ਵਿਸ਼ਾਲ ਖੇਤੀ ਪ੍ਰਦਰਸ਼ਨੀ ਅਤੇ ਕਿਸਾਨ ਸਿਖਲਾਈ ਕੈਂਪ 9 ਅਪ੍ਰੈਲ ਨੂੰ ਜਮਸ਼ੇਰ ਖਾਸ ਵਿੱਚ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Friday, 7 April 2017

ਵਿਸ਼ਾਲ ਖੇਤੀ ਪ੍ਰਦਰਸ਼ਨੀ ਅਤੇ ਕਿਸਾਨ ਸਿਖਲਾਈ ਕੈਂਪ 9 ਅਪ੍ਰੈਲ ਨੂੰ ਜਮਸ਼ੇਰ ਖਾਸ ਵਿੱਚ

  • ਪ੍ਰਗਟ ਸਿੰਘ ਵਿਧਾਇਕ ਹੋਣਗੇ ਬਤੌਰ ਮੁੱਖ ਮਹਿਮਾਨ ਸ਼ਾਮਿਲ
  • 3000 ਤੋਂ ਵੱਧ ਕਿਸਾਨ ਬੀਬੀਆਂ ਹੋਣਗੀਆਂ ਸ਼ਾਮਿਲ
ਜਲੰਧਰ 7 ਅਪ੍ਰੈਲ (ਜਸਵਿੰਦਰ ਆਜ਼ਾਦ)- ਮੁੱਖ ਖੇਤੀਬਾੜੀ ਅਫਸਰ ਸz.ਜੁਗਰਾਜ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸਬੰਧੀ ਨਵੀਨਤਮ ਤਕਨੀਕਾਂ ਸਬੰਧੀ ਜਾਣਕਾਰੀ ਪ੍ਰਦਾਨ ਕਰਨ ਲਈ ਖੇਤਬਾੜੀ,ਬਾਗਬਾਨੀ,ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਵਲੋਂ 09 ਅਪ੍ਰੈਲ ਨੂੰ ਸਵੇਰੇ 10 ਵਜੇ ਮਨੀਲਾ ਰਿਜੋਰਟ ਜਮਸ਼ੇਰ ਖਾਸ ਵਿਖੇ ਵਿਸ਼ਾਲ ਖੇਤੀ ਪ੍ਰਦਰਸ਼ਨੀ ਅਤੇ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਮੌਕੇ ਸz.ਪਰਗਟ ਸਿੰਘ ਵਿਧਾਇਕ ਜਲੰਧਰ ਕੈਂਟ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ ਤੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਡਿਪਟੀ ਕਮਿਸ਼ਨਰ ਜਲੰਧਰ ਇਸ ਕੈਂਪ ਦੀ ਪ੍ਰਧਾਨਗੀ ਕਰਨਗੇ। ਮੁੱਖ ਖੇਤੀਬਾੜੀ ਅਫਸਰ ਜਲੰਧਰ ਨੇ ਅੱਗੇ ਦੱਸਿਆ ਕਿ ਇਸ ਵਿਸ਼ਾਲ ਖੇਤੀ ਪ੍ਰਦਰਸ਼ਨੀ ਅਤੇ ਕਿਸਾਨ ਸਿਖਲਾਈ ਕੈਂਪ ਵਿਚ ਕਿਸਾਨਾਂ ਤੋਂ ਇਲਾਵਾ 3000 ਤੋਂ ਵੱਧ ਕਿਸਾਨ ਬੀਬੀਆਂ ਵੀ ਸ਼ਾਮਿਲ ਹੋ ਰਹੀਆਂ ਹਨ। ਉਨਾਂ ਦੱਸਿਆ ਕਿ ਇਸ ਮੌਕੇ ਡਾਇਰੈਕਟਰ ਖੇਤਬਾੜੀ ਵਿਭਾਗ ਪੰਜਾਬ ਡਾ.ਜਸਬੀਰ ਸਿੰਘ , ਖੇਤਬਾੜੀ ਨਾਲ ਸਬੰਧਿਤ ਵੱਖ- ਵੱਖ ਮਾਹਿਰਾਂ ਤੋਂ ਇਲਾਵਾ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਕਿਸਾਨਾਂ ਨੂੰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨਵੀਨਤਮ ਤਕਨੀਕਾਂ ਸਬੰਧੀ ਜਾਣਕਾਰੀ ਪ੍ਰਦਾਨ ਕਰਨਗੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ਾਲ ਖੇਤੀ ਪ੍ਰਦਰਸ਼ਨੀ ਤੇ ਕਿਸਾਨ ਸਿਖਲਾਈ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋ ਕੇ ਖੇਤੀਬਾੜੀ ਨਾਲ ਸਬੰਧਿਤ ਨਵੀਨਤਮ ਤਕਨੀਕਾਂ ਸਬੰਧੀ ਭਰਪੂਰ ਜਾਣਕਾਰੀ ਪ੍ਰਾਪਤ ਕਰਕੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਅੱਗੇ ਆਉਣ।

No comments:

Post Top Ad

Your Ad Spot