ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਨਾਲ ਦ੍ਰਿੜ ਸੰਕਲਪ: ਆਈ.ਜੀ.ਅਰਪਿਤ ਸ਼ੁਕਲਾ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Monday, 26 June 2017

ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਨਾਲ ਦ੍ਰਿੜ ਸੰਕਲਪ: ਆਈ.ਜੀ.ਅਰਪਿਤ ਸ਼ੁਕਲਾ

ਹੁਸ਼ਿਆਰਪੁਰ, 26 ਜੂਨ (ਦਲਜੀਤ ਸਿੰਘ,ਤਲਵਿੰਦਰ ਸਿੰਘ)- ਨਸ਼ੇ ਦਾ ਖਾਤਮਾ ਕਰਨ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਨਾਲ ਦ੍ਰਿੜ ਸੰਕਲਪ ਹੈ। ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਠੱਲ੍ਹ ਪਾਉਣ ਲਈ ਨੌਜਵਾਨਾਂ ਦੇ ਨਾਲ-ਨਾਲ ਸਮਾਜ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਆਈ.ਜੀ. ਜਲੰਧਰ ਰੇਂਜ ਸ਼੍ਰੀ ਅਰਪਿਤ ਸ਼ੁਕਲਾ ਨੇ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ ਪੁਲਿਸ ਵਿਭਾਗ ਵੱਲੋਂ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਸ਼੍ਰੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਵੱਧਣ ਦਾ ਮੁੱਖ ਕਾਰਨ ਜਾਗਰੂਕਤ ਦੀ ਕਮੀ ਹੈ। ਬਾਰਡਰ ਸਟੇਟ ਹੋਣ ਕਰਕੇ ਪੰਜਾਬ ਵਿੱਚ ਜ਼ਿਆਦਾ ਨਸ਼ਾ ਅੰਤਰ ਰਾਸ਼ਟਰੀ ਸੀਮਾ ਰਾਹੀਂ ਦਾਖਲ ਹੁੰਦਾ ਹੈ, ਜਿਸ ਦਾ ਮੁੱਖ ਕਾਰਨ ਇਸ ਦੀ ਮੰਗ ਦਾ ਵੱਧ ਹੋਣਾ ਹੈ। ਜੇਕਰ ਨੌਜਵਾਨ ਨਸ਼ੇ ਨੂੰ ਨਾ ਕਰਨਾ ਸਿੱਖ ਜਾਣ ਤਾਂ ਇਸ ਦੀ ਮੰਗ ਆਪਣੇ ਆਪ ਘੱਟ ਹੋ ਜਾਵੇਗੀ ਅਤੇ ਇਕ ਸਮਾਂ ਇਸ ਤਰ੍ਹਾਂ ਦਾ ਆਵੇਗਾ ਕਿ ਮੰਗ ਦੀ ਕਮੀ ਕਾਰਨ ਕੋਈ ਵੀ ਪੰਜਾਬ ਵਿੱਚ ਕੋਈ ਨਸ਼ੇ ਨੂੰ ਸਪਲਾਈ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਸਮਾਜ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਵੀ  ਕੋਈ ਨਸ਼ਾ ਵਿਕਦਾ ਹੈ ਜਾਂ ਕੋਈ ਨਸ਼ਾ ਕਰਦਾ ਹੈ, ਦੀ ਸੂਚਨਾ ਸਬੰਧਤ ਪੁਲਿਸ ਸਟੇਸ਼ਨਾਂ ਵਿੱਚ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਾਤਮੇ ਲਈ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਅੱਤਵਾਦ ਸਮੇਂ ਪੰਜਾਬ ਦੇ ਲੋਕਾਂ ਨੇ ਪੰਜਾਬ ਪੁਲਿਸ ਦਾ ਸਹਿਯੋਗ ਦੇ ਕੇ ਅੱਤਵਾਦ ਨੂੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਸੀ। ਜੇਕਰ ਪੰਜਾਬ ਦਾ ਨੌਜਵਾਨ ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਦੇਵੇ ਤਾਂ ਰਾਜ ਵਿੱਚੋਂ ਪੂਰੀ ਤਰ੍ਹਾਂ ਨਾਲ ਨਸ਼ੇ ਦਾ ਖਾਤਮਾ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਤਿੰਨ ਮਹਿਨਿਆਂ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆਂ ਦੀ ਤਸਕਰੀ ਸਬੰਧੀ ਪਰਚੇ ਦਰਜ ਕਰਕੇ ਤਸਕਰਾਂ ਨੂੰ ਫੜਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾਂ ਪੁਲਿਸ ਵਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰ:7527040001 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕੋਈ ਉਨ੍ਹਾਂ ਦੇ ਆਲੇ-ਦੁਆਲੇ ਕੋਈ ਵੀ ਨਸ਼ਾ ਵੇਚਦਾ ਹੈ, ਤਾਂ ਇਸ ਹੈਲਪ ਲਾਈਨ ਤੇ ਬਿਨ੍ਹਾਂ ਕਿਸੇ ਝਿਜਕ ਤੋਂ ਪੁਲਿਸ ਨੂੰ ਸੂਚਨਾ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਂ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਜਾਵੇਗਾ। ਇਸ ਦੌਰਾਨ ਡੀ.ਆਈ.ਜੀ. ਜਲੰਧਰ ਰੇਂਜ, ਸ਼੍ਰੀ ਜਸਕਰਨ ਸਿੰਘ ਨੇ ਵੀ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਡਰੱਗ ਤਸਕਰੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ  ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਿਸ ਵਲੋਂ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ ਅਤੇ ਇਸ ਦੇ ਲਈ ਸਮਾਜ ਦੇ ਐਕਟਿਵ ਹੋਣ ਦੇ ਨਾਲ-ਨਾਲ ਨੌਜਵਾਨਾਂ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੇ ਖਿਲਾਫ਼ ਛੇੜੀ ਗਈ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਸਹਿਯੋਗ ਦੇਣ। ਇਸ ਤੋਂ ਬਾਅਦ ਐਸ.ਐਸ.ਪੀ. ਸ਼੍ਰੀ ਹਰਚਰਨ ਸਿੰਘ ਭੁੱਲਰ ਨੇ ਵੀ ਨੌਜਵਾਨਾਂ ਨੂੰ ਨਸ਼ਾ ਨਾ ਕਰਨ ਸਬੰਧੀ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਾ ਘਿਨੌਣੇ ਅਪਰਾਧ ਨੂੰ ਜਨਮ ਦਿੰਦਾ ਹੈ। ਜ਼ੁਰਮ ਦਾ ਮੁੱਖ ਕਾਰਨ ਨਸ਼ਿਆਂ ਦਾ ਆਦੀ ਹੋਣਾ ਹੈ। ਜਦੋਂ ਨਸ਼ੇ ਦੇ ਆਦੀ ਕਿਸੇ ਵਿਅਕਤੀ ਨੂੰ ਨਸ਼ਾ ਨਹੀਂ ਮਿਲਦਾ ਤਾਂ ਉਹ ਕਤਲ ਵਰਗੇ ਘਿਨੌਣੇ ਅਪਰਾਧ ਵੀ ਕਰਨ ਤੋਂ ਨਹੀਂ ਝਿਜਕਦਾ। ਇਸ ਦੇ ਨਾਲ ਪਰਿਵਾਰ ਨੂੰ ਮੰਦਹਾਲੀ ਦਾ ਸਾਹਾਮਣਾ ਤਾਂ ਕਰਨਾ ਪੈਂਦਾ ਹੈ, ਨਾਲ ਹੀ ਸਮਾਜ 'ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਾ ਨਾ ਕਰਨ ਅਤੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾ ਕੇ ਦੂਜਿਆਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਰਿਆਤ ਬਾਹਰਾ ਦੇ ਕੈਂਪਸ ਡਾਇਰੈਕਟਰ ਡਾ.ਡੀ.ਐਸ.ਬਾਵਾ, ਜੁਆਇੰਟ ਕੈਂਪਸ ਡਾਇਰੈਕਟਰ ਡਾ.ਚੰਦਰ ਮੋਹਨ, ਡਾਇਰੈਕਟਰ ਐਡਮਿਨ ਕੁਲਦੀਪ ਰਾਣਾ, ਮੈਡੀਕਲ ਅਫ਼ਸਰ ਪੁਲਿਸ ਵਿਭਾਗ ਡਾ.ਲਖਵੀਰ ਸਿੰਘ, ਡਾ.ਐਸ.ਕੇ.ਨਾਰਦ, ਆਈ.ਵੀ. ਹਸਪਤਾਲ ਤੋਂ ਡਾ.ਸੁਖਜੀਤ ਅਤੇ ਕੁਲਦੀਪ ਰਾਏ ਗੁਪਤਾ ਨੇ ਵੀ ਵੱਖ-ਵੱਖ ਉਦਾਹਰਨਾਂ ਦੇ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਖਾਤਮੇ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਤੇ ਸਹਾਇਕ ਡਾਇਰੈਕਟਰ ਰਿਆਤ ਬਾਹਰਾ ਸ੍ਰੀ ਰਜਿੰਦਰ ਮੈਡੀ, ਸ੍ਰੀ ਗੁਰਪ੍ਰੀਤ ਸਿੰਘ ਬੇਦੀ, ਡਾ.ਪੰਕਜ ਸ਼ਰਮਾ, ਡਾ. ਸੁਖਮੀਤ ਬੇਦੀ ਸਮੇਤ ਜ਼ਿਲ੍ਹਾ ਦੇ ਸਮੂਹ ਡੀ.ਐਸ.ਪੀਜ਼, ਐਸ.ਐਚ.ਓਜ਼ ਅਤੇ ਕਾਲਜ ਦੇ ਵਿਦਿਆਰਥੀ ਵੀ ਮੌਜੂਦ ਸਨ।

No comments:

Post Top Ad

Your Ad Spot