ਐਕਮੇ ਸਕੂਲ ਵਿਖੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 1 March 2017

ਐਕਮੇ ਸਕੂਲ ਵਿਖੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਜਲਾਲਾਬਾਦ, 1 ਮਾਰਚ (ਬਬਲੂ ਨਾਗਪਾਲ)- ਸਥਾਨਕ ਮੁਕਤਸਰ ਰੋਡ ਤੇ ਪਿੰਡ ਕੇ ਕੋਲ ਸਥਿਤ ਐਕਮੇ ਪਬਲਿਕ ਸੀਨੀਅਰ ਸੈਕੇਡੰਰੀ ਸਕੂਲ ਵਿਖੇ ਦਸਵੀਂ ਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਨੌਵੀਂ ਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਰੰਗਾ-ਰੰਗ ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਧਾਰਮਿਕ ਗੀਤ ਨਾਲ ਸ਼ੁਰੂਆਤ ਕਰਦੇ ਹੋਏ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਮੋਬਾਈਲ ਫੋਨ ਰਾਹੀਂ ਪੰਜਾਬੀ ਸਭਿਅਤਾ ਤੇ ਪੱਛਮੀ ਦੇਸ਼ਾਂ ਦਾ ਪ੍ਰਭਾਵ ਅਤੇ ਹੋਰ ਕਈ ਰੰਗ ਪੇਸ਼ ਕੀਤੇ ਗਏ। ਸਕੂਲ ਪ੍ਰਿੰਸੀਪਲ ਅਰੁਣਾ ਮਿੱਡਾ ਅਤੇ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਅੱਗੇ ਵਧਣ ਲਈ ਸ਼ੁਭ ਇੱਛਾਵਾਂ ਦੇ ਕੇ ਅਸ਼ੀਰਵਾਦ ਦਿੱਤਾ ਗਿਆ ਅਤੇ ਵਿਦਿਆਰਥੀਆਂ ਨੂੰ ਇਕ ਚੰਗਾ ਇਨਸਾਨ ਬਣ ਕੇ ਆਪਣੇ ਮਾਤਾ ਪਿਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੱਤੀ ਗਈ। ਅੰਤ ਵਿੱਚ ਵਿਦਿਆਰਥੀਆਂ ਨੂੰ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਦੀ ਵਧਾਈ ਦਿੱਤੀ ਗਈ।

No comments:

Post Top Ad

Your Ad Spot