ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਦੇ ਜਨਮ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 14 ਅਪ੍ਰੈਲ ਨੂੰ ਜਲੰਧਰ ਵਿੱਚ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 7 April 2017

ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਦੇ ਜਨਮ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 14 ਅਪ੍ਰੈਲ ਨੂੰ ਜਲੰਧਰ ਵਿੱਚ

ਸਿੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਹੋਣਗੇ ਬਤੌਰ ਮੁੱਖ ਮਹਿਮਾਨ ਸ਼ਾਮਿਲ
ਜਲੰਧਰ 7 ਅਪ੍ਰੈਲ (ਜਸਵਿੰਦਰ ਆਜ਼ਾਦ)- ਪੰਜਾਬ ਸਰਕਾਰ ਵਲੋਂ ਭਾਰਤੀ ਸੰਵਿਧਾਨ ਦੇ ਜਨਮਦਾਤਾ  ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਜੀ ਦੇ ਜਨਮ ਦਿਵਸ ਮੌਕੇ 14 ਅਪ੍ਰੈਲ ਨੂੰ ਰਾਜ ਪੱਧਰੀ ਸਮਾਗਮ ਏ.ਪੀ.ਜੇ.ਕਾਲਜ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਡਾ.ਬੀ.ਆਰ.ਅੰਬੇਦਕਰ ਜੀ ਦੇ ਜਨਮ ਦਿਵਸ ਨੂੰ ਰਾਜ ਪੱਧਰ 'ਤੇ ਮਨਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨਾਂ ਦੱਸਿਆ ਕਿ ਇਸ ਸਮਾਗਮ ਵਿਚ ਪੰਜਾਬ ਦੇ ਸਿੰਚਾਈ ਅਤੇ ਬਿਜਲੀ ਮੰਤਰੀ ਸz.ਰਾਣਾ ਗੁਰਜੀਤ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਉਨਾਂ ਅੱਗੇ ਦੱਸਿਆ ਕਿ ਇਸ ਮੌਕੇ ਵਿਧਾਇਕਾਂ ਤੋਂ ਇਲਾਵਾ ਉੱਘੀਆਂ ਸ਼ਖਸੀਅਤਾਂ ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ ਤੇ ਉਨਾਂ ਦੇ ਜੀਵਨ ਫਲਸਫੇ 'ਤੇ ਰੌਸ਼ਨੀ ਪਾਉਣਗੀਆਂ।
ਸ੍ਰੀ ਸ਼ਰਮਾਂ ਨੇ ਅੱਗੇ ਦੱਸਿਆ ਕਿ ਸਮਾਗਮ ਤੋਂ ਪਹਿਲਾਂ ਸਿੰਚਾਈ ਤੇ ਬਿਜਲੀ ਮੰਤਰੀ ਸ. ਰਾਣਾ ਗੁਰਜੀਤ ਸਿੰਘ ਵਲੋਂ ਜ਼ਿਲਾ ਪ੍ਰਸਾਸ਼ਕੀ ਕੰਪਲੈਕਸ ਜਲੰਧਰ ਵਿਖੇ ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਜੀ ਦਾ ਬੁੱਤ ਵੀ ਰਾਸ਼ਟਰ ਨੂੰ ਸਮਰਪਿਤ ਕੀਤਾ ਜਾਵੇਗਾਜ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਨਿੱਜੀ ਦਿਲਚਸਪੀ ਲੈਂਦੇ ਹੋਏ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਗਿਰੀਸ਼ ਦਯਾਲਨ, ਐਸ.ਡੀ.ਐਮ.ਜਲੰਧਰ-1 ਰਾਜੀਵ ਵਰਮਾ, ਐਸ.ਡੀ.ਐਮ.ਜਲੰਧਰ-2 ਵਰਿੰਦਰਪਾਲ ਸਿੰਘ ਬਾਜਵਾ ਵੀ ਹਾਜ਼ਰ ਸਨ।

No comments:

Post Top Ad

Your Ad Spot