ਜਲੰਧਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅਹੁਦਾ ਸੰਭਾਲਿਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 17 March 2017

ਜਲੰਧਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅਹੁਦਾ ਸੰਭਾਲਿਆ

ਸਾਫ ਸੁਥਰਾ ਪ੍ਰਸਾਸ਼ਨ, ਸਿਹਤ ਤੇ ਸਿੱਖਿਆ ਨੂੰ ਮਿਲੇਗੀ ਪਹਿਲ
ਜਲੰਧਰ 17 ਮਾਰਚ (ਜਸਵਿੰਦਰ ਆਜ਼ਾਦ)- ਪੰਜਾਬ ਸਰਕਾਰ ਵਲੋਂ ਜਲੰਧਰ ਜਿਲ਼ੇ ਵਿਚ ਨਵੇਂ ਨਿਯੁਕਤ ਕੀਤੇ ਗਏ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਅਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਉਨਾਂ ਨੇ ਸ੍ਰੀ ਕਮਲ ਕਿਸ਼ੋਰ ਯਾਦਵ ਦੀ ਥਾਂ ਲਈ ਹੈ ਜਿਨਾਂ ਨੂੰ ਪੰਜਾਬ ਸਰਕਾਰ ਵਲੋਂ ਡਾਇਰੈਕਟਰ ਸਥਾਨਕ ਸਰਕਾਰਾਂ ਨਿਯੁਕਤ ਕੀਤਾ ਗਿਆ ਹੈ। ਅੱਜ ਇਥੇ ਸ੍ਰੀ ਕਮਲ ਕਿਸ਼ੋਰ ਯਾਦਵ ਕੋਲੋਂ ਅਹੁਦੇ ਦਾ ਚਾਰਜ ਸੰਭਾਲਣ ਉਪਰੰਤ ਸ੍ਰੀ ਸ਼ਰਮਾ ਕਿਹਾ ਕਿ ਉਨਾਂ ਵਲੋਂ ਆਮ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸ਼ਨ ਦੇਣ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਵਿਕਾਸ ਦੇ ਕੰਮਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜਲੰਧਰ ਜ਼ਿਲੇ ਵਿਚ ਸਿਹਤ ਅਤੇ ਸਿੱਖਿਆ ਵੱਲ ਵਿਸ਼ੰੇਸ਼ ਤਵੱਜ਼ੋਂ ਦੇਣ ਤੋਂ ਇਲਾਵਾ ਸਮਾਰਟ ਸਿਟੀ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਣਾਉਣਾ ਉਨਾਂ ਦੀ ਵੱਡੀ ਪ੍ਰਰਾਥਮਿਕਤਾ ਹੋਵੇਗੀ। ਸ੍ਰੀ ਸ਼ਰਮਾ 2009 ਬੈਚ ਦੇ ਆਈ.ਏ.ਐਸ.ਅਫ਼ਸਰ ਹਨ ਅਤੇ ਪੰਜਾਬ ਦੇ ਮੋਹਾਲੀ ਜ਼ਿਲੇ ਨਾਲ ਸਬੰਧਿਤ ਹਨ। ਜਲੰਧਰ ਜ਼ਿਲੇ ਵਿਚ ਨਿਯੁਕਤੀ ਤੋਂ ਪਹਿਲਾਂ ਉਨਾਂ ਵਲੋਂ ਐਸ.ਡੀ.ਐਮ.ਦੇ ਤੌਰ 'ਤੇ ਜੈਤੋ, ਮਾਨਸਾ ਵਿਖੇ ਸੇਵਾ ਨਿਭਾਉਣ ਤੋਂ ਇਲਾਵਾ ਏ.ਡੀ.ਸੀ.ਮਾਨਸਾ,ਅੰਮ੍ਰਿਤਸਰ,ਬਠਿੰਡਾ ਵਿਖੇ ਵੀ ਸੇਵਾ ਨਿਭਾਈ ਗਈ ਹੈ। ਇਸ ਤੋਂ ਇਲਾਵਾ ਉਹਨਾਂ ਵਲੋਂ ਬਠਿੰਡਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸਾਸ਼ਕ ਅਤੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਵੱਡਮੁੱਲੀਆਂ ਸੇਵਾਵਾਂ ਨਿਭਾਈਆਂ ਗਈਆਂ ਹਨ।

No comments:

Post Top Ad

Your Ad Spot