ਗੁਰੂ ਕ੍ਰੈਚ ਵਿਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 12 April 2017

ਗੁਰੂ ਕ੍ਰੈਚ ਵਿਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਗੁਰੂ ਕ੍ਰੈਚ ਵਿਖੇ ਵਿਸਾਖੀ ਤਿਉਹਾਰ ਮੌਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦੇ ਬੱਚੇ
ਜਲਾਲਾਬਾਦ, 12 ਅਪ੍ਰੈਲ (ਬਬਲੂ ਨਾਗਪਾਲ)- ਗੂਰੂ ਕ੍ਰੈਚ ਵਿਖੇ ਵਿਸਾਖੀ ਦਾ ਤਿਉਹਾਰ ਸਭਿਆਚਾਰਕ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੂਰੇ ਸਕੂਲ ਨੂੰ ਖੂਬਸੂਰਤ ਤਰੀਕੇ ਨਾਲ ਫੁੱਲਾਂ, ਕੇਸਰੀ ਝੰਡੇ ਅਤੇ ਚਾਰਟਾਂ ਨਾਲ ਸਜਾਇਆ ਗਿਆ। ਇਸ ਸਮਾਰੋਹ ਵਿੱਚ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਕਈ ਤਰਾਂ ਦੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤੇ। ਵਿਸਾਖੀ ਦੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਦੇਹ ਸ਼ਿਵਾ ਵਰ ਮੋਹੇ ਇਹੀ ਸ਼ਬਦ ਗਾਇਨ ਨਾਲ ਕੀਤਾ ਗਿਆ। ਜਿਸ ਤੋਂ ਬਾਅਦ ਇਸ ਪਵਿੱਤਰ ਦਿਹਾੜੇ ਦੇ ਇਤਾਹਾਸਕ ਅਤੇ ਸਮਾਜਿਕ ਮਹੱਤਵ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਕ ਜਾਣਕਾਰੀ ਦਿਤੀ ਗਈ। ਛੋਟੇ ਛੋਟੇ ਬੱਚਿਆਂ ਨੇ ਪੰਜਾਬੀ ਸਭਿਆਚਾਰ ਦੇ ਰੰਗ ਵਿੱਚ ਰੰਗਿਆ ਗਿੱਧਾ ਤੇ ਭੱਗੜਾ ਪੇਸ਼ ਕੀਤਾ। ਸੰਨ 1919 ਵਿੱਚ ਹੋਏ ਜਲਿਆਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਖੇਤਾਂ ਵਿੱਚ ਜਾ ਕੇ ਸੋਨੇ ਰੰਗੀਆਂ ਫਸਲਾਂ ਦੀ ਵਾਢੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿਸੀਪਲ ਰੁਪਿੰਦਰ ਕੌਰ ਸਿਡਾਨਾ ਨੇ ਦੱਸਿਆ ਕਿ ਕਿਸ ਤਰਾਂ ਦਸਵੇਂ ਗੁਰੂ ਗੋਬਿੰਦ ਸਿੰਘ ਨੇ ਕਮਜ਼ੋਰ ਵਰਗਾਂ ਦੀ ਰਾਖੀ ਕਰਨ ਅਤੇ ਤਾਨਾਸ਼ਾਹ ਸਾਸ਼ਕਾਂ ਦੇ ਜੁਲਮਾਂ ਨੂੰ ਰੋਕਣ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਕੂਲ ਦੇ ਡਾਇਰੈਕਟਰ ਨੇ ਵੀ ਇਸ ਮੌਕੇ ਸੰਬੋਧਨ ਕੀਤਾ।

No comments:

Post Top Ad

Your Ad Spot