ਹਲਕਾ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ - Punjab News Channel

Online Web News Channel (ਆਨਲਾਈਨ ਵੈੱਬ ਨਿਊਜ਼ ਚੈਨਲ)

Latest

Post Top Ad

Your Ad Spot

Wednesday, 28 June 2017

ਹਲਕਾ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਹੁਸ਼ਿਆਰਪੁਰ, 27 ਜੂਨ (ਦਲਜੀਤ ਸਿੰਘ)- ਹੁਸ਼ਿਆਰਪੁਰ ਵਿਖੇ ਜ਼ਿਲ੍ਹਾਂ ਰੈਡ ਕਰਾਸ ਸੁਸਾਇਟੀ ਵੱਲੋਂ ਗਰੀਬ, ਬੇਸਹਾਰਾ ਅਤੇ ਬੇਘਰ ਵਿਅਕਤੀਆਂ ਲਈ ਖੋਲ੍ਹੀ ਗਈ 'ਸਾਂਝੀ ਰਸੋਈ' ਪੂਰੇ ਪੰਜਾਬ ਵਿੱਚ ਖਿੱਚ ਦਾ ਕੇਂਦਰ ਬਣ ਗਈ ਹੈ, ਕਿਉਂਕਿ ਪੰਜਾਬ ਦੀ ਇਹ ਇਕਲੌਤੀ 'ਸਾਂਝੀ ਰਸੋਈ' ਹੈ, ਜਿਸ ਦੇ ਹਾਲ ਨੂੰ ਏ.ਸੀ. ਦੀ ਸੁਵਿਧਾ ਪ੍ਰਦਾਨ ਕਰ ਦਿੱਤੀ ਗਈ ਹੈ। ਅੱਜ ਇਸ ਹਾਲ ਨੂੰ ਏਅਰ ਕੰਡੀਸ਼ਨ ਕਰਨ ਮੌਕੇ ਵਿਸ਼ੇਸ਼ ਤੌਰ 'ਤੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾਂ ਰੈਡ ਕਰਾਸ ਸੁਸਾਇਟੀ ਸ਼੍ਰੀ ਵਿਪੁਲ ਉਜਵਲ ਤੋਂ ਇਲਾਵਾ ਹਲਕਾ ਵਿਧਾਇਕ ਉੜਮੁੜ ਟਾਂਡਾ ਸ.ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਸ਼ਾਮਚੁਰਾਸੀ ਸ਼੍ਰੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਚੱਬੇਵਾਲ ਡਾ.ਰਾਜ ਕੁਮਾਰ, ਹਲਕਾ ਵਿਧਾਇਕ ਦਸੂਹਾ ਸ਼੍ਰੀ ਅਰੁਣ ਕੁਮਾਰ ਡੋਗਰਾ ਅਤੇ ਹਲਕਾ ਵਿਧਾਇਕ ਮੁਕੇਰੀਆਂ ਸ਼੍ਰੀ ਰਜਨੀਸ਼ ਕੁਮਾਰ ਬੱਬੀ ਹਾਜ਼ਰ ਸਨ। 'ਸਾਂਝੀ ਰਸੋਈ' ਨੂੰ ਏਅਰ ਕੰਡੀਸ਼ਨ ਕਰਨ ਦੌਰਾਨ ਹਲਕਾ ਵਿਧਾਇਕਾਂ ਸ.ਗਿਲਜੀਆਂ, ਸ਼੍ਰੀ ਆਦੀਆ, ਡਾ. ਰਾਜ ਕੁਮਾਰ, ਸ਼੍ਰੀ ਡੋਗਰਾ ਅਤੇ ਸ਼੍ਰੀ ਬੱਬੀ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ ਸਸਤਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਸਸਤਾ ਖਾਣਾ ਉਪਲਬੱਧ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਥੇ ਹੁਸ਼ਿਆਰਪੁਰ ਦੀ 'ਸਾਂਝੀ ਰਸੋਈ' ਨੂੰ ਹਰ ਪਾਸਿਓਂ ਸ਼ਲਾਘਾ ਪ੍ਰਾਪਤ ਹੋ ਰਹੀ ਹੈ, ਉਥੇ ਇਸ ਦੇ ਹਾਲ ਨੂੰ ਏਅਰ ਕੰਡੀਸ਼ਨ ਕਰਨ ਨਾਲ ਹੁਣ ਇਥੇ ਖਾਣਾ ਖਾਣ ਆਉਣ ਵਾਲੇ ਵਿਅਕਤੀਆਂ ਨੂੰ ਗਰਮੀ ਤੋਂ ਰਾਹਤ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਰੈਡ ਕਰਾਸ ਸੁਸਾਇਟੀ ਵੱਲੋਂ ਕੀਤਾ ਗਿਆ ਇਹ ਉਪਰਾਲਾ ਸਲਾਹੁਣਯੋਗ ਹੈ। ਉਨ੍ਹਾਂ ਕਿਹਾ ਕਿ ਇਥੇ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀ ਕੇਵਲ 10 ਰੁਪਏ ਵਿੱਚ ਪੇਟ ਭਰ ਪੌਸ਼ਟਿਕ ਭੋਜਨ ਪ੍ਰਾਪਤ ਕਰ ਰਹੇ ਹਨ। ਹਲਕਾ ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਕਿਸੇ ਵੀ ਗਰੀਬ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਤਹੱਈਆ ਹੈ ਕਿ ਹਰ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀ ਨੂੰ ਪੌਸ਼ਟਿਕ ਪੇਟ ਭਰ ਖਾਣਾ ਘੱਟ ਤੋਂ ਘੱਟ ਪੈਸਿਆਂ ਵਿੱਚ ਮੁਹੱਈਆ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸਾਂਝੀ ਰਸੋਈ' ਦੀ ਸ਼ੁਰੂਆਤ ਕਰਨ ਦਾ ਮੁੱਢਲਾ ਉਦੇਸ਼ ਇਹ ਸੀ ਕਿ ਗਰੀਬ ਵਿਅਕਤੀ ਸਸਤਾ ਤੇ ਪੌਸ਼ਟਿਕ ਭੋਜਨ ਲੈ ਸਕਣ ਅਤੇ ਜ਼ਿਲ੍ਹਾਂ ਪ੍ਰਸ਼ਾਸ਼ਨ ਇਸ ਉਦੇਸ਼ ਨੂੰ ਪੂਰਾ ਕਰਨ ਵਿੱਚ ਕਾਮਯਾਬ ਵੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ 'ਸਾਂਝੀ ਰਸੋਈ' ਦੇ ਹਾਲ ਨੂੰ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਏਅਰ ਕੰਡੀਸ਼ਨ ਕਰ ਦਿੱਤਾ ਗਿਆ ਹੈ ਅਤੇ ਹੁਣ ਇਥੇ ਖਾਣਾ ਖਾਣ ਆਉਣ ਵਾਲੇ ਵਿਅਕਤੀਆਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੀ ਇਹ ਉਪਰਾਲਾ ਕੀਤਾ ਗਿਆ ਹੈ ਅਤੇ ਇਸ ਉਪਰਾਲੇ ਨਾਲ ਹੁਸ਼ਿਆਰਪੁਰ ਦੀ 'ਸਾਂਝੀ ਰਸੋਈ' ਪੰਜਾਬ ਭਰ ਵਿੱਚੋਂ ਮੋਹਰੀ ਰੋਲ ਅਦਾ ਕਰੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਥੇ ਹਰ ਰੋਜ਼ ਵੱਖਰਾ-ਵੱਖਰਾ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਤਿਆਰ ਕੀਤੇ ਜਾ ਰਹੇ ਇਸ ਭੋਜਨ ਦੀ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ, ਤਾਂ ਜੋ ਉਕਤ ਜ਼ਰੂਰਤਮੰਦ ਵਿਅਕਤੀਆਂ ਲਈ ਪੌਸ਼ਟਿਕ ਖਾਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਸ਼ਹਿਰ ਨਿਵਾਸੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਜ਼ਿਲ੍ਹਾਂ ਰੈਡ ਕਰਾਸ ਸੁਸਾਇਟੀ ਨਾਲ ਸੰਪਰਕ ਕਰ ਸਕਦੇ ਹਨ, ਤਾਂ ਜੋ ਵੱਧ ਤੋਂ ਵੱਧ ਗਰੀਬ ਵਿਅਕਤੀਆਂ ਦਾ ਪੇਟ ਭਰਿਆ ਜਾ ਸਕੇ। ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 'ਸਾਂਝੀ ਰਸੋਈ' ਵਿੱਚ ਕਰੀਬ 400 ਲੋੜਵੰਦ ਵਿਅਕਤੀ ਕੇਵਲ 10 ਰੁਪਏ ਵਿੱਚ ਘਰ ਵਰਗਾ ਖਾਣਾ ਖਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ੁਰੂ ਕੀਤੀ ਗਈ ਇਸ ਸਕੀਮ ਨੂੰ ਜ਼ਿਲ੍ਹੇ ਦੇ ਦਾਨੀ ਸੱਜਣਾਂ, ਉਘੇ ਸਮਾਜ ਸੇਵਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਨਾਲ ਲਗਾਤਾਰ ਚਾਲੂ ਰੱਖਿਆ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਦਾਨੀ ਸੱਜਣ ਆਪਣੇ ਖੁਸ਼ੀਆਂ ਦੇ ਦਿਹਾੜੇ, ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਅਤੇ ਹੋਰ ਖੁਸ਼ੀ ਸਮਾਗਮ ਜਾਂ ਆਪਣੀ ਵਿਸ਼ੇਸ਼ ਯਾਦ ਮਨਾਉਣ ਲਈ 'ਬੁੱਕ ਏ ਡੇਅ' ਸਕੀਮ ਅਧੀਨ ਆਪਣੇ ਵਿਸ਼ੇਸ਼ ਦਿਨ ਬੁੱਕ ਕਰਵਾਉਣ। ਉਨ੍ਹਾਂ ਦਾਨੀ ਸੱਜਣਾਂ ਵੱਲੋਂ ਹੁਣ ਤੱਕ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਇਸੇ ਤਰ੍ਹਾਂ ਭਵਿੱਖ ਵਿੱਚ ਵੀ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੁਪਮ ਕਲੇਰ, ਸਕੱਤਰ ਜ਼ਿਲ੍ਹਾਂ ਰੈਡ ਕਰਾਸ ਸੁਸਾਇਟੀ ਸ਼੍ਰੀ ਨਰੇਸ਼ ਗੁਪਤਾ, ਦਾਨੀ ਸੱਜਣ ਸ਼੍ਰੀ ਪਿਆਰੇ ਲਾਲ ਸੈਣੀ, ਸ੍ਰੀ ਰਾਜੀਵ ਬਾਜਾਜ, ਸ਼੍ਰੀ ਅਵਿਨਾਸ਼ ਭੰਡਾਰੀ, ਸ਼੍ਰੀ ਵਿਨੋਦ ਓਹਰੀ, ਸ਼੍ਰੀਮਤੀ ਸੁਰਜੀਤ ਸਹੋਤਾ,ਸ਼੍ਰੀਮਤੀ ਕੂਮਕੁਮ ਸੂਦ, ਸ਼੍ਰੀਮਤੀ ਮਨੋਹਰਮਾ ਮਹਿੰਦਰਾ, ਸ਼੍ਰੀਮਤੀ ਨੀਸ਼ੀ ਮੋਦੀ, ਸ਼੍ਰੀਮਤੀ ਭੁਪਿੰਦਰ ਗੁਪਤਾ, ਸ਼੍ਰੀਮਤੀ ਡੋਲੀ ਚੀਮਾ, ਸ਼੍ਰੀਮਤੀ ਜੋਗਿੰਦਰ ਕੌਰ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

No comments:

Post Top Ad

Your Ad Spot