ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 17 April 2017

ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ

ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਦੇ ਅਧਿਆਪਕ
ਜਲਾਲਾਬਾਦ, 17 ਅਪ੍ਰੈਲ (ਬਬਲੂ ਨਾਗਪਾਲ)- ਉਪ ਮੰਡਲ ਅਧੀਨ ਪੈਂਦੇ ਸਰਕਾਰੀ ਮਿਡਲ ਸਕੂਲ ਬੂਰਵਾਲਾ ਵਿਖੇ ਸੈਸ਼ਨ 2016-17 ਦੌਰਾਨ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਇੰਚਾਰਜ਼ ਅਧਿਆਪਕ ਸੁਖਪਾਲ ਕੌਰ ਨੇ ਦੱਸਿਆ ਕਿ ਬੀਤੇ ਵਿੱਦਿਅਕ ਸੈਸ਼ਨ ਦੌਰਾਨ ਸਕੂਲ ਦੇ ਵਿਦਿਆਰਥੀਆਂ ਸੁਖਵਿੰਦਰ ਕੌਰ, ਕਾਜਲਦੀਪ ਕੌਰ ਅਤੇ ਅਮਨਦੀਪ ਕੌਰ ਨੇ ਜਿਲਾ ਪੱਧਰੀ ਬਾਲ ਵਿਗਿਆਨ ਕਾਂਗਰਸ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਸੀ ਅਤੇ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲਿਆ ਸੀ। ਇਹਨਾਂ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਘੋਸ਼ਿਤ ਹੋਏ ਐਨ.ਐਮ.ਐਮ.ਐਸ. ਦੇ ਨਤੀਜੇ ਵਿੱਚ ਵੀ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ। ਇਹਨਾਂ ਦੇ ਨਾਲ ਨਾਲ ਬੀਤੇ ਵਰੇ ਦੇ ਸਲਾਨਾ ਵਿੱਦਿਅਕ ਨਤੀਜੇ ਵਿੱਚ ਵਧੀਆ ਗ੍ਰੇਡ ਵਿੱਚ ਪਾਸ ਹੋਏ ਵਿਦਿਆਰਥੀਆਂ ਨੂੰ ਸਕੂਲ ਦੇ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਅਧਿਆਪਕ ਜਸਮੀਨ ਕੌਰ, ਸੁਸ਼ਮਾ ਰਾਣੀ ਅਤੇ ਪੂਨਮ ਰਾਣੀ ਵੀ ਮੌਜੂਦ ਸਨ।

No comments:

Post Top Ad

Your Ad Spot