ਕੇਂਦਰੀ ਮੰਤਰੀ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 28 June 2017

ਕੇਂਦਰੀ ਮੰਤਰੀ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ

ਹੁਸ਼ਿਆਰਪੁਰ 27 ਜੂਨ (ਦਲਜੀਤ ਸਿੰਘ)- ਸਮਾਜਿਕ ਨਿਆਂ ਤੇ ਮਹਿਲਾ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ਼੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਵਿਦਿਆਰਥੀ ਸਖਤ ਮਿਹਨਤ ਕਰਨ ਕਿਉਂਕਿ ਪੜ੍ਹਾੲੀ ਦੇ ਖੇਤਰ ਵਿੱਚ ਕੀਤੀ ਗਈ ਸਖਤ ਮਿਹਨਤ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ। ਉਹ ਅੱਜ ਜਿਲ੍ਹਾਂ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਹਰਵੀਂ ਕਲਾਸਾਂ ਵਿੱਚੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਵਿੱਚੋਂ ਹੀ ਦੇਸ਼ ਦੀ ਕਮਾਨ ਸੰਭਾਲੀ ਜਾਣੀ ਹੈ। ਸ਼੍ਰੀ ਵਿਜੇ ਸਾਂਪਲਾ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਉਣ ਵਿੱਚ ਯੋਗਦਾਨ ਪਾਉਣ ਤਾਂ ਜੋ ਇਨ੍ਹਾਂ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਮਿਲ ਸਕੇ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਮੌਕੇ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਵੀ ਲੜਕਿਆਂ ਵਾਂਗ ਪੜ੍ਹਾਈ ਦੇ ਮੌਕੇ ਦਿੱਤੇ ਜਾਣ ਤਾਂ ਜੋ ਲੜਕੀਆਂ ਸਿੱਧ ਕਰ ਸਕਣ ਕਿ ਮੌਕਾ ਮਿਲਣ ਤੇ ਉਹ ਆਪਣੇ ਮਾਪਿਆਂ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦੀਆਂ ਹਨ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਵਿੱਚ ਲੜਕੀਆਂ ਦੀ ਗਿਣਤੀ ਵੱਧ ਹੈ। ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਸਕਾਲਰਸ਼ਿਪ ਅਤੇ ਹੋਰ ਸਕੀਮਾਂ ਦਾ ਲਾਹਾ ਜ਼ਰੂਰ ਲੈਣ। ਕੇਂਦਰੀ ਰਾਜ ਮੰਤਰੀ ਨੇ ਅੱਜ ਜਿਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਉਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਦੀ ਰਾਧਾ ਰਾਣੀ, ਕਾਜਲ ਤੇ ਪਲਵੀ, ਮਾਹਿਲਪੁਰ ਸਰਕਾਰੀ ਸਕੂਲ ਦੀ ਵਿਦਿਆਰਥਣ ਸਿਮਰਜੀਤ ਕੌਰ, ਸਰਕਾਰੀ ਸਕੂਲ ਕਮਾਹੀ ਦੇਵੀ ਤੋਂ ਨੇਹਾ, ਮੋਨਿਕਾ ਚੌਹਾਨ ਤੇ ਮਾਨਸੀ ਰਾਣਾ, ਚੇਤਨਾ ਕੁਮਾਰੀ ਸਰਕਾਰੀ ਸਕੂਲ ਟਾਂਡਾ, ਜਸਮੀਤ ਕੌਰ ਤੇ ਮਨਪ੍ਰੀਤ ਵਿਰਦੀ ਸਰਕਾਰੀ ਸਕੂਲ ਰੇਲਵੇ ਮੰਡੀ, ਹਰਪ੍ਰੀਤ ਸਿੰਘ ਸਰਕਾਰੀ ਸਕੂਲ ਟਾਂਡਾ ਰਾਮ ਸਹਾਏ ਤੋਂ ਇਲਾਵਾ ਦਸਵੀਂ ਕਲਾਸ ਵਿੱਚੋਂ ਮਨਜੀਤ ਕੌਰ ਸਰਕਾਰੀ ਸਕੂਲ ਘਗਵਾਲ, ਨੇਹਾ, ਤਰਨ ਜੋਸ਼ੀ ਅਤੇ ਸ਼ੇਖਾ ਚੌਧਰੀ ਸਰਕਾਰੀ ਸਕੂਲ ਤਲਵਾੜਾ ਸ਼ਾਮਲ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਦਸੂਹਾ ਸ਼੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ਼੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ਼੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾਂ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਸਰਬਜੀਤ ਸਿੰਘ ਬੈਂਸ, ਜ਼ਿਲ੍ਹਾਂ ਸਿੱਖਿਆ ਅਫ਼ਸਰ (ਸੈਕੰ:) ਸ਼੍ਰੀ ਰਾਮਪਾਲ, ਡੀ.ਐਸ.ਪੀ. ਸ਼੍ਰੀ ਜੰਗ ਬਹਾਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

No comments:

Post Top Ad

Your Ad Spot