ਵਾਤਾਵਰਨ ਨਾਲ ਸਬੰਧਤ ਜਾਗਰੂਕਤਾ ਰੈਲੀ ਕੱਢੀ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 15 March 2017

ਵਾਤਾਵਰਨ ਨਾਲ ਸਬੰਧਤ ਜਾਗਰੂਕਤਾ ਰੈਲੀ ਕੱਢੀ

ਜਲਾਲਾਬਾਦ, 15 ਮਾਰਚ (ਬਬਲੂ ਨਾਗਪਾਲ)-ਰਾਸ਼ਟਰੀ ਵਾਤਾਵਰਨ ਜਾਗਰੂਕਤਾ ਮੁਹਿੰਮ ਤਹਿਤ ਉਪ ਮੰਡਲ ਅਧੀਨ ਪੈਂਦੇ ਪਿੰਡ ਬਾਹਮਣੀ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸਾਂਝੇ ਤੌਰ ਤੇ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੇ ਈਕੋ ਕਲੱਬ ਦੇ ਇੰਚਾਰਜ ਉਸਮਾਨ ਮੋਦਗਿਲ ਨੇ ਦੱਸਿਆ ਕਿ ਇਹ ਰੈਲੀ ਵਿੱਚ ਸਕੂਲ ਦੇ ਛੇਵੀਂ ਤੋਂ ਦੱਸਵੀਂ ਜਮਾਤ ਦੇ 400 ਦੇ ਕਰੀਬ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੇ ਹਿੱਸਾ ਲਿਆ। ਰੈਲੀ ਦੌਰਾਨ ਪਿੰਡ ਦੀਆਂ ਗਲੀਆਂ ਅਤੇ ਚੌਕਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸਥਾਨਕ ਲੋਕਾਂ ਨੂੰ ਵਾਤਾਵਰਨ ਪ੍ਰਦੂਸ਼ਣ ਕਾਰਨ ਹੋਣ ਵਾਲੇ ਨੁਕਸਾਨਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਆ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਪ੍ਰਵੀਨ ਕੁਮਾਰ, ਸੁਰਿੰਦਰ ਕੰਬੋਜ, ਅਧਿਆਪਕ ਜਗਜੀਤ ਕੌਰ, ਸੁਖਵਿੰਦਰ ਸਿੰਘ, ਰਜਨੀ, ਸੀਮਾ ਰਾਣੀ, ਪ੍ਰੇਮ ਲਤਾ, ਕਰਨਦੀਪ, ਸਤੀਸ਼ ਕੁਮਾਰ, ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ।

No comments:

Post Top Ad

Your Ad Spot