ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨ 5 ਜੁਲਾਈ ਤੱਕ ਜਮ੍ਹਾਂ ਕਰਵਾ ਸਕਦੇ ਹਨ ਬਿਨੈ ਪੱਤਰ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 28 June 2017

ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨ 5 ਜੁਲਾਈ ਤੱਕ ਜਮ੍ਹਾਂ ਕਰਵਾ ਸਕਦੇ ਹਨ ਬਿਨੈ ਪੱਤਰ

ਹੁਸ਼ਿਆਰਪੁਰ, 27 ਜੂਨ (ਦਲਜੀਤ ਸਿੰਘ)- ਭਾਸ਼ਾ ਵਿਭਾਗ ਪੰਜਾਬ ਵੱਲੋਂ ਉਰਦੂ ਆਮੋਜ਼ ਕੋਰਸ 10 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਇਸ ਲਈ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀ ਆਪਣੇ ਬਿਨੈ ਪੱਤਰ 5 ਜੁਲਾਈ ਤੱਕ ਸਾਧਾਰਨ ਕਾਗਜ਼ ਤੇ ਜ਼ਿਲ੍ਹਾਂ ਭਾਸ਼ਾ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜਿਲ੍ਹਾਂ ਭਾਸ਼ਾ ਅਫ਼ਸਰ ਸ਼੍ਰੀ ਰਮਨ ਕੁਮਾਰ ਸਹੋਤਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਉਰਦੂ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਕੋਰਸ 6 ਮਹੀਨੇ ਲਈ ਬਿਲਕੁੱਲ ਮੁਫ਼ਤ ਕਰਵਾਇਆ ਜਾਂਦਾ ਹੈ। ਇਸ ਸਬੰਧੀ ਚਾਹਵਾਨ ਉਮੀਦਵਾਰ ਆਪਣੇ ਫਾਰਮ ਤੀਜੀ ਮੰਜ਼ਿਲ ਕਮਰਾ ਨੰਬਰ 307-309 ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਜ਼ਿਲ੍ਹਾਂ ਭਾਸ਼ਾ ਅਫ਼ਸਰ, ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਰਦੂ ਦੀ ਕਲਾਸ 10 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 31 ਦਸੰਬਰ ਤੱਕ ਕੋਰਸ ਮੁਕੰਮਲ ਹੋਵੇਗਾ।

No comments:

Post Top Ad

Your Ad Spot