ਆਂਗਣਵਾੜੀ ਵਰਕਰ ਯੂਨੀਅਨ ਦੇ ਵਫ਼ਦ ਵੱਲੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਮੁਲਾਕਾਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 1 May 2017

ਆਂਗਣਵਾੜੀ ਵਰਕਰ ਯੂਨੀਅਨ ਦੇ ਵਫ਼ਦ ਵੱਲੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਮੁਲਾਕਾਤ

ਆਂਗਣਵਾੜੀ ਵਰਕਰ ਯੂਨੀਅਨ ਦਾ ਵਫ਼ਦਂ ਕੈਬਨਿਟ ਮੰਤਰੀਰਜ਼ੀਆ ਸੁਲਤਾਨਾ ਨੂੰ ਮੰਗ ਪੱਤਰ ਸੌਂਪਦੀਆਂ ਹੋਈਆਂ।
ਜਲਾਲਾਬਾਦ, 1 ਮਈ(ਬਬਲੂ ਨਾਗਪਾਲ):  ਆਲ ਇੰਡੀਆ ਆਂਗਣਵਾੜੀ ਵਰਕਰਜ਼ ਯੂਨੀਅਨ ਪੰਜਾਬ (ਏਟਕ) ਦਾ ਵਫ਼ਦ ਸੂਬਾ ਪ੍ਰਧਾਨ ਸਰੋਜ ਛੱਪੜੀਵਾਲਾ ਦੀ ਪ੍ਰਧਾਨਗੀ ਹੇਠ ਸਮਾਜਿਕ ਸੁਰੱਖਿਆ ਇਸਤਰੀ ਬਾਲ ਵਿਕਾਸ ਵਿਭਾਗ ਦੀ ਮੰਤਰੀ ਸ਼੍ਰੀਮਤੀ ਰਜੀਆ ਸੁਲਤਾਨਾ ਨੂੰ ਮਲੇਰਕੋਟਲਾ ਵਿਖੇ ਮਿਲਿਆ। ਵਫ਼ਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਂਗਣਵਾੜੀ ਸੈਂਟਰਾਂ 'ਚ ਪ੍ਰੀ ਨਰਸਰੀ ਕਲਾਸਾਂ ਸ਼ੁਰੂ ਕਰਕੇ ਸਿੱਖਿਆ ਵਿਭਾਗ ਦੇ ਦਾਇਰੇ 'ਚ ਲਿਆ ਕੇ ਵਰਕਰ/ਹੈਲਪਰ ਨੂੰ ਮਿਨੀਮਮ ਵੇਜ ਦਿੱਤਾ ਜਾਵੇ। ਵਾਧੂ ਕੰਮ ਲੈਣਾ ਬੰਦ ਕਰਕੇ ਬੱਚਿਆ ਦੀਆਂ ਮੁੱਢਲੀਆਂ ਸਿਹਤ ਸਹੂਲਤਾਂ, ਪੌਸ਼ਟਿਕ ਅਹਾਰ ਤੇ ਪੜਾਈ ਵੱਲ ਧਿਆਨ ਦਿਵਾਇਆ ਜਾਵੇ। ਸੂਬਾ ਪ੍ਰਧਾਨ ਸਰੋਜ ਛੱਪੜੀ ਵਾਲਾ ਨੇ ਮੰਤਰੀ ਜੀ ਦੇ ਧਿਆਨ 'ਚ ਲਿਆਂਦਾ ਕਿ ਆਂਗਣਵਾੜੀ ਵਰਕਰਜ਼ /ਹੈਲਪਰਜ਼ ਦੀ ਭਰਤੀ ਅਖ਼ਬਾਰ 'ਚ ਇਸ਼ਤਿਹਾਰ ਲਗਾ ਕੇ ਮੈਰਿਟ ਦੇ ਆਧਾਰ 'ਤੇ ਹੁੰਦੀ ਹੈ ਜੋ ਭਰਤੀ ਕਾਨੂੰਨਾਂ ਅਨੁਸਾਰ ਹੋਵੇ। ਮੁਲਾਜ਼ਮਾਂ ਦੀ ਭਰਤੀ ਹੈਲਪਰਾਂ 'ਚੋਂ ਕੀਤੀ ਜਾਵੇ ਅਤੇ ਆਂਗਣਵਾੜੀ ਸੈਂਟਰ ਲਈ ਬਿਲਡਿੰਗਾਂ ਬਣਾਈਆਂ ਜਾਣ। ਇਸ ਦੇ ਨਾਲ ਹੀ ਗਰਮੀਆਂ ਦੀਆਂ ਛੁੱਟੀਆਂ ਪ੍ਰਾਇਮਰੀ ਸਕੂਲਾਂ ਦੀ ਤਰਾਂ ਕੀਤੀਆਂ ਜਾਣ। ਉਨਾਂ ਕਿਹਾ ਕਿ ਇਨਾਂ ਮੰਗਾਂ ਦੇ ਸਬੰਧ 'ਚ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਜਾਵੇ ਤੇ ਵਰਕਰ/ਹੈਲਪਰ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ। ਇਸ ਮੀਟਿੰਗ 'ਚ ਸੂਬਾ ਮੀਤ ਪ੍ਰਧਾਨ ਗੁਰਦੀਪ ਕੌਰ ਭੋਡੀਪੁਰਾ, ਮੀਤ ਸਕੱਤਰ ਪਿਆਰ ਕੌਰ ਜੀਰਾ, ਸੂਬਾ ਸਕੱਤਰ ਸੁਨੀਲ ਕੌਰ ਬੇਦੀ, ਮੀਤ ਸਕੱਤਰ ਗੁਰਦੀਪ ਕੌਰ ਘੰਡਬੰਨਾ ਤੇ ਜਥੇਬੰਦਕ ਸਕੱਤਰ ਵੀਰਪਾਲ ਕੌਰ ਹਾਜਰ ਹੋਏ। ਇਸ ਮੌਕੇ ਵਫ਼ਦ ਨੂੰ ਭਰੋਸਾ ਦਿੰਦੇ ਹੋਏ ਸਮਾਜਿਕ ਸੁਰੱਖਿਆ ਇਸਤਰੀ ਬਾਲ ਵਿਕਾਸ ਵਿਭਾਗ ਦੇ ਮੰਤਰੀ ਰਜੀਆ ਸੁਲਤਾਨਾ ਨੇ ਬੜੇ ਹੀ ਪਿਆਰ ਅਤੇ ਸਤਿਕਾਰ ਨਾਲ ਵਫ਼ਦ ਦੀ ਗੱਲਬਾਤ ਸੁਣੀ ਤੇ ਉਨਾਂ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਪੈਨਲ ਮੀਟਿੰਗ ਲਈ ਸਮਾਂ ਦਿੱਤਾ ਜਾਵੇਗਾ।

No comments:

Post Top Ad

Your Ad Spot