ਸ਼ਹੀਦ ਭਗਤ ਸਿੰਘ ਯੂਥ ਕਲੱਬ ਵੱਲੋਂ ਕੀਤੀਆਂ ਗਈਆਂ ਵਿਚਾਰਾਂ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 10 April 2017

ਸ਼ਹੀਦ ਭਗਤ ਸਿੰਘ ਯੂਥ ਕਲੱਬ ਵੱਲੋਂ ਕੀਤੀਆਂ ਗਈਆਂ ਵਿਚਾਰਾਂ

11 ਮੈਂਬਰੀ ਕਮੇਟੀ ਦਾ ਕੀਤਾ ਗਿਆ ਗਠਨ
ਮੀਟਿੰਗ ਦੌਰਾਨ ਹਾਜਰ ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ਦਰੋਗਾ ਦੇ ਆਗੂ ਅਤ ਮੈਂਬਰ
ਜਲਾਲਾਬਾਦ, 10 ਅਪ੍ਰੈਲ (ਬਬਲੂ ਨਾਗਪਾਲ) : ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ਦਰੋਗਾ ਦੀ ਇੱਕ ਮੀਟਿੰਗ ਐਤਵਾਰ ਦੀ ਸ਼ਾਮ ਨੂੰ ਪਿੰਡ ਦਰੋਗਾ ਵਿਖੇ ਸੰਪੰਨ ਹੋਈ। ਮੀਟਿੰਗ ਵਿੱਚ ਵੱਖ ਵੱਖ ਮੁੱਦਿਆਂ 'ਤੇ ਵਿਚਾਰ ਵਟਾਦਰਾਂ ਕੀਤਾ ਗਿਆ ਅਤੇ ਮੀਟਿੰਗ ਦੀ ਪ੍ਰਧਾਨਗੀ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਬਿੱਟੂ ਦਰੋਗਾ ਨੇ ਕੀਤੀ। ਇਸ ਮੋਕੇ 'ਤੇ ਕਲੱਬ ਵੱਲੋਂ 11 ਮੈਂਬਰੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਅਮਰਜੀਤ ਸਿੰਘ, ਹਰਭਜਨ ਸਿੰਘ, ਪੂਰਨ ਸਿੰਘ, ਮਨਜੀਤ ਸਿੰਘ, ਰਿੰਪੂ, ਅਜੈ ਕੁਮਾਰ, ਜਸਪ੍ਰੀਤ ਸਿੰਘ, ਹੈਪੀ, ਰਵਿੰਦਰ ਸਿੰਘ ਬੱਬੂ, ਸੁਰਿੰਦਰ ਸਿੰਘ, ਅਮਨਦੀਪ ਸਿੰਘ ਨੂੰ ਸ਼ਾਮਿਲ ਕੀਤਾ ਗਿਆ। ਇਸ ਕਮੇਟੀ ਵਿੱਚ ਸ਼ਾਮਿਲ ਕੀਤੇ ਗਏ ਨੌਜਵਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਲਏ ਜਾਣ ਵਾਲੇ ਫੈਸਲਿਆਂ ਦਾ ਪੂਰਾ ਅਧਿਕਾਰੀ ਹੋਵੇਗਾ। ਮੀਟਿੰਗ ਦੌਰਾਨ ਇੱਕਤਰ ਹੋਏ ਕਲੱਬ ਦੇ ਆਗੂਆਂ ਅਤੇ ਮੈਂਬਰਾਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕਲੱਬ ਵੱਲੋਂ ਜਾਂ ਫਿਰ ਇਸ ਤੋਂ ਇਲਾਵਾ ਕਿਸੇ ਵੀ ਹੋਰ ਥਾਂ 'ਤੇ ਗਲਤ ਕੰਮ ਨਹੀਂ ਹੋਣ ਦਿੱਤੇ ਜਾਣਗੇ ਅਤੇ ਕਲੱਬ ਸਮਾਜ ਦੇ ਭਲਾਈ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲਏਗੀ। ਸ਼ਹੀਦ ਭਗਤ ਸਿੰਘ ਯੂਥ ਕਲੱਬ ਪਿੰਡ ਦਰੋਗਾ ਦੇ ਪ੍ਰਧਾਨ ਬਿੱਟੂ ਦਰੋਗਾ ਨੇ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਕਲੱਬ ਆਉਣ ਵਾਲੇ ਸਮੇਂ ਵਿੱਚ ਗਰੀਬ ਲੜਕੀਆਂ ਦਾ ਵਿਆਹ ਵਿੱਚ ਸਿਲਾਈ ਮਸ਼ੀਨ ਦੇਵੇਗੀ ਅਤੇ ਇਸ ਦੇ ਨਾਲ ਹੀ ਜਰੂਰਤਮੰਦ ਜਿਹੜੇ ਆਪਣਾ ਇਲਾਜ ਕਰਵਾਉਣ ਵਿੱਚ ਅਸਮਰੱਥ ਹਨ, ਉਨਾਂ ਦਾ ਇਲਾਜ ਵੀ ਕਰਵਾਇਆ ਜਾਵੇਗਾ। ਇਸ ਮੋਕੇ ਤੇ ਕਲੱਬ ਦੇ ਚੇਅਰਮੈਨ ਮੇਹਰ ਸਿੰਘ, ਵਾਈਸ ਚੇਅਰਮੈਨ ਅਮਰਜੀਤ ਸਿੰਘ ਬੱਬੂ, ਸੀਨੀਅਰ ਉਪ ਪ੍ਰਧਾਨ ਜਸਵਿੰਦਰ ਸਿੰਘ, ਉਪਪ੍ਰਧਾਨ ਰਮੇਸ਼ ਸਿੰਘ, ਮਹਾਂ ਸਕੱਤਰ ਹਰਭਜਨ ਸਿੰਘ, ਸਕੱਤਰ ਗੁਰਪ੍ਰੀਤ ਸਿੰਘ ਤੇ ਅਸ਼ੋਕ ਸਿੰਘ, ਜੁਆਇੰਟ ਸੈਕਟਰੀ ਸੁਰਿੰਦਰ ਸਿੰਘ, ਖਜ਼ਾਨਚੀ ਬਲਵਿੰਦਰ ਸਿੰਘ ਬੱਬੂ, ਪੈ੍ਰਸ ਸਕੱਤਰ ਜਸਬੀਰ ਸਿੰਘ ਜੱਸਾ, ਲਵਪ੍ਰੀਤ ਸਿੰਘ ਆਦਿ ਮੌਜੂਦ ਸਨ।

No comments:

Post Top Ad

Your Ad Spot