ਦਿੱਲੀ ਵਿੱਚ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੇ ਵਧਾਈ-ਮਾਸਟਰ ਬਲਵਿੰਦਰ ਗੁਰਾਇਆ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 1 March 2017

ਦਿੱਲੀ ਵਿੱਚ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੇ ਵਧਾਈ-ਮਾਸਟਰ ਬਲਵਿੰਦਰ ਗੁਰਾਇਆ

ਜਲਾਲਾਬਾਦ, 1 ਮਾਰਚ (ਬਬਲੂ ਨਾਗਪਾਲ)- ਦਿੱਲੀ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਹੋਈਆਂ ਚੋਣਾਂ ਵਿੱਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਵੱਲੋਂ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੇ ਜਲਾਲਾਬਾਦ ਦੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਇਸ ਜਿੱਤ ਤੋ ਬਾਅਦ ਗੱਲਬਾਤ ਕਰਦੇ ਹੋਏ ਮਾਸਟਰ ਬਲਵਿੰਦਰ ਸਿੰਘ ਗੁਰਾਇਆ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨਾਲ ਲੋਕ ਦਿਲੋਂ ਜੁੜੇ ਹੋਏ ਹਨ ਅਤੇ ਸ. ਸੁਖਬੀਰ ਸਿੰਘ ਬਾਦਲ ਦੀ ਯੋਗ ਅਗੁਵਾਈ ਵਿੱਚ ਹਰ ਚੋਣ ਲੜ ਕੇ ਜਿੱਤੇ ਹਨ। ਉਹਨਾਂ ਦਿੱਲੀ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਚੋਣਾ ਦੇ ਨਤੀਜੇ ਹੈਰਾਨੀਜਨਕ ਹੋਣਗੇ ਅਤੇ ਸ਼ੋ੍ਰਮਣੀ ਅਕਾਲੀ ਦਲ ਇਕ ਵਾਰ ਫਿਰ ਵਿਰੋਧੀਆਂ ਦੇ ਮੂੰਹ ਬੰਦ ਕਰਕੇ, ਤੀਸਰੀ ਵਾਰ ਸੱਤਾ ਵਿੱਚ ਆਏਗਾ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਪੰਜਾਬ ਦੀ ਭਲਾਈ ਲਈ ਸਿਰਫ਼ ਤੇ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਤੇ ਹੀ ਵਿਸ਼ਵਾਸ ਕੀਤਾ ਜਾ ਸਕਦਾ ਹੈ। ਇਸ ਮੌਕੇ ਉਹਨਾਂ ਨਾਲ ਕਰਮਬੀਰ ਸਿੰਘ ਗੁੱਲੂ ਗੁਰਾਇਆ ਵੀ ਮੌਜੂਦ ਸਨ।

No comments:

Post Top Ad

Your Ad Spot