ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ 5ਵੀਂ ਕਲਾਸ ਦੇ ਵਿਦਿਆਰਥੀ ਦੀ ਮੌਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 11 April 2017

ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ 5ਵੀਂ ਕਲਾਸ ਦੇ ਵਿਦਿਆਰਥੀ ਦੀ ਮੌਤ

ਜਲਾਲਾਬਾਦ 11 ਅਪ੍ਰੈਲ (ਬਬਲੂ ਨਾਗਪਾਲ)- ਪਿੰਡ ਵੈਰੋ ਕੇ ਨੇੜੇ ਬਾਅਦ ਦੁਪਹਿਰ ਵਾਪਰੇ ਇੱਕ ਦਰਦਨਾਕ ਹਾਦਸੇ 'ਚ ਰੇਤ ਦੀ ਭਰੀ ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ ਸਰਕਾਰੀ ਸਕੂਲ 'ਚ 5ਵੀਂ 'ਚ ਪੜਨ ਵਾਲੇ 11 ਸਾਲਾਂ ਬੱਚੇ ਦੀ ਦਰਦਨਾਕ ਮੌਤ ਹੋ ਗਈ ਜਦਕਿ ਉਸਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਮ੍ਰਿਤਕ ਪ੍ਰਿੰਸ ਪੁੱਤਰ ਬੁੜ ਸਿੰਘ ਵਾਸੀ ਮਹਾਲਮ 5ਵੀਂ ਦਾ ਵਿਦਿਆਰਥੀ ਸੀ। ਜਾਣਕਾਰੀ ਅਨੁਸਾਰ ਪ੍ਰਿੰਸ ਆਪਣੇ ਦੋਸਤ ਨਾਲ ਸਾਈਕਲ 'ਤੇ ਪਿੰਡ ਵੈਰੋ ਕੇ ਤੋਂ ਆਪਣੇ ਘਰ ਵੱਲ ਜਾ ਰਿਹਾ ਸੀ ਕਿ ਅਚਾਨਕ ਪ੍ਰਿੰਸ ਤੇ ਉਸਦਾ ਦੋਸਤ ਸਾਈਕਲ ਤੋਂ ਡਿਗ ਪਿਆ ਤੇ ਪਿੱਛੋਂ ਰੇਤ ਦੀ ਭਰੀ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਪ੍ਰਿੰਸ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸਦਾ ਦੋਸਤ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ 'ਚ ਦੂਜੇ ਬੱਚੇ ਨੂੰ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਤੇ ਬਾਅਦ 'ਚ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ।

No comments:

Post Top Ad

Your Ad Spot