ਵਿਸਾਖੀ ਦੇ ਸੰਬੰਧ ਵਿੱਚ ਤਪ ਅਸਥਾਨ 'ਤੇ ਪਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Thursday, 6 April 2017

ਵਿਸਾਖੀ ਦੇ ਸੰਬੰਧ ਵਿੱਚ ਤਪ ਅਸਥਾਨ 'ਤੇ ਪਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਜਲਾਲਾਬਾਦ, 6 ਅਪ੍ਰੈਲ (ਬਬਲੂ ਨਾਗਪਾਲ)- ਪੰਡ ਹਿਸਾਨ ਵਾਲਾ ਵਿਖੇ ਹਰ ਸਾਲ ਦੀ ਤਰਾਂ ਵਿਸਾਖੀ ਜੋੜ ਮੇਲਾ ਇਸ ਸਾਲ ਵੀ ਬਾਬਾ ਸੇਵਾ ਜੀ ਮਹਾਰਾਜ ਕਾਦਰਬਾਂਦ ਦੇ ਤਪ ਅਸਥਾਨ ਤੇ ਮਨਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 30 ਮਾਰਚ ਤੋਂ ਸ਼ੁਰੂ ਕੀਤੇ ਗਏ 221 ਅਖੰਡ ਪਾਠਾਂ ਦੀ ਲੜੀ ਦੇ ਭੋਗ 13 ਅਪ੍ਰੈਲ ਦਿਨ ਵੀਰਵਾਰ ਨੂੰ ਪਾਏ ਜਾਣਗੇ। ਅੱਜ ਸਵੇਰੇ ਤਪ ਅਸਥਾਨ 'ਤੇ ਚੱਲ ਰਹੀ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਤਹਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੇਰੇ ਦੇ ਗੱਦੀਨਸ਼ੀਨ ਬਾਬਾ ਮਿਹਰਬਾਨ ਸਿੰਘ ਨੇ ਦੱਸਿਆ ਕਿ 12 ਅਪ੍ਰੈਲ ਦੀ ਰਾਤ ਨੂੰ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਬਾਹਰ ਤੋਂ ਆਏ ਰਾਗੀ, ਢਾਡੀ, ਕੀਰਤਨੀਏ ਅਤੇ ਕਥਾ ਵਾਚਕ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰਨਗੇ। ਉਨਾਂ ਦੱਸਿਆ ਕਿ ਇਸ ਵਿਸਾਖੀ ਜੋੜ ਮੇਲੇ ਦੌਰਾਨ ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ ਅਤੇ ਹੋਰ ਕਈ ਸ਼ਹਿਰਾਂ ਤੋਂ ਸੰਗਤਾਂ ਇਸ ਪਵਿਤੱਰ ਅਸਥਾਨ ਤੇ ਪਹੁੰਚ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰਨਗੀਆਂ। ਉਨਾਂ ਦੱਸਿਆ ਕਿ ਸੰਗਤਾਂ ਦੇ ਠਹਿਰਣ ਲਈ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨਾਂ ਨੇ ਸ਼ਹਿਰ ਨਿਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਇਸ ਧਾਰਮਿਕ ਸਮਾਗਮ ਵਿੱਚ ਹਿੱਸਾ ਲੈ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਸਾਰੇ ਸਮਾਗਮ ਦੇ ਦੌਰਾਨ ਗੁਰੂ ਘਰ ਕਾ ਲੰਗਰ ਸੰਗਤਾਂ ਵਿੱਚ ਅਤੁੱਟ ਵਰਤਾਇਆ ਜਾਵੇਗਾ। ਇਸ ਮੋਕੇ ਤੇ ਉਨਾਂ ਦੇ ਨਾਲ ਟਿੱਕਾ ਗੁਰਪ੍ਰਤਾਪ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜਰ ਸਨ।

No comments:

Post Top Ad

Your Ad Spot