ਨਸ਼ਿਆਂ ਦੇ ਸੌਦਾਗਰਾਂ 'ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ- ਡੀ. ਐਸ. ਪੀ. ਅਸ਼ੋਕ ਸ਼ਰਮਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Tuesday, 2 May 2017

ਨਸ਼ਿਆਂ ਦੇ ਸੌਦਾਗਰਾਂ 'ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ- ਡੀ. ਐਸ. ਪੀ. ਅਸ਼ੋਕ ਸ਼ਰਮਾ

ਜਲਾਲਾਬਾਦ, 2 ਮਈ (ਬਬਲੂ ਨਾਗਪਾਲ):ਸਮਾਜ ਵਿਰੋਧੀ ਅਨਸਰਾਂ, ਨਸ਼ੀਲੇ ਪਦਾਰਥਾਂ ਦੇ ਸਮਗਲਰਾਂ, ਦੜਾ ਸੱਟਾ, ਲੁੱਟਾਂ ਖੋਹਾਂ ਕਰਨ ਵਾਲਿਆਂ ਅਤੇ ਅਮਨ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀ ਜਾਵੇਗਾ। ਇਹ ਪ੍ਰਗਟਾਵਾ ਹਲਕਾ ਜਲਾਲਾਬਾਦ ਦੇ ਡੀ.ਐਸ.ਪੀ. ਅਸ਼ੋਕ ਸ਼ਰਮਾ ਨੇ ਮੰਡੀ ਲਾਧੂਕਾ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਉਨਾਂ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਫਾਜਿਲਕਾ ਦੇ ਹੁਕਮਾਂ ਤੇ ਪੁਲਿਸ ਨੇ ਅਜਿਹੇ ਤੱਤਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਮੁਹਿੰਮ ਵਿੱਢੀ ਹੈ। ਉਨਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਅਤੇ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਸਮਾਜ ਦੇ ਲੋਕਾਂ ਅਤੇ ਪੁਲਿਸ ਵਿਚਕਾਰ ਦੋਸਤਾਨਾ ਸੰਬੰਧ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਸਮਾਜ ਦੇ ਲੋਕਾਂ ਦੇ ਸਹਿਯੋਗ ਤੋਂ ਬਗੈਰ ਸਮਾਜ ਵਿਰੋਧੀ ਅਨਸਰਾਂ ਤੇ ਕਾਬੂ ਨਹੀ ਪਾਇਆ ਜਾ ਸਕਦਾ ਅਤੇ ਨਾ ਹੀ ਸਮਾਜਿਕ ਬੁਰਾਈਆਂ ਨੂੰ ਜੜੋ ਖਤਮ ਕੀਤਾ ਜਾ ਸਕਦਾ ਹੈ। ਉਨਾਂ ਪਿੰਡਾਂ ਤੇ ਸ਼ਹਿਰ ਦੇ ਨਾਗਰਿਕਾਂ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਤੇ ਸ਼ਹਿਰ ਦੇ ਮਾਹੌਲ ਨੂੰ ਖ਼ੁਸ਼ਗਵਾਰ ਬਣਾਉਣ ਵਿਚ ਉਹ ਪੁਲਿਸ ਨੂੰ ਸਹਿਯੋਗ ਦੇਣ।

No comments:

Post Top Ad

Your Ad Spot