜ਼ਰ ਸਨ।

No comments:

Post Top Ad

Your Ad Spot