ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤੀਪੂਰਵਕ ਨੇਪਰੇ ਚੜਿਆ : ਜ਼ਿਲਾ ਚੋਣ ਅਫ਼ਸਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Saturday, 11 March 2017

ਵੋਟਾਂ ਦੀ ਗਿਣਤੀ ਦਾ ਕੰਮ ਸ਼ਾਂਤੀਪੂਰਵਕ ਨੇਪਰੇ ਚੜਿਆ : ਜ਼ਿਲਾ ਚੋਣ ਅਫ਼ਸਰ

ਜਲਾਲਾਬਾਦ ਤੋ ਸੁਖਬੀਰ ਸਿੰਘ ਬਾਦਲ, ਫਾਜ਼ਿਲਕਾ ਤੋਂ ਦਵਿੰਦਰ ਸਿੰਘ ਘੁਬਾਇਆ, ਅਬੋਹਰ ਤੋਂ  ਅਰੁਣ ਨਾਰੰਗ ਅਤੇ ਬੱਲੂਆਣਾ ਤੋਂ ਨੱਥੂ ਰਾਮ ਰਹੇ ਜੇਤੂ
ਜਲਾਲਾਬਾਦ, 11 ਮਾਰਚ (ਬਬਲੂ ਨਾਗਪਾਲ)-
ਫਾਜ਼ਿਲਕਾ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਹੋਈ ਵੋਟਾਂ ਦੀ ਗਿਣਤੀ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜਿਆ ਹੈ। ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਲਈ ਬੀਤੀ ਚਾਰ ਫਰਵਰੀ ਨੂੰ ਪਈਆਂ ਵੋਟਾਂ ਦੀ ਹੋਈ ਗਿਣਤੀ ਦੌਰਾਨ ਜਲਾਲਾਬਾਦ ਹਲਕੇ ਤੋਂ ਸ.ਸੁਖਬੀਰ ਸਿੰਘ ਬਾਦਲ, ਫਾਜ਼ਿਲਕਾ ਤੋਂ ਸ.ਦਵਿੰਦਰ ਸਿੰਘ ਘੁਬਾਇਆ, ਅਬੋਹਰ ਤੋਂ ਸ਼੍ਰੀ ਅਰੁਣ ਨਾਰੰਗ ਅਤੇ ਬੱਲੂਆਣਾ ਹਲਕੇ ਤੋਂ ਸ਼੍ਰੀ ਨੱਥੂ ਰਾਮ ਜੇਤੂ ਰਹੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ  ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ. ਸੁਖਬੀਰ ਸਿੰਘ ਬਾਦਲ ਨੇ 75271 ਵੋਟਾਂ ਪ੍ਰਾਪਤ ਕੀਤੀਆਂ। ਉਨਾਂ ਨੇ ਆਪਣੇ ਨੇੜਲੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਭਗਵੰਤ ਮਾਨ ਨੂੰ 18500 ਵੋਟਾਂ ਦੇ ਫ਼ਰਕ  ਨਾਲ ਹਰਾਇਆ। ਵਿਧਾਨ ਸਭਾ ਹਲਕਾ ਫਾਜ਼ਿਲਕਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼੍ਰੀ ਦਵਿੰਦਰ ਸਿੰਘ ਘੁਬਾਇਆ ਨੇ 39276 ਵੋਟਾਂ ਪ੍ਰਾਪਤ ਕਰਕੇ ਆਪਣੇ ਨੇੜਲੇ ਵਿਰੋਧੀ ਭਾਜਪਾ ਦੇ ਸ਼੍ਰੀ ਸੁਰਜੀਤ ਕੁਮਾਰ ਜਿਆਣੀ ਨੂੰ 265 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕਰਵਾਈ। ਇਸੇ ਤਰਾਂ ਵਿਧਾਨ ਸਭਾ ਹਲਕਾ ਅਬੋਹਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼੍ਰੀ ਅਰੁਣ ਨਾਰੰਗ ਨੇ 55091 ਵੋਟਾਂ ਪ੍ਰਾਪਤ ਕਰਕੇ ਆਪਣੇ ਨੇੜਲੇ ਵਿਰੋਧੀ ਕਾਂਗਰਸੀ ਉਮੀਦਵਾਰ ਸ਼੍ਰੀ ਸੁਨੀਲ ਜਾਖੜ ਨੂੰ 3279 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼੍ਰੀ ਨੱਥੂ ਰਾਮ ਨੇ 65422 ਵੋਟਾਂ ਪ੍ਰਾਪਤ ਕਰਕੇ ਆਪਣੇ ਨਿਕਟ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ. ਪ੍ਰਕਾਸ਼ ਸਿੰਘ ਭੱਟੀ ਨੂੰ 15449 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਗਿਣਤੀ ਕੇਂਦਰਾਂ ਵਿਚ ਤਾਇਨਾਤ ਗਿਣਤੀਕਾਰ ਸਟਾਫ਼ ਅਤੇ ਸੁਰੱਖਿਆ ਪ੍ਰਬੰਧਾਂ ਵਿਚ ਲੱਗੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗਿਣਤੀ ਸ਼ਾਂਤੀਪੂਰਵਕ ਨੇਪਰੇ ਚਾੜਨ 'ਤੇ ਵਧਾਈ ਦਿੱਤੀ।

No comments:

Post Top Ad

Your Ad Spot